27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਰਕਾਰੀ ਮਿਡਲ ਸਕੂਲ ਰਾਜਗੜ੍ਹ ’ਚ ਵਿਦਿਆਰਥੀਆਂ ਨੂੰ ਕਿਤਾਬਾਂ, ਕਾਪੀਆਂ ਤੇ ਸਟੇਸ਼ਨਰੀ ਵੰਡੀ

ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਵਿਖੇ ਐੱਚ. ਟੀ ਵਜੋਂ ਸੇਵਾਵਾਂ ਨਿਭਾ ਰਹੇ ਅਤੇ ਬਲਾਕ ਸਿੱਧਵਾਂ ਬੇਟ ਦੇ ਕੋਆਰਡੀਨੇਟਰ ਮਾਸਟਰ ਬਲਵੀਰ ਸਿੰਘ ਬਾਸੀਆਂ ਦੇ ਮਾਸਟਰ ਕੇਡਰ ਵਜੋਂ ਪਦਉੱਨਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਦਲੀ ਹੋਣ ’ਤੇ ਵਿਦਾਇਗੀ ਪਾਰਟੀ ਸਮੇਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ।

Ad Position 21
No active advertisement
ਸਰਕਾਰੀ ਮਿਡਲ ਸਕੂਲ ਰਾਜਗੜ੍ਹ ’ਚ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਤੇ ਹੋਰ ਸਟੇਸ਼ਨਰੀ ਭੇਟ ਕਰਦੇ ਹੋਏ ਸਰਪੰਚ ਭੁਪਿੰਦਰ ਕੌਰ, ਗੁਰਸ਼ਰਨਜੀਤ ਸਿੰਘ, ਸੁਖਜਿੰਦਰ ਸਿੰਘ ਤੇ ਹੋਰ। ਤਸਵੀਰ : ਖੁਸ਼ਵਿੰਦਰ ਸਿੰਘ ਸਰਾਭਾ 27-10-2026
ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਨੌ ਅਬਾਦ ਵਿਖੇ ਐੱਚ.ਟੀ ਵਜੋਂ ਸੇਵਾਵਾਂ ਨਿਭਾ ਰਹੇ ਅਤੇ ਬਲਾਕ ਸਿੱਧਵਾਂ ਬੇਟ ਦੇ ਕੋਆਰਡੀਨੇਟਰ ਮਾਸਟਰ ਬਲਵੀਰ ਸਿੰਘ ਬਾਸੀਆਂ ਦੇ ਮਾਸਟਰ ਕੇਡਰ ਵਜੋਂ ਪਦਉੱਨਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਦਲੀ ਹੋਣ ’ਤੇ ਵਿਦਾਇਗੀ ਪਾਰਟੀ ਸਮੇਂ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਗ੍ਰਾਮ ਪੰਚਾਇਤ, ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਮਾਸਟਰ ਬਾਸੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਮਾਸਟਰ ਬਾਸੀਆਂ ਨੇ ਕਿਹਾ ਕਿ ਭਾਵੇਂ ਉਹ ਹੁਣ ਪਦਉੱਨਤ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਚਲੇ ਗਏ ਹਨ ਪਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਾਏ ਬੱਚਿਆਂ ਨਾਲ ਉਨ੍ਹਾਂ ਦਾ ਮੋਹ ਹਮੇਸ਼ਾਂ ਬਣਿਆ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਆਪਣੀ ਪੂਰੀ ਸਮਰੱਥਾ ਨਾਲ ਯੋਗਦਾਨ ਪਾਇਆ ਹੈ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਹਨ। ਉਨ੍ਹਾਂ ਪਿੰਡ ਵਾਸੀਆਂ, ਗ੍ਰਾਮ ਪੰਚਾਇਤ, ਸਕੂਲ ਦੇ ਸਾਥੀ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵਿਸ਼ੇਸ਼ ਤੌਰ ’ਤੇ ਧੰ ਨਵਾਦ ਕੀਤਾ। ਪਿੰਡ ਦੇ ਸਰਪੰਚ ਗੁਰਮੇਲ ਸਿੰਘ ਅਤੇ ਮੈਡਮ ਜਸਵਿੰਦਰ ਕੌਰ ਗਿੱਲ ਨੇ ਕਿਹਾ ਕਿ ਮਾਸਟਰ ਬਾਸੀਆਂ ਨੇ ਜਿੰਨ੍ਹਾਂ ਸਕੂਲਾਂ ਵਿੱਚ ਸੇਵਾਵਾਂ ਨਿਭਾਈਆਂ, ਉੱਥੇ ਸਕੂਲਾਂ ਦੇ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ। ਇਸ ਮੌਕੇ ਮੈਡਮ ਰੁਪਿੰਦਰ ਕੌਰ ਬਾਸੀਆਂ, ਸੀ.ਐੱਚ.ਟੀ. ਜਸਪਾਲ ਸਿੰਘ ਭੱਠਾਧੂਹਾ, ਮੈਡਮ ਰੁਪਿੰਦਰ ਕੌਰ ਬਾਸੀਆਂ, ਐੱਸ.ਐੱਮ.ਸੀ. ਚੇਅਰਮੈਨ ਬਲਵਿੰਦਰ ਸਿੰਘ, ਮਾ: ਇੰਦਰਜੀਤ ਸਿੰਘ ਘਮਣੇਵਾਲ, ਮਾ: ਹਰਜਿੰਦਰ ਸਿੰਘ ਔਲਖ, ਅਸ਼ੋਕ ਕੁਮਾਰ, ਜਸਕਰਮ ਸਿੰਘ, ਗੁਰਮੀਤ ਕੌਰ, ਪ੍ਰੀਤਮ ਸਿੰਘ ਸਵੱਦੀ, ਸੁਮਨ ਕੌਰ, ਜੋਗਿੰਦਰ ਕੌਰ, ਸਮੂਹ ਸਕੂਲ ਸਟਾਫ਼, ਵਿਦਿਆਰਥੀ ਅਤੇ ਪਤਵੰਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਮੁਹੱਲਾ ਗਰਜਾ ਜਗਰਾਉਂ ਵਿਖੇ ਵਿਸ਼ਾਲ ਭੰਡਾਰਾ ਲਗਾਇਆ ਅਗਲੀ ਖ਼ਬਰ ਨਵੇਂ ਥਾਣਾ ਮੁਖੀ ਦਾ ਪੰਚਾਇਤ ਯੂਨੀਅਨ ਪ੍ਰਧਾਨ ਸਰਪੰਚ ਭਿੰਦਾ ਤੇ ਹੋਰਨਾਂ ਵਲੋਂ ਸਵਾਗਤ
Ad Position 24