28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਢਿੱਲੋਂ ਵਲੋਂ ਵਾਲਮੀਕਿ ਪ੍ਰਗਟ ਦਿਵਸ ਮੌਕੇ ਝੰਡਾ ਚੜ੍ਹਾਉਣ ਦੀ ਰਸਮ ਅਦਾ

ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਾਲਮੀਕਿ ਮੰਦਰ ਮਾਛੀਵਾੜਾ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਅੱਗੇ ਸੀਸ ਝੁਕਾ ਕੇ ਆਸ਼ੀਰਵਾਦ ਲਿਆ ਅਤੇ ਸਮੂਹ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 28-10-2026
ਮਾਛੀਵਾੜਾ ਸਾਹਿਬ, 27 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਵਾਲਮੀਕਿ ਮੰਦਰ ਮਾਛੀਵਾੜਾ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਅੱਗੇ ਸੀਸ ਝੁਕਾ ਕੇ ਆਸ਼ੀਰਵਾਦ ਲਿਆ ਅਤੇ ਸਮੂਹ ਸੰਗਤਾਂ ਨੂੰ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਢਿੱਲੋਂ ਵਲੋਂ ਝੰਡਾ ਚੜ੍ਹਾਉਣ ਦੀ ਰਸਮ ਵੀ ਅਦਾ ਕੀਤੀ ਗਈ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਰਮਾਇਣ ਦੀ ਰਚਨਾ ਕਰ ਸਾਨੂੰ ਭਗਵਾਨ ਸ੍ਰੀ ਰਾਮ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਮੰਦਰ ਦੇ ਨਵੀਨੀਕਰਨ ਲਈ ਉਨ੍ਹਾਂ ਆਪਣੇ ਵਲੋਂ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ, ਉਪਜਿੰਦਰ ਸਿੰਘ ਔਜਲਾ, ਜਗਦੀਪ ਸਿੰਘ ਝੱਜ, ਪੁਸ਼ਪਿੰਦਰ ਧਨੋਆ, ਮਨਜੀਤ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ, ਅਰਸ਼ ਰਾਏ, ਦਲਵੀਰ ਸਿੰਘ ਕੰਗ, ਰਮਨਦੀਪ ਸਿੰਘ ਰੰਧਾਵਾ, ਕੁਲਵਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਪ੍ਰਬੰਧਕ ਕਮੇਟੀ ਵਿਚ ਰਾਜ ਕੁਮਾਰ ਘਾਰੂ, ਪ੍ਰਧਾਨ ਸ਼ਿਵ ਬਾਲੀ, ਆਕਾਸ਼ਦੀਪ ਬਾਲੀ, ਜਤਿੰਦਰ ਬਾਲੀ, ਵਿਪਨ ਬਾਲੀ, ਪਾਰਸ ਬਾਲੀ, ਰਜਿੰਦਰ ਬਾਲੀ, ਭੂਸ਼ਨ ਲਾਲ, ਦੇਵ ਰਾਜ ਘਾਰੂ, ਨੱਥੂ ਰਾਮ ਬਾਲੀ, ਨਿਰਮਲ ਸਿੰਘ ਰਾਜੂ, ਮੰਗਤ ਰਾਏ, ਗਗਨਦੀਪ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਛਪਾਰ ਦੇ ਸਾਬਕਾ ਸਰਪੰਚ ’ਤੇ ਹੋਏ ਹਮਲੇ ਸੰਬੰਧੀ ਮੌਜੂਦਾ ਸਰਪੰਚ ਬੋਪਾਰਾਏ ਵਿਰੁੱਧ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਮੁਕੱ... ਅਗਲੀ ਖ਼ਬਰ ਜਥੇਦਾਰ ਮਨਜੀਤ ਸਿੰਘ ਮਦਨੀਪੁਰ ਨੂੰ ਟਿਕਟ ਮਿਲਣ ’ਤੇ ਖ਼ੁਸ਼ੀ ਦਾ ਇਜ਼ਹਾਰ
Ad Position 24