26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਰਵਿੰਦਰ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਨੇ ‘ਝਾੜੂ’ ਫੂਕ ਕੇ ਰੋਸ ਪ੍ਰਗਟਾਇਆ

ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਝੋਰੜਾਂ ਤੇ ਅੱਚਰਵਾਲ ਵਿਖੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਅਗਵਾਈ ਹੇਠ ਕਿਸਾਨਾਂ ਤੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਅੱਗ ਲਗਾ ਕੇ ਆਪਣਾ ਗੁੱਸਾ ਪ੍ਰਗਟਾਇਆ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

Ad Position 21
No active advertisement
ਅਜੀਤ ਡੈਸਕ 27-10-2026
ਰਾਏਕੋਟ, 26 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਨਸ਼ੇ ਵਿਰੁੱਧ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਐਕਸ਼ਨ ਕਮੇਟੀ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਝੋਰੜਾਂ ਤੇ ਅੱਚਰਵਾਲ ਵਿਖੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਦੀ ਅਗਵਾਈ ਹੇਠ ਕਿਸਾਨਾਂ ਤੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ‘ਝਾੜੂ’ ਨੂੰ ਅੱਗ ਲਗਾ ਕੇ ਆਪਣਾ ਗੁੱਸਾ ਪ੍ਰਗਟਾਇਆ ਅਤੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੈਡੀਕਲ ਨਸ਼ੇ ਦੀ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਦਿਆਂ ਰੰਜਿਸ਼ ਵਜੋਂ ਮੈਡੀਕਲ ਸਟੋਰ ਮਾਲਕ ਵਲੋਂ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਵਿਖੇ ਵਿਸ਼ਾਲ ਮੋਰਚਾ ਲਗਾਤਾਰ ਜਾਰੀ ਹੈ। ਕਿਸਾਨ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿਚ ਆਈ ਸੀ, ਪਰ ਅੱਜ ਸਥਿਤੀ ਇਹ ਬਣ ਚੁੱਕੀ ਹੈ ਕਿ ਰਾਜ ਵਿਚ ਨਸ਼ਿਆਂ ਦਾ ਬੋਲਬਾਲਾ ਤੇ ਅਪਰਾਧਿਕ ਘਟਨਾਵਾਂ ਪਹਿਲਾਂ ਨਾਲੋਂ ਵੀ ਕਿਤੇ ਵੱਧ ਚੁੱਕੀਆਂ ਹਨ। ਉਨ੍ਹਾਂ ਕਥਿਤ ਦੋਸ਼ ਲਗਾਇਆ ਕਿ ਜਦੋਂ ਤੱਕ ਨਸ਼ਾ ਤਸਕਰਾਂ, ਸਿਆਸਤਦਾਨਾਂ, ਉੱਚ ਅਧਿਕਾਰੀਆਂ ਅਤੇ ਵੱਡੇ ਸਮਗਲਰਾਂ ਦੇ ਆਪਸੀ ਗਠਜੋੜ ਨੂੰ ਤੋੜਿਆ ਨਹੀਂ ਜਾਂਦਾ, ਉਦੋਂ ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਅਸੰਭਵ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਅਪਰਾਧਿਕ ਗਠਜੋੜ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰ, ਪੁਲਿਸ-ਪ੍ਰਸ਼ਾਸਨ ਦੇ ਵੱਡੇ ਅਫ਼ਸਰ ਤੇ ਅਪਰਾਧੀ ਸ਼ਾਮਿਲ ਹਨ। ਨਸ਼ਿਆਂ ਦੇ ਮੁੱਦੇ ਦੇ ਨਾਲ-ਨਾਲ ਕਿਸਾਨ ਆਗੂਆਂ ਨੇ ਖੇਤੀਬਾੜੀ ਖੇਤਰ ’ਤੇ ਹੋ ਰਹੇ ਹਮਲਿਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਕੋਆਪਰੇਟਿਵ ਸੁਸਾਇਟੀਆਂ (ਸਹਿਕਾਰੀ ਸਭਾਵਾਂ) ਦੇ ਨਿਯਮਾਂ ’ਚ ਮਨਮਰਜ਼ੀ ਦੀਆਂ ਸੋਧਾਂ ਕਰਕੇ ਕਿਸਾਨਾਂ ਨੂੰ ਖੇਤੀਬਾੜੀ ਦੇ ਕਿੱਤੇ ਵਿਚੋਂ ਬਾਹਰ ਧੱਕਣ ਦੀਆਂ ਸਾਜਿਸ਼ਾਂ ਘੜ੍ਹ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਸਹਿਕਾਰੀ ਸਭਾਵਾਂ ਵਿਚ ਕੀਤੀਆਂ ਜਾ ਰਹੀਆਂ ਕਿਸਾਨ-ਵਿਰੋਧੀ ਸੋਧਾਂ ਦਾ ਹਰ ਪੱਧਰ ’ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਜਲੌਰ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਹਰਨੇਕ ਸਿੰਘ, ਦਰਸ਼ਨ ਸਿੰਘ, ਪਾਲ ਸਿੰਘ, ਬੂਟਾ ਸਿੰਘ, ਕਾਲਾ ਸਿੰਘ, ਗੁਰਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਪਿੰਡ ਭੈਣੀ ਬੜਿੰਗਾਂ ਵਿਖੇ ‘ਆਪ’ ਸਰਕਾਰ ਖ਼ਿਲਾਫ਼ ‘ਝਾੜੂ’’ ਫੂਕ ਪ੍ਰਦਰਸ਼ਨ ਅਗਲੀ ਖ਼ਬਰ ਛਪਾਰ ਦੇ ਸਾਬਕਾ ਸਰਪੰਚ ਬਲਜੀਤ ਸਿੰਘ ’ਤੇ ਹੋਏ ਕਾਤਲਾਨਾ ਹਮਲੇ ਦੀ ਇਆਲ਼ੀ ਨੇ ਕੀਤੀ ਨਿਖੇਧੀ
Ad Position 24