28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵੱਖ - ਵੱਖ ਹਾਊਸਾਂ ਦਰਮਿਆਨ ਖੇਡ ਮੁਕਾਬਲੇ ਕਰਵਾਏ

ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ।

Ad Position 21
No active advertisement
ਬਲੌਜ਼ਮ ਕਾਨਵੈਂਟ ਸਕੂਲ ਵਿਖੇ ਕਰਵਾਏ ਖੇਡ ਮੁਕਾਬਲੇ ’ਚ ਭਾਗ ਲੈਂਦੇ ਵਿਦਿਆਰਥੀ। ਅਜੀਤ ਤਸਵੀਰ 28-10-2026
ਜਗਰਾਉਂ, 27 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਹਾਊਸਾਂ ਦੇ ਖੇਡ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਭਾਗ ਲਿਆ। ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰੁਮਾਲ ਦੌੜ ਕਰਵਾਈ ਗਈ। ਇਸ ਮੁਕਾਬਲੇ ਵਿੱਚ ਸਭ ਤੋਂ ਪਹਿਲਾਂ ਰੁਮਾਲ ਚੁੱਕਣ ਵਾਲੇ ਵਿਦਿਆਰਥੀ ਨੂੰ ਜੇਤੂ ਐਲਾਨਿਆ ਗਿਆ। ਇਸ ਮੁਕਾਬਲੇ ਵਿੱਚ ਬੀਟਾ ਹਾਊਸ ਨੇ ਪਹਿਲਾ, ਅਲਫ਼ਾ ਹਾਊਸ ਨੇ ਦੂਜਾ ਅਤੇ ਗਾਮਾ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਰਿਲੇਅ ਰੇਸ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਟੀਮ ਵਰਕ, ਆਪਸੀ ਤਾਲਮੇਲ ਅਤੇ ਤੇਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਅਲਫ਼ਾ ਹਾਊਸ ਨੇ ਪਹਿਲਾ, ਬੀਟਾ ਹਾਊਸ ਨੇ ਦੂਜਾ ਅਤੇ ਡੈਲਟਾ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਨਾਲ ਬੱਚਿਆਂ ਵਿੱਚ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣਾ ਵੀ ਬਹੁਤ ਜ਼ਰੂਰੀ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਖੇਡਾਂ ਬੱਚਿਆਂ ਨੂੰ ਜੀਵਨ ਵਿੱਚ ਅੱਗੇ ਵਧਣ, ਮਿਲਜੁਲ ਕੇ ਕੰਮ ਕਰਨ ਅਤੇ ਜਿੱਤ-ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਪੂਰਨਮਾਸ਼ੀ ਦੇ ਦਿਹਾੜੇ ਮੌਕੇ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ - ਸੀਵੀਆ , ਜੱ...
Ad Position 24