26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

‘ ਆਪ’ ਸਰਕਾਰ ਪੰਜ ਸਾਲ ਬੀਤਣ ’ਤੇ ਵੀ ਸੂਬੇ ’ਚੋਂ ਨਸ਼ੇ ਬੰਦ ਕਰਨ ’ਚ ਅਸਮਰੱਥ ਰਹੀ-ਧਾਲੀਵਾਲ

ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਕੁਝ ਹਫ਼ਤਿਆਂ ’ਚ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਸੂਬੇ ’ਚੋਂ 5 ਸਾਲ ਬੀਤ ਜਾਣ ਦੇ ਬਾਵਜੂਦ ਵੀ ਨਸ਼ੇ ਖਤਮ ਨਹੀਂ ਕਰ ਸਕੀ ਤੇ ਅੱਜ ਨਸ਼ਿਆਂ ਦਾ ਕਾਰੋਬਾਰ ਕਈ ਗੁਣਾ ਵਧ ਚੁੱਕਾ ਹੈ, ਜਿਸ ਕਾਰਨ ਨਸ਼ਿਆਂ ਨੂੰ ਰੋਕਣ ਵਾਲੇ ਨੌਜਵਾਨਾਂ ਵਿਰੁੱਧ ਹੀ ਸਰਕਾਰ ਪਰਚੇ ਦਰਜ ਕਰਨ ਅਤੇ ਉੱਥੇ ਨਸ਼ੇ ਰੋਕਣ ਲਈ ਅੱਗੇ ਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਸਮਾਜ ਸੇਵੀ ਪਰਵਿੰਦਰ ਸੰਘ ਝੋਟੇ ਦੇ ਨਸ਼ਿਆਂ ਨੂੰ ਰੋਕਣ ਸਮੇਂ ਹੋਏ ਕਤਲ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਦਿਆਂ ਕੀਤਾ ਤੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦਿੱਤੇ ਜਾਣਾ ‘ਆਪ’ ਸਰਕਾਰ ਦੀ ਨਸ਼ਿਆਂ ਨੂੰ ਰੋਕਣ ਪ੍ਰਤੀ ਮਨਸ਼ਾ ਮੁੜ ਸ਼ੱਕ ਦੇ ਘੇਰੇ ’ਚ ਹੈ ਕਿਉਂਕਿ ਸਰਕਾਰ ਵੱਡੇ ਨਸ਼ਾ ਤਸਕਰਾਂ ਨੂੰ ਬਚਾਉਣ ’ਚ ਲੱਗੀ ਹੋਈ ਹੈ।

Ad Position 21
No active advertisement
ਅਜੀਤ ਡੈਸਕ 27-10-2026
ਹੰਬੜਾਂ, 26 ਅਕਤੂਬਰ (ਮੇਜਰ ਹੰਬੜਾਂ)-ਕੁਝ ਹਫ਼ਤਿਆਂ ’ਚ ਨਸ਼ਿਆਂ ਨੂੰ ਜੜੋਂ ਖ਼ਤਮ ਕਰਨ ਦੇ ਵੱਡੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਸੂਬੇ ’ਚੋਂ 5 ਸਾਲ ਬੀਤ ਜਾਣ ਦੇ ਬਾਵਜੂਦ ਵੀ ਨਸ਼ੇ ਖਤਮ ਨਹੀਂ ਕਰ ਸਕੀ ਤੇ ਅੱਜ ਨਸ਼ਿਆਂ ਦਾ ਕਾਰੋਬਾਰ ਕਈ ਗੁਣਾ ਵਧ ਚੁੱਕਾ ਹੈ, ਜਿਸ ਕਾਰਨ ਨਸ਼ਿਆਂ ਨੂੰ ਰੋਕਣ ਵਾਲੇ ਨੌਜਵਾਨਾਂ ਵਿਰੁੱਧ ਹੀ ਸਰਕਾਰ ਪਰਚੇ ਦਰਜ ਕਰਨ ਅਤੇ ਉੱਥੇ ਨਸ਼ੇ ਰੋਕਣ ਲਈ ਅੱਗੇ ਆਉਣ ਵਾਲੇ ਪਰਵਿੰਦਰ ਸਿੰਘ ਝੋਟੇ ਵਰਗੇ ਨੌਜਵਾਨਾਂ ਦੇ ਕਤਲ ਹੋ ਰਹੇ ਹਨ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਨੂੰ ਸਮਾਜ ਸੇਵੀ ਪਰਵਿੰਦਰ ਸੰਘ ਝੋਟੇ ਦੇ ਨਸ਼ਿਆਂ ਨੂੰ ਰੋਕਣ ਸਮੇਂ ਹੋਏ ਕਤਲ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਦੱਸਦਿਆਂ ਕੀਤਾ ਤੇ ਕਿਹਾ ਕਿ ਅੱਜ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਾ ਦਿੱਤੇ ਜਾਣਾ ‘ਆਪ’ ਸਰਕਾਰ ਦੀ ਨਸ਼ਿਆਂ ਨੂੰ ਰੋਕਣ ਪ੍ਰਤੀ ਮਨਸ਼ਾ ਮੁੜ ਸ਼ੱਕ ਦੇ ਘੇਰੇ ’ਚ ਹੈ ਕਿਉਂਕਿ ਸਰਕਾਰ ਵੱਡੇ ਨਸ਼ਾ ਤਸਕਰਾਂ ਨੂੰ ਬਚਾਉਣ ’ਚ ਲੱਗੀ ਹੋਈ ਹੈ। ਧਾਲੀਵਾਲ ਨੇ ਕਿਹਾ ਕਿ ਅੱਜ ਜਿੱਥੇ ਲੋਕਾਂ ਦਾ ‘ਆਪ’ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ ਉੱਥੇ ਕਾਂਗਰਸ ਅਤੇ ਅਕਾਲੀ ਦਲ ਸਰਕਾਰਾਂ ਸਮੇਂ ਵੀ ਨਸ਼ੇ ਬੰਦ ਨਹੀਂ ਹੋ ਸਕੇ ਤੇ ਜਿਸ ਲਈ ਲੋਕ ਹੁਣ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਕ ’ਚ ਡੱਟਕੇ ਖੜਨਗੇ ਤੇ ਆਗਾਮੀ ਚੋਣਾਂ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਜਿਤਾ ਕੇ ਨਵਾਂ ਇਤਿਹਾਸ ਸਿਰਜਣਗੇ।
Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਸੰਧੂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਹਲਕਾ ਇੰਚਾਰਜ ਰਾਏਕੋਟ ਦੀ ਕਮਾਨ ਛੱਡੀ ਅਗਲੀ ਖ਼ਬਰ ਪ੍ਰੀਤਮ ਸਿੰਘ ਬਰ੍ਹਮੀ ਬਣੇ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਦੇ ਪ੍ਰਧਾਨ
Ad Position 24