ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ - ਸੀਵੀਆ , ਜੱਸਾ ਫ਼ੋਰਮੈਨ
ਭੂੰਦੜੀ, 27 ਅਕਤੂਬਰ (ਕੁਲਦੀਪ ਸਿੰਘ ਮਾਨ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਸੀਵੀਆ ਅਤੇ ਕਿਸਾਨ ਯੂਨੀਅਨ ਦੇ ਸਕੱਤਰ ਜਸਪਾਲ ਸਿੰਘ ਜੱਸਾ ਫ਼ੋਰਮੈਨ ਨੇ ਪੀੜਤ ਪਰਿਵਾਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।
ਕ
ਕਿਸਾਨ ਆਗੂ ਸਤਵੰਤ ਸਿੰਘ ਸੀਵੀਆ ਅਤੇ ਜਸਪਾਲ ਸਿੰਘ ਜੱਸਾ ਫ਼ੋਰਮੈਨ।
28-10-2026
ਭੂੰਦੜੀ, 27 ਅਕਤੂਬਰ (ਕੁਲਦੀਪ ਸਿੰਘ ਮਾਨ)-ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਸੀਵੀਆ ਅਤੇ ਕਿਸਾਨ ਯੂਨੀਅਨ ਦੇ ਸਕੱਤਰ ਜਸਪਾਲ ਸਿੰਘ ਜੱਸਾ ਫ਼ੋਰਮੈਨ ਨੇ ਪੀੜਤ ਪਰਿਵਾਰ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਮਾਮਲਾ ਬੇਹੱਦ ਗੰਭੀਰ ਹੈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਹੁੰਦੀ, ਉਦੋਂ ਤੱਕ ਅੰਤਿਮ ਸੰਸਕਾਰ ਨਾ ਕੀਤਾ ਜਾਵੇ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਅੰਤਿਮ ਸੰਸਕਾਰ ਤੋਂ ਬਾਅਦ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਢਿੱਲ ਵਰਤੀ ਜਾ ਸਕਦੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੀੜਤ ਪਰਿਵਾਰ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਇਨਸਾਫ਼ ਦੀ ਇਸ ਲੜਾਈ ਵਿੱਚ ਪੀੜਤ ਪਰਿਵਾਰ ਦੇ ਨਾਲ ਖੜ੍ਹੀਆਂ ਹਨ।