ਹਲਕਾ ਜਗਰਾਉਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਜਾਣੂੰ ਹਾਂ-ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ
ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਦੇ ਹੋਏ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਬਰਸਾਲ ਵਿਖੇ ਮਾਰਕਿਟ ਕਮੇਟੀ ਜਗਰਾਉ ਦੇ ਸਾਬਕਾ ਉੱਪ ਚੇਅਰਮੈਨ ਕੈਪਟਨ ਸਿਕੰਦਰ ਸਿੰਘ ਬਰਸਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਗਰਾਉ ਹਲਕੇ ਤੋਂ ਚੋਣ ਲੜਨਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ।
ਚੌਂਕੀਮਾਨ, 25 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਦੇ ਹੋਏ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਪਿੰਡ ਬਰਸਾਲ ਵਿਖੇ ਮਾਰਕਿਟ ਕਮੇਟੀ ਜਗਰਾਉ ਦੇ ਸਾਬਕਾ ਉੱਪ ਚੇਅਰਮੈਨ ਕੈਪਟਨ ਸਿਕੰਦਰ ਸਿੰਘ ਬਰਸਾਲ ਦੇ ਗ੍ਰਹਿ ਵਿਖੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਉਹ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਗਰਾਉ ਹਲਕੇ ਤੋਂ ਚੋਣ ਲੜਨਗੇ ਜੇਕਰ ਕਾਂਗਰਸ ਪਾਰਟੀ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ। ਸਾਬਕਾ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਕਿਹਾ ਉਨ੍ਹਾਂ ਨੇ ਤਕਰੀਬਨ ਆਪਣੀ ਨੌਕਰੀ ਦੌਰਾਨ 14 ਸਾਲ ਹਲਕੇ ਜਗਰਾਉਂ ਦੇ ਲੋਕਾਂ ਨਾਲ ਵਿਚਰੇ ਹਨ ਤੇ ਉਨ੍ਹਾਂ ਨਾਲ ਦੁੱਖ ਸੁੱਖ ਵਿਚ ਖੜ੍ਹੇ ਹਨ ਤੇ ਉਹ ਚੰਗੀ ਤਰ੍ਹਾਂ ਹਲਕੇ ਤੋਂ ਜਾਣੂੰ ਹਨ ਤੇ ਨਾਲ ਹੀੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਹੋਣ ਵਾਲੇ ਕੰਮਾਂ ਤੋਂ ਵੀ ਜਾਣੂੰ ਹਨ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਦਿਆਂ ਹੀ ਹਲਕਾ ਜਗਰਾਉਂ ਵਿਚ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖੀ ਸਮੇਤ ਪਤਵੰਤੇ ਸੱਜਣ ਹਾਜ਼ਰ ਸਨ।