26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ।

Ad Position 21
No active advertisement
ਅਜੀਤ ਡੈਸਕ 27-10-2026
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆਂ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨੇ ਅੰਮ੍ਰਿਤ ਵੇਲੇ ਤੋਂ ਹੀ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ। ਇਸ ਮੌਕੇ ਰਾਗੀ ਜਥੇ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਗੁਰਜੰਟ ਸਿੰਘ ਜਨਤਾ ਨਗਰ, ਭਾਈ ਅਜਮੇਰ ਸਿੰਘ ਕਾਲਸਾਂ, ਭਾਈ ਰਾਜਵਿੰਦਰ ਸਿੰਘ ਮੱਲ੍ਹੀ, ਭਾਈ ਗੁਰਮੇਲ ਸਿੰਘ ਆਦਿ ਢਾਡੀ/ਕਵੀਸ਼ਰੀ ਜੱਥਿਆਂ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਬੰਧੀ ਪ੍ਰਸੰਗ ਸੁਣਾਏ ਗਏ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਪੁੰਨਿਆਂ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸੰਬੋਧਨ ਕਰਦਿਆ ਆਖਿਆ ਕਿ ਸਾਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਰਹਿਣ-ਸਹਿਣ ਅਤੇ ਜੀਵਨ ਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਅਨੁਸਾਰ ਢਾਲਣਾ ਚਾਹੀਦਾ ਹੈ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਅੰਮ੍ਰਿਤਧਾਰੀ ਬਣਨ ਅਤੇ ਸਿੱਖ ਇਤਿਹਾਸ ਨਾਲ ਜੁੜ੍ਹਨ ਲਈ ਪ੍ਰੇਰਿਤ ਕੀਤਾ। ਇਸ ਮੌਕੇ 45 ਪ੍ਰਾਣੀ ਅੰਮ੍ਰਿਤਪਾਨ ਦੀ ਦਾਤ ਪ੍ਰਾਪਤ ਕਰਕੇ ਗੁਰੂ ਲੜ੍ਹ ਲੱਗੇ । ਇਸ ਮੌਕੇ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ, ਪ੍ਰਚਾਰਕ ਭਾਈ ਅਰਜਨ ਸਿੰਘ, ਹੈੱਡ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਮਾਣਕੀ, ਭਾਈ ਹਰਜਿੰਦਰ ਸਿੰਘ ਗੌਂਸਪੁਰ ਕਥਾਵਾਚਕ, ਜਸਪਾਲ ਸਿੰਘ ਪੁਰਬਾ ਅਤੇ ਅੰਗਰੇਜ਼ ਸਿੰਘ ਜੀਰਾ (ਦੋਵੇਂ ਗੁਰਦੁਆਰਾ ਇੰਸਪੈਕਟਰ), ਅਕਾਊਟੈਂਟ ਹਰਪ੍ਰੀਤ ਸਿੰਘ ਹੈਪੀ, ਖ਼ਜਾਨਚੀ ਹਰਵਿੰਦਰ ਸਿੰਘ ਭੂੰਦੜੀ, ਸਾਬਕਾ ਮੈਨੇਜਰ ਕੰਵਲਜੀਤ ਸਿੰਘ ਗਿੱਲ, ਹਰਜਿੰਦਰ ਸਿੰਘ ਆਰ.ਕੇ, ਬਲਜੀਤ ਸਿੰਘ ਆਰ.ਕੇ, ਗੁਰਦੀਪ ਸਿੰਘ ਐੱਸ.ਕੇ., ਗੁਰਕੀਰਤ ਸਿੰਘ ਐਸ.ਕੇ., ਗੁਰਜੀਤ ਸਿੰਘ ਗੁੱਜਰਵਾਲ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੌਹਲਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਬਲਵਿੰਦਰ ਸਿੰਘ ਸੰਧੂ ਨੇ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਹਲਕਾ ਇੰਚਾਰਜ ਰਾਏਕੋਟ ਦੀ ਕਮਾਨ ਛੱਡੀ
Ad Position 24