ਬਸਪਾ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਜਾਰੀ
ਜਗਰਾਉਂ, 25 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ ਗ੍ਰੀਨ ਪੰਜਾਬ ਮਿਸ਼ਨ ਟੀਮ ਜਗਰਾਉਂ ਦੇ ਸਰਪ੍ਰਸਤ ਸ: ਮੇਜਰ ਸਿੰਘ ਛੀਨਾ ਵਲੋਂ ਲਿਖਿਆ ਜਾਗਰੂਕਤਾ ਗੀਤ ‘ਪਰਾਲੀ ਨੂੰ ਲਾਈ ਨਾ ਅੱਗ ਵੇ’ ਵਿਸ਼ੇਸ਼ ਤੌਰ ’ਤੇ ਰਿਲੀਜ਼ ਕੀਤਾ ਗਿਆ। ਇਸ ਰਿਲੀਜ਼ ਸਮਾਰੋਹ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਰਨਰਾਇਣ ਸਿੰਘ, ਸਤਪਾਲ ਸਿੰਘ ਦੇਹੜਕਾ, ਕੈਪਟਨ ਨਰੇਸ਼ ਵਰਮਾ, ਸੰਤ ਸਿੰਘ ਬਸਰਾਉਂ, ਮੈਡਮ ਕੰਚਨ ਗੁਪਤਾ, ਰਾਜਪਾਲ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਗ
ਗ੍ਰੀਨ ਪੰਜਾਬ ਮਿਸ਼ਨ ਟੀਮ ਜਗਰਾਉਂ ਵਲੋਂ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੰਦਾ ਗੀਤ ‘ਲਾਈਂ ਨਾ ਪਰਾਲੀ ਨੂੰ ਅੱਗ ਵੇ’ ਰਿਲੀਜ਼
26-10-2026
ਜਗਰਾਉਂ, 25 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ ਗ੍ਰੀਨ ਪੰਜਾਬ ਮਿਸ਼ਨ ਟੀਮ ਜਗਰਾਉਂ ਦੇ ਸਰਪ੍ਰਸਤ ਸ: ਮੇਜਰ ਸਿੰਘ ਛੀਨਾ ਵਲੋਂ ਲਿਖਿਆ ਜਾਗਰੂਕਤਾ ਗੀਤ ‘ਪਰਾਲੀ ਨੂੰ ਲਾਈ ਨਾ ਅੱਗ ਵੇ’ ਵਿਸ਼ੇਸ਼ ਤੌਰ ’ਤੇ ਰਿਲੀਜ਼ ਕੀਤਾ ਗਿਆ। ਇਸ ਰਿਲੀਜ਼ ਸਮਾਰੋਹ ਦੌਰਾਨ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਹਰਨਰਾਇਣ ਸਿੰਘ, ਸਤਪਾਲ ਸਿੰਘ ਦੇਹੜਕਾ, ਕੈਪਟਨ ਨਰੇਸ਼ ਵਰਮਾ, ਸੰਤ ਸਿੰਘ ਬਸਰਾਉਂ, ਮੈਡਮ ਕੰਚਨ ਗੁਪਤਾ, ਰਾਜਪਾਲ ਜੈਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਮੂਹ ਪਤਵੰਤਿਆਂ ਨੇ ਸ: ਮੇਜਰ ਸਿੰਘ ਛੀਨਾ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਅਤੇ ਹਵਾ ਜ਼ਹਿਰੀਲੀ ਹੁੰਦੀ ਹੈ, ਜਿਸ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਅਜਿਹੇ ਸਮੇਂ ਵਿੱਚ ਗੀਤ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਇੱਕ ਬਹੁਤ ਹੀ ਨੇਕ ਅਤੇ ਸਮੇਂ ਦੀ ਲੋੜ ਅਨੁਸਾਰ ਚੁੱਕਿਆ ਗਿਆ ਕਦਮ ਹੈ। ਟੀਮ ਦੇ ਮੈਂਬਰਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਗ੍ਰੀਨ ਪੰਜਾਬ ਮਿਸ਼ਨ ਦੇ ਇਸ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਵਿੱਚ ਸਹਿਯੋਗ ਦੇਣ।