26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿੰਡ ਭੁਮਾਲ ਵਿਖੇ ਝਾੜੂ ਨੂੰ ਫੂਕ ਕੇ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ

ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਮਾਜਸੇਵੀ ਅਤੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਅੱਜ ਲਾਗਲੇ ਪਿੰਡ ਭੁਮਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਭੁਮਾਲ ਅਤੇ ਮੌਜੂਦਾ ਸਰਪੰਚ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਬਦਲਾਅ ਵਾਲੀ ਮਾਨ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਅਜੇ ਤੱਕ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਾਂ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.

Ad Position 21
No active advertisement
ਅਜੀਤ ਡੈਸਕ 26-10-2026
ਸਿੱਧਵਾਂ ਬੇਟ, 25 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਮਾਜਸੇਵੀ ਅਤੇ ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਮਾਨਸਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਅੱਜ ਲਾਗਲੇ ਪਿੰਡ ਭੁਮਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਜਸਵਿੰਦਰ ਸਿੰਘ ਭੁਮਾਲ ਅਤੇ ਮੌਜੂਦਾ ਸਰਪੰਚ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਬਦਲਾਅ ਵਾਲੀ ਮਾਨ ਸਰਕਾਰ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਅਜੇ ਤੱਕ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ ਨਾਂ ਦੇਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਤੋਂ ਅਸਤੀਫੇ ਦੀ ਮੰਗ ਕਰਦਿਆਂ ਆਖਿਆ ਕਿ ਜੇਕਰ ਪਿਛਲ਼ੇ ਲੰਬੇ ਸਮੇਂ ਤੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਕੇ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਵਾਲੀ ਮੁਹਿੰਮ ਦਾ ਹਿੱਸਾ ਬਣਦਿਆਂ ਆਪਣੀ ਸ਼ਹਾਦਤ ਦੇਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਤਾਂ ਫਿਰ ਹੋਰ ਲੋਕਾਂ ਦਾ ਕੀ ਬਣੇਗਾ। ਇਸ ਲਈ ਇਸ ਸਾਰੇ ਮਾਮਲੇ ਵਿੱਚ ਸਿਰਫ਼ ਮਾਨ ਸਰਕਾਰ ਅਤੇ ਉਨ੍ਹਾਂ ਦਾ ਪੁਲਿਸ ਪ੍ਰਸ਼ਾਸਨ ਮੁੱਖ ਦੋਸ਼ੀ ਹੈ। ਇਸ ਲਈ ਇੰਨ੍ਹਾਂ ਨੂੰ ਤੁਰੰਤ ਅਸਤੀਫੇ ਦੇ ਕੇ ਪਾਸੇ ਹੋ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਵਲੋਂ ਵਿਦਿਆਰਥੀਆਂ ਦੀ ਵਿੱਦਿਅਕ ਯਾਤਰਾ ਕਰਵਾਈ ਅਗਲੀ ਖ਼ਬਰ ਰਸੂਲਪੁਰ, ਮੱਲ੍ਹਾ ਤੇ ਮਾਣੂੰਕੇ ਵਿਖੇ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵਲੋਂ ਝਾੜੂ ਸਾੜ ਕੇ ਰੋਸ ਦਿਖਾਵੇ ਵਿਧਾਇਕ ਇਯਾਲੀ ਦ...
Ad Position 24