ਜਥੇਦਾਰ ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਮਿਲਣ ’ਤੇ ਖ਼ੁਸ਼ੀ ਦਾ ਇਜ਼ਹਾਰ
ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਦੇਣ ਦਾ ਐਲਾਨ ਕਰਨ ’ਤੇ ਹਲਕਾ ਪਾਇਲ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦਾ ਮਾਹੌਲ ਹੈ। ਕੌਮੀ ਮੀਤ ਪ੍ਰਧਾਨ ਇੰਜੀ.
ਸ਼
ਸ਼੍ਰੋ.ਅ.ਦ. ਦੇ ਹਲਕਾ ਪਾਇਲ ਤੋਂ ਉਮੀਦਵਾਰ ਜਥੇ. ਮਨਜੀਤ ਸਿੰਘ ਮਦਨੀਪੁਰ ਦੀ ਫਾਇਲ ਫੋਟੋ।
28-10-2026
ਮਲੌਦ, 27 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਵਲੋਂ ਵਿਧਾਨ ਸਭਾ ਚੋਣਾਂ 2027 ਲਈ ਹਲਕਾ ਪਾਇਲ ਤੋਂ ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਦੇਣ ਦਾ ਐਲਾਨ ਕਰਨ ’ਤੇ ਹਲਕਾ ਪਾਇਲ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖ਼ੁਸ਼ੀ ਦਾ ਮਾਹੌਲ ਹੈ। ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਅਤੇ ਸਾਬਕਾ ਪ੍ਰਧਾਨ ਸੰਜੀਵ ਪੁਰੀ ਮਲੌਦ ਨੇ ਕਿਹਾ ਕਿ ਪਾਰਟੀ ਵੱਲੋਂ ਜਿੱਥੇ ਵਰਕਰਾਂ ਦੀ ਮੰਗ ਨੂੰ ਪੂਰਾ ਕਰਦਿਆਂ ਪਾਰਟੀ ਨੇ ਹਲਕਾ ਪਾਇਲ ਤੋਂ ਹੀ ਉਮੀਦਵਾਰ ਦਿੱਤਾ ਹੈ, ਉੱਥੇ ਜਥੇਦਾਰ ਮਦਨੀਪੁਰ ਦੀ ਮਿਹਨਤੀ, ਇਮਾਨਦਾਰ ਅਤੇ ਸਮਾਜ ਸੇਵੀ ਸੋਚ ਤੋਂ ਹਲਕਾ ਦਾ ਹਰ ਵਿਅਕਤੀ ਜਾਣੂ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਅਤੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਕਿਹਾ ਕਿ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਦੀ ਟਿਕਟ ਦੇ ਐਲਾਨ ਨਾਲ ਹੀ ਹਲਕਾ ਪਾਇਲ ’ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਐਲਾਨ ਹੋ ਗਿਆ ਹੈ ਕਿਉਂਕਿ ਜਿੱਥੇ ਲੋਕ 2027 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਵੋਟ ਕਰਨਗੇ ਉੱਥੇ ਜਥੇ ਮਦਨੀਪੁਰ ਦੀ ਸ਼ਖ਼ਸੀਅਤ ਨੂੰ ਵੀ ਆਮ ਵੋਟਰ ਵੀ ਪਸੰਦ ਕਰਨਗੇ। ਟਿਕਟ ਮਿਲਣ ’ਤੇ ਯੂਥ ਆਗੂ ਹਰਦੀਪ ਸਿੰਘ ਬੋਪਾਰਾਏ, ਸਰਕਲ ਜਥੇ. ਜਗਜੀਤ ਸਿੰਘ ਦੌਲਤਪੁਰ, ਸਰਕਲ ਜਥੇ. ਪ੍ਰਿਤਪਾਲ ਸਿੰਘ ਝੱਮਟ, ਪ੍ਰਧਾਨ ਜਗਦੀਪ ਸਿੰਘ ਲਹਿਲ, ਸ਼ਿਵਰਾਜ ਸਿੰਘ ਜੱਲ੍ਹਾ, ਜਗਦੇਵ ਸਿੰਘ ਦੋਬੁਰਜੀ, ਜਸਵੀਰ ਸਿੰਘ ਨਿਜ਼ਾਮਪੁਰ, ਸਰਬਜੀਤ ਸਿੰਘ ਵਿਪਨ ਸੇਠੀ, ਜਸਪ੍ਰੀਤ ਕੌਰ ਅੜੈ੍ਹਚਾਂ, ਜਥੇ ਹਰਪਾਲ ਸਿੰਘ ਲਹਿਲ, ਜਥੇ ਦਵਿੰਦਰ ਸਿੰਘ ਟਿੰਬਰਵਾਲ, ਸੰਮਤੀ ਮੈਂਬਰ ਜਸਵੀਰ ਸਿੰਘ ਦੌਦ, ਰਾਜਵੀਰ ਸਿੰਘ ਵਿੱਕੀ ਬਾਬਰਪੁਰ, ਸ਼ਰਨਦੀਪ ਸਿੰਘ ਸੰਨੀ ਕੈਨੇਡਾ, ਗੁਰਜੀਤ ਸਿੰਘ ਨੋਨੂੰ ਕੂਹਲੀ, ਹਰਪ੍ਰੀਤ ਸਿੰਘ ਸੇਠ ਬੇਰਕਲਾਂ, ਨਿਰਮਲ ਸਿੰਘ ਨਿੰਮ੍ਹਾ, ਕੁਲਦੀਪ ਸਿੰਘ ਰਿੰਕਾ ਦੁਧਾਲ, ਅਮਰ ਸਿੰਘ ਰੋਸ਼ੀਆਣਾ, ਮੇਜਰ ਸਿੰਘ ਦੌਲਤਪੁਰ, ਯਾਦਵਿੰਦਰ ਸਿੰਘ ਉਕਸੀ, ਧਰਮਪਾਲ ਸਿੰਘ ਬੇਰ ਕਲਾਂ, ਅਮਰਜੀਤ ਸਿੰਘ ਰੋਸ਼ੀਆਣਾ, ਜਸਵੀਰ ਸਿੰਘ ਗੋਸਲ, ਸੁਖਦੇਵ ਸਿੰਘ ਲਹਿਲ ਆਦਿ ਵਲੋਂ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।