25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ

ਜਗਰਾਉਂ, 24 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਚੌਥੇ ਪਾਤਿਸ਼ਾਹ ਸੋਢੀ ਸੁਲਤਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁੱਜਰਾਂ ਜਗਰਾਉਂ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਚਾਵਲਾ ਨੇ ਆਪਣੇ ਸੀਸ ’ਤੇ ਸਜਾ ਕੇ ਪਾਲਕੀ ਸਾਹਿਬ ਵਿਚ ਬਿਰਾਜਮਾਨ ਕੀਤੇ।

Ad Position 21
No active advertisement
ਅਜੀਤ ਡੈਸਕ 25-10-2026
ਜਗਰਾਉਂ, 24 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਚੌਥੇ ਪਾਤਿਸ਼ਾਹ ਸੋਢੀ ਸੁਲਤਾਨ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਅਗਵਾੜ ਗੁੱਜਰਾਂ ਜਗਰਾਉਂ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰੀਕ ਸਿੰਘ ਚਾਵਲਾ ਨੇ ਆਪਣੇ ਸੀਸ ’ਤੇ ਸਜਾ ਕੇ ਪਾਲਕੀ ਸਾਹਿਬ ਵਿਚ ਬਿਰਾਜਮਾਨ ਕੀਤੇ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ’ਚ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਨਗਰ ਕੀਰਤਨ ਦੇ ਅੱਗੇ ਸੰਗਤਾਂ ਰਸਤਿਆਂ ਨੂੰ ਸਾਫ਼ ਕਰਦੀਆਂ ਜਾ ਰਹੀਆਂ ਸਨ, ਫਿਰ ਗੱਤਕਾ ਪਾਰਟੀਆਂ ਗੱਤਕਾ ਦੇ ਜੌਹਰ ਦਿਖਾ ਰਹੀਆਂ ਸਨ ਅਤੇ ਬੈਂਡ ਟੀਮਾਂ ਧਾਰਮਿਕ ਧੁਨਾਂ ਵਜਾ ਰਹੀਆਂ ਸਨ ਅਤੇ ਨਗਰ ਕੀਰਤਨ ਦੇ ਪਿੱਛੇ ਸੰਗਤਾਂ ਗੁਰਬਾਣੀ ਦਾ ਕੀਰਤਨ ਸਰਵਣ ਕਰਦੀਆਂ ਅਤੇ ਜਾਪ ਕਰਦੀਆਂ ਚੱਲ ਰਹੀਆਂ ਸਨ। ਨਗਰ ਕੀਰਤਨ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਵੀ ਹਾਜ਼ਰੀ ਭਰੀ। ਸ਼ਹਿਰ ’ਚ ਜਗ੍ਹਾ ਜਗ੍ਹਾ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਖਾਣ ਪੀਣ ਦੇ ਪਦਾਰਥਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਇੰਦਰਜੀਤ ਸਿੰਘ ਵਿੱਕੀ, ਰਣਜੀਤ ਸਿੰਘ ਹੈਪੀ ,ਅਮਰਜੀਤ ਸਿੰਘ ਉਬਰਾਏ ,ਇਸ਼ਮੀਤ ਸਿੰਘ ਗੁਰਬਾਣੀ ਦੇ ਸ਼ਬਦਾਂ ਦਾ ਗਾਇਨ ਕਰਦਿਆਂ ਕੀਰਤਨ ਕਰ ਰਹੇ ਸਨ। ਨਗਰ ਕੀਰਤਨ ਦੌਰਾਨ ਸਾਬਕਾ ਵਿਧਾਇਕ ਐੱਸ.ਆਰ. ਕਲੇਰ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਪ੍ਰਧਾਨ ਕੰਵਰਪਾਲ ਸਿੰਘ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਰਜੇਸ਼ਇੰਦਰ ਸਿੰਘ ਸਿੱਧੂ ,ਸੁਖਵਿੰਦਰ ਸਿੰਘ ਸਿੱਧੂ, ਸਤੀਸ਼ ਕੁਮਾਰ ਪੱਪੂ, ਅਪਾਰ ਸਿੰਘ, ਜਸਪਾਲ ਸਿੰਘ ਛਾਬੜਾ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਠੇਕੇਦਾਰ ਹਰਵਿੰਦਰ ਸਿੰਘ ਚਾਵਲਾ, ਪਰਮਿੰਦਰ ਸਿੰਘ, ਚਰਨਜੀਤ ਸਿੰਘ ਚੀਨੂੰ, ਰਜਿੰਦਰ ਸਿੰਘ ਮੱਕੜ, ਚੇਅਰਮੈਨ ਜਤਿੰਦਰ ਸਿੰਘ ਚੱਢਾ, ਇੰਦਰਬੀਰ ਸਿੰਘ ਰਿੱਕੀ ਚਾਵਲਾ, ਜਸਵੰਤ ਸਿੰਘ ਚਾਵਲਾ, ਗੁਰਵਿੰਦਰ ਸਿੰਘ ਪੱਪੂ, ਪ੍ਰਿਥੀਪਾਲ ਸਿੰਘ ਚੱਢਾ, ਬਬਨਪ੍ਰੀਤ ਸਿੰਘ ਬਤਰਾ, ਸਿਮਰਪ੍ਰੀਤ ਸਿੰਘ ਕੋਹਲੀ, ਅਜੀਤ ਸਿੰਘ ਮਿਗਲਾਨੀ, ਹਰਮੀਤ ਸਿੰਘ ਬਜਾਜ ,ਜਗਦੀਪ ਸਿੰਘ ਮੋਗੇ ਵਾਲੇ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਗੁਰੂ ਸਾਹਿਬ ਨੂੰ ਨਤਮਸਤਕ ਹੁੰਦਿਆਂ ਹਾਜ਼ਰੀ ਭਰੀ। ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਬਜ਼ਾਰਾਂ ਵਿਚ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੇ ਵਿਦਿਆਰਥੀਆਂ ਦਾ 2 ਰੋਜ਼ਾ ਯਾਦਗਾਰੀ ਵਿੱਦਿਅਕ ਟੂਰ ਲਗਵਾਇਆ ਅਗਲੀ ਖ਼ਬਰ ਜੀ.ਐੱਚ.ਜੀ. ਪਬਲਿਕ ਸਕੂਲ ਦੱਧਾਹੂਰ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਜੇਤੂ ਬੱਚਿਆਂ ਨੂੰ ਨਗਦ...
Ad Position 24