25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਦਹਿਲੀਜ਼ ਕਲਾਂ ਵਿਖੇ ਅੱਜ ਲੱਗੇਗਾ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ-ਕਮਲ ਧਾਲੀਵਾਲ

ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦਾ ਉਦੇਸ਼ ਹਲਕਾ ਅਮਰਗੜ੍ਹ ਦੇ ਨਿਵਾਸੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ।

Ad Position 21
No active advertisement
ਕਮਲ ਧਾਲੀਵਾਲ ਦੀ ਫਾਈਲ ਫੋਟੋ। 25-10-2026
ਅਹਿਮਦਗੜ੍ਹ, 24 ਅਕਤੂਬਰ (ਰਵਿੰਦਰ ਪੁਰੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸੇਵਾਦਾਰ ਕਮਲ ਧਾਲੀਵਾਲ ਵਲੋਂ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ 25 ਅਕਤੂਬਰ ਦਿਨ ਐਤਵਾਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗਣ ਵਾਲੇ ਇਸ ਕੈਂਪ ਦਾ ਉਦੇਸ਼ ਹਲਕਾ ਅਮਰਗੜ੍ਹ ਦੇ ਨਿਵਾਸੀਆਂ ਨੂੰ ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸਮੇਂ ਸਿਰ ਜਾਂਚ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਮਲ ਧਾਲੀਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਕੈਂਸਰ ਦੀ ਜਾਂਚ, ਬਿਮਾਰੀ ਸੰਬੰਧੀ ਜਾਗਰੂਕਤਾ ਅਤੇ ਅੱਖਾਂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਪਿੰਡ ਦਹਿਲੀਜ਼ ਕਲਾਂ ਵਿਖੇ ਲੱਗਣ ਵਾਲੇ ਇਸ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ਆਪਣੇ ਸਿਹਤ ਸੰਬੰਧੀ ਟੈੱਸਟ ਕਰਵਾ ਕੇ ਇਸ ਮੁਫ਼ਤ ਸਹੂਲਤ ਦਾ ਲਾਭ ਉਠਾਉਣ ਅਤੇ ਇਸ ਕੈਂਪ ਸੰਬੰਧੀ ਵਧੇਰੇ ਜਾਣਕਾਰੀ ਲਈ ਪਿੰਡ ਦਹਿਲੀਜ਼ ਕਲਾਂ ਦੇ ਸਰਪੰਚ ਸ਼ਗੀਰ ਖਾਨ (ਹਾਜੀ) ਜਾਂ ਕਮਲ ਧਾਲੀਵਾਲ ਦੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਥਿਤ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੁਦਾਈ ਚੱਕ ਬਹੁ-ਮੰਤਵੀ ਸਹਿਕਾਰੀ ਸਭਾ ਦੀ ਚੋਣ ਕੁਲਤਾਰ ਸਿੰਘ ਗੋਰਸੀਆਂ ਖਾਨ ਮੁਹੰਮਦ ਪ੍ਰਧਾਨ ਅਤੇ ਕਿਰਪਾਲ ਸਿੰਘ ਪਾਲ ਮੀਤ... ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮਨਾਈ
Ad Position 24