ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਜੀਲੈਂਸ ਜਾਗਰੂਕਤਾ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਅੱਜ - ਬੀ . ਡੀ . ਪੀ . ਓ . ਮਨਜੀਤ ਸਿੰਘ
ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਵਿਜੀਲੈਂਸ ਵਿਭਾਗ ਪੰਜਾਬ ਵਲੋਂ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਏਕੋਟ ਮਨਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪੁਲਿਸ, ਵਿਜੀਲੈਂਸ ਬਿਉਰੋ ਯੂਨਿਟ ਲੁਧਿਆਣਾ ਦੇ ਪੱਤਰ ਨੰਬਰ 1011 ਤਹਿਤ ਜ਼ਿਲ੍ਹੇ ਭਰ ਵਿਚ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਰਾਏਕੋਟ, 27 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਵਿਜੀਲੈਂਸ ਵਿਭਾਗ ਪੰਜਾਬ ਵਲੋਂ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਾਏਕੋਟ ਮਨਜੀਤ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਪੁਲਿਸ, ਵਿਜੀਲੈਂਸ ਬਿਉਰੋ ਯੂਨਿਟ ਲੁਧਿਆਣਾ ਦੇ ਪੱਤਰ ਨੰਬਰ 1011 ਤਹਿਤ ਜ਼ਿਲ੍ਹੇ ਭਰ ਵਿਚ 26 ਅਕਤੂਬਰ ਤੋਂ 1 ਨਵੰਬਰ 2026 ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਅਧੀਨ ਅੱਜ ਬਲਾਕ ਰਾਏਕੋਟ ਦੇ ਪੰਚਾਂ-ਸਰਪੰਚਾਂ ਅਤੇ ਆਮ ਪਬਲਿਕ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਐੱਸ.ਡੀ.ਐੱਮ ਦਫ਼ਤਰ ਰਾਏਕੋਟ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਸ ਸੈਮੀਨਾਰ ਵਿਚ ਬਲਾਕ ਰਾਏਕੋਟ ਦੀਆਂ ਸਮੁੱਚੀਆਂ ਗ੍ਰਾਮ ਪੰਚਾਇਤਾਂ ਭਾਗ ਲੈਣਗੀਆਂ। ਇਸ ਸਮੇਂ ਉਨ੍ਹਾਂ ਦੇ ਨਾਲ ਜੇ.ਈ. ਚੰਚਲ ਸਿੰਘ, ਬਲਜਿੰਦਰ ਸਿੰਘ, ਸੈਕਟਰੀ ਸੰਦੀਪ ਸਿੰਘ ਆਦਿ ਹਾਜ਼ਰ ਸਨ। 27 Jag 14 ਕੈਪਸ਼ਨ: ਬੀ.ਡੀ.ਪੀ.ਓ. ਮਨਜੀਤ ਸਿੰਘ ਦੀ ਤਸਵੀਰ।