ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ’ ਚ ਹੂੰਝਾ ਫੇਰ ਜਿੱਤ ਦਰਜ
ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਦੇ ਅਦਾਰੇ ਭਾਸ਼ਾ ਵਿਭਾਗ ਪੰਜਾਬ ਵਲੋਂ ਲੁਧਿਆਣਾ ਜ਼ਿਲ੍ਹਾ ਪੱਧਰੀ ਆਮ ਗਿਆਨ ਕੁਇਜ਼ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਸਨਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪ੍ਰਤਾਪ ਕਾਲਜ ਲੁਧਿਆਣਾ ਵਿਖੇ ਕਰਵਾਏ ਗਏ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਪੰਜਾਬ ਸਰਕਾਰ ਦੇ ਅਦਾਰੇ ਭਾਸ਼ਾ ਵਿਭਾਗ ਪੰਜਾਬ ਵਲੋਂ ਲੁਧਿਆਣਾ ਜ਼ਿਲ੍ਹਾ ਪੱਧਰੀ ਆਮ ਗਿਆਨ ਕੁਇਜ਼ ਮੁਕਾਬਲੇ ਜ਼ਿਲ੍ਹਾ ਭਾਸ਼ਾ ਅਫ਼ਸਰ ਸਨਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪ੍ਰਤਾਪ ਕਾਲਜ ਲੁਧਿਆਣਾ ਵਿਖੇ ਕਰਵਾਏ ਗਏ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੀਆਂ ਵਿਦਿਆਰਥਣਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਭਰ ਵਿਚੋਂ ਪਹਿਲੀ, ਦੂਜੀ ਤੇ ਤੀਸਰੀ ਪੁਜੀਸ਼ਨ ਪ੍ਰਾਪਤ ਕੀਤੀ। ਜੂਨੀਅਰ ਵਰਗ ਵਿਚੋਂ ਮਨਵੀਰ ਕੌਰ ਨੇ ਪਹਿਲਾ ਸਥਾਨ ਤੇ ਹਰਨੂਰ ਕੌਰ ਨੇ ਦੂਜਾ ਸਥਾਨ ਅਤੇ ਸੀਨੀਅਰ ਵਰਗ ਵਿਚੋਂ ਮਹਿਕਦੀਪ ਕੌਰ ਨੇ ਪਹਿਲਾਂ ਸਥਾਨ ਤੇ ਏਕਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਦੀਆਂ 2 ਵਿਦਿਆਰਥਣਾਂ ਮਨਵੀਰ ਕੌਰ ਤੇ ਮਹਿਕਦੀਪ ਕੌਰ ਰਾਜ ਪੱਧਰੀ ਮੁਕਾਬਲੇ ਲਈ ਚੁਣੀਆਂ ਗਈਆਂ। ਇਸ ਮੌਕੇ ਜੇਤੂ ਵਿਦਿਆਰਥਣਾਂ ਨੂੰ ਨਗਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪਹੁੰਚਣ ’ਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਪ੍ਰਿੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਵਲੋਂ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਕੋਚ ਮੈਡਮ ਵੀਰਾ ਬਾਲੀ ਕੌੜਾ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਲਈ ਸ਼ੁੱਭਇੱਛਾਵਾਂ ਦਿੱਤੀਆਂ।