25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਦੀ ਟੇਬਲ ਟੈਨਿਸ ਟੀਮ ਨੇ ਜਿੱਤਿਆ ਸੋਨ ਤਗਮਾ

ਰਾਏਕੋਟ, 24 ਅਕਤੂਬਰ (ਸੁਸ਼ੀਲ) ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰ-ਕਾਲਜ ਬੀ-ਡਿਵੀਜ਼ਨ ਟੇਬਲ ਟੈਨਿਸ ਟੂਰਨਾਮੈਂਟ ਵਿਚ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ.

Ad Position 21
No active advertisement
ਐਤਵਾਰ, 25 ਅਕਤੂਬਰ, 2026 25-10-2026
ਰਾਏਕੋਟ, 24 ਅਕਤੂਬਰ (ਸੁਸ਼ੀਲ) ਪੰਜਾਬ ਯੂਨੀਵਰਸਿਟੀ ਵਲੋਂ ਕਰਵਾਏ ਗਏ ਅੰਤਰ-ਕਾਲਜ ਬੀ-ਡਿਵੀਜ਼ਨ ਟੇਬਲ ਟੈਨਿਸ ਟੂਰਨਾਮੈਂਟ ਵਿਚ ਸਥਾਨਕ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਰਕਾਰੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋ. ਨਿਤਿਸ਼ ਸਚਦੇਵਾ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਕਾਲਜ ਦੀਆਂ ਖਿਡਾਰਨਾਂ ਨਗੀਤਾ, ਹਰਸ਼ਦੀਪ ਕੌਰ, ਮਲਵਿੰਦਰ ਕੌਰ, ਜਸ਼ਨਦੀਪ, ਪ੍ਰਭਜੋਤ ਕੌਰ ਅਤੇ ਅਰਸ਼ਦੀਪ ਕੌਰ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫ਼ਲਤਾ ਪਿੱਛੇ ਖਿਡਾਰਨਾਂ ਦੇ ਨਿਰੰਤਰ ਅਭਿਆਸ ਅਤੇ ਸਮਰਪਣ ਦੇ ਨਾਲ-ਨਾਲ ਟੀਮ ਦੇ ਇੰਚਾਰਜ ਅਤੇ ਕੋਚ ਪ੍ਰੋ. ਜਗਦੀਪ ਸਿੰਘ ਦੀ ਯੋਗ ਅਗਵਾਈ ਅਤੇ ਮਾਰਗਦਰਸ਼ਨ ਦਾ ਅਹਿਮ ਯੋਗਦਾਨ ਰਿਹਾ। ਕਾਲਜ ਪ੍ਰਿੰਸੀਪਲ ਮੈਡਮ ਮਮਤਾ ਕੋਛੜ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਟੀਮ, ਇੰਚਾਰਜ ਅਤੇ ਕੋਚ ਪ੍ਰੋ. ਜਗਦੀਪ ਸਿੰਘ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਜੇਤੂ ਖਿਡਾਰਨਾਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉੱਚੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਅੱਗ ਅਤੇ ਖੰਡ ਦੀ ਵਰਤੋਂ ਤੋਂ ਬਿਨਾਂ ਖਾਣਾ ਬਣਾਉਣ ਦੇ ਮੁਕਾਬਲੇ ਕਰਵ... ਅਗਲੀ ਖ਼ਬਰ ਸ਼ਿਵਾਲਿਕ ਸਕੂਲ ਦੀ ਵਿਦਿਆਰਥਣ ਨੰਦਿਨੀ ਦੀ ਕ੍ਰਿਕਟ ਮੁਕਾਬਲਿਆਂ ’ਚ ਰਾਸ਼ਟਰੀ ਪੱਧਰ ’ਤੇ ਖੇਡਣ ਲਈ ਹੋਈ ਚੋਣ
Ad Position 24