28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ’ਤੇ ਚਲਾਈ ਗੋਲੀ

ਜਗਰਾਉਂ (ਲੁਧਿਆਣਾ) 27 ਅਕਤੂਬਰ ( ਗੁਰਦੀਪ ਸਿੰਘ ਮਲਕ)-ਪਿੰਡ ਅੱਬੂਵਾਲ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਗੁਰਦੀਪ ਸਿੰਘ ਦੇ ਬਿਆਨ ਅਨੁਸਾਰ, ਉਹ ਆਪਣੀ ਧੀ ਦੇ ਜਨਮ ਦਿਨ ਲਈ ਲੋੜੀਂਦਾ ਸਾਮਾਨ ਲੈਣ ਜਾ ਰਿਹਾ ਸੀ ਕਿ ਇਸ ਦੌਰਾਨ ਕ੍ਰਿਸ਼ਨ ਸਿੰਘ ਤਲਵਾੜਾ ਆਪਣੇ ਅੱਠ-ਦਸ ਸਾਥੀਆਂ ਸਮੇਤ ਉੱਥੇ ਆ ਗਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ।

Ad Position 21
No active advertisement
ਹਸਪਤਾਲ ਵਿਚ ਜੇਰੇ ਇਲਾਜ ਗੋਲੀ ਦਾ ਸ਼ਿਕਾਰ ਵਿਅਕਤੀ। 28-10-2026
ਜਗਰਾਉਂ (ਲੁਧਿਆਣਾ) 27 ਅਕਤੂਬਰ ( ਗੁਰਦੀਪ ਸਿੰਘ ਮਲਕ)-ਪਿੰਡ ਅੱਬੂਵਾਲ ਦੇ ਵਸਨੀਕ ਗੁਰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਗੁਰਦੀਪ ਸਿੰਘ ਦੇ ਬਿਆਨ ਅਨੁਸਾਰ, ਉਹ ਆਪਣੀ ਧੀ ਦੇ ਜਨਮ ਦਿਨ ਲਈ ਲੋੜੀਂਦਾ ਸਾਮਾਨ ਲੈਣ ਜਾ ਰਿਹਾ ਸੀ ਕਿ ਇਸ ਦੌਰਾਨ ਕ੍ਰਿਸ਼ਨ ਸਿੰਘ ਤਲਵਾੜਾ ਆਪਣੇ ਅੱਠ-ਦਸ ਸਾਥੀਆਂ ਸਮੇਤ ਉੱਥੇ ਆ ਗਿਆ ਅਤੇ ਉਸ ’ਤੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਗੁਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਘਟਨਾ ਤੋਂ ਬਾਅਦ ਜ਼ਖ਼ਮੀ ਗੁਰਦੀਪ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦਿੱਤੀ। ਜ਼ਖ਼ਮੀ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਅਗਲੇ ਇਲਾਜ ਲਈ ਦਯਾਨੰਦ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡਾਕਟਰਾਂ ਅਨੁਸਾਰ ਜ਼ਖ਼ਮੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਗਈ ਹੈ।ਗੁਰਦੀਪ ਸਿੰਘ ਨੇ ਘਟਨਾ ਸਬੰਧੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਹ ਆਪਣੀ ਧੀ ਦੇ ਜਨਮ ਦਿਨ ਦੀਆਂ ਤਿਆਰੀਆਂ ਲਈ ਸਾਮਾਨ ਲੈਣ ਜਾ ਰਿਹਾ ਸੀ, ਪਰ ਇਸ ਦੌਰਾਨ ਉਸ ’ਤੇ ਗੋਲੀ ਚਲਾ ਦਿੱਤੀ ਗਈ। ਉਸ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਿਸ ਦੀ ਕਾਰਵਾਈ ਨੂੰ ਲੈ ਕੇ ਪਰਿਵਾਰ ਵਿਚ ਰੋਸ ਇਸ ਮਾਮਲੇ ਵਿੱਚ ਜ਼ਖ਼ਮੀ ਦੇ ਪਰਿਵਾਰ ਨੇ ਸਿੱਧਵਾਂ ਬੇਟ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਹਨ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਗੁਰਦੀਪ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਜਗਰਾਉਂ ਲਿਆਂਦੇ ਜਾਣ ਅਤੇ ਉਸ ਦੇ ਲਗਭਗ ਦੋ ਘੰਟੇ ਹਸਪਤਾਲ ਵਿਚ ਰਹਿਣ ਦੇ ਬਾਵਜੂਦ ਪੁਲਿਸ ਵੱਲੋਂ ਉੱਥੇ ਪਹੁੰਚਣ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸ ਗੱਲ ਨੂੰ ਲੈ ਕੇ ਪਰਿਵਾਰ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਕਥਿਤ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਫਿਲਹਾਲ ਗੁਰਦੀਪ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਅਤੇ ਘਟਨਾ ਦੇ ਅਸਲ ਕਾਰਨਾਂ ਬਾਰੇ ਪੁਲਿਸ ਦਾ ਪੱਖ ਸਾਹਮਣੇ ਆਉਣਾ ਬਾਕੀ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਗੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ’ ਤੇ ਚੱਲੀਆਂ ਗੋਲੀਆਂ , ਧਮਕੀ ਭਰੀ ਚਿੱਠੀ ਨਾਲ ਦਹਿਸ਼ਤ ਅਗਲੀ ਖ਼ਬਰ ਸਾਬਕਾ ਪ੍ਰਿੰਸੀਪਲ ਲਾਲ ਸਿੰਘ ਕੁਤਬੇਵਾਲ ਦਾ ਦਿਹਾਂਤ, ਸੈਂਕੜੇ ਨਮ ਅੱਖਾਂ ਨਾਲ ਕੁਤਬੇਵਾਲ ’ਚ ਦਿੱਤੀ ਅੰਤਿਮ ਵਿਦਾਇਗੀ
Ad Position 24