ਜਗਰਾਉਂ ਦੀਆਂ ਮੰਡੀਆਂ ’ ਚ ਲਿਫਟਿੰਗ ਦਾ ਬੁਰਾ ਹਾਲ , 12 ਲੱਖ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ
ਜਗਰਾਉਂ, 27 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਸਮੇਤ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਪੇਂਡੂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਪੂਰੇ ਜੋਬਨ ’ਤੇ ਚੱਲ ਰਿਹਾ। ਬੇਸ਼ੱਕ ਝੋਨੇ ਦੀ ਖ਼ਰੀਦ ਦਾ ਕੰਮ ਠੀਕ ਚੱਲ ਰਿਹਾ, ਪਰ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦਿਆ ਝੋਨਾ ਮੰਡੀਆਂ ਵਿੱਚ ਰੁਲ ਰਿਹਾ।
ਏ
ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਵਿਚ ਝੋਨੇ ਦੀਆਂ ਬੋਰੀਆਂ ਦੇ ਲੱਗੇ ਅੰਬਾਰ। ਤਸਵੀਰ: ਗੁਰਦੀਪ ਸਿੰਘ ਮਲਕ
28-10-2026
ਜਗਰਾਉਂ, 27 ਅਕਤੂਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਸਮੇਤ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਪੇਂਡੂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਸੀਜ਼ਨ ਪੂਰੇ ਜੋਬਨ ’ਤੇ ਚੱਲ ਰਿਹਾ। ਬੇਸ਼ੱਕ ਝੋਨੇ ਦੀ ਖ਼ਰੀਦ ਦਾ ਕੰਮ ਠੀਕ ਚੱਲ ਰਿਹਾ, ਪਰ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦਿਆ ਝੋਨਾ ਮੰਡੀਆਂ ਵਿੱਚ ਰੁਲ ਰਿਹਾ। ਅਨਾਜ ਮੰਡੀਆਂ ਵਿੱਚ ਅਧੂਰੇ ਪ੍ਰਬੰਧਾਂ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਮੰਡੀਆਂ ਵਿੱਚ ਲੱਗ ਚੁੱਕੇ ਹਨ। ਇਸ ਮੌਕੇ ਜਗਰਾਉਂ ਦੀਆਂ ਅਨਾਜ ਮੰਡੀਆਂ ਵਿੱਚ 12 ਲੱਖ ਤੋਂ ਵੱਧ ਝੋਨੇ ਦੀ ਬੋਰੀ ਖੁੱਲ੍ਹੇ ਅਸਮਾਨ ਹੇਠ ਲਿਫਟਿੰਗ ਦੀ ਉਡੀਕ ਵਿੱਚ ਪਈ ਖਰਾਬ ਹੋ ਰਹੀ। ਜਗਰਾਉਂ ਦੀ ਮੁੱਖ ਮੰਡੀ ਸਮੇਤ ਪੇਂਡੂ ਅਨਾਜ ਮੰਡੀਆਂ ਵਿੱਚ ਅੱਜ ਤੱਕ ਕੁੱਲ 9 ਲੱਖ 1 ਹਜ਼ਾਰ 617 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ, ਜਿਸ ਵਿੱਚੋਂ 8 ਲੱਖ 61ਹਜਾਰ 717 ਕੁਇੰਟਲ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦਿਆ ਅੱਧ ਨਾਲੋਂ ਵੱਧ ਝੋਨਾ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਲਿਫ਼ਟਿੰਗ ਦੀ ਉਡੀਕ ਕਰ ਰਿਹਾ। ਪਰ ਸਰਕਾਰੀ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਹੀ ਨਹੀਂ ਹੋ ਰਹੀ। ਜਿਸ ਕਾਰਨ ਆੜ੍ਹਤ ਜਾਂ ਸ਼ੈੱਲਰ ਮਾਲਕਾਂ ਅਤੇ ਮਜ਼ਦੂਰਾਂ ਦੀ ਜਾਨ ਕੁੜਿੱਕੀ ਵਿੱਚ ਫਸੀ ਪਈ। ਜਗਰਾਉਂ ਸ਼ੈੱਲਰ ਐਸੋਸੀਏਸ਼ਨ ਦੇ ਪ੍ਰਧਾਨ ਅੰਕੁਰ ਗੁਪਤਾ ਨੇ ਇਸ ਸਬੰਧੀ ਕਿਹਾ ਕਿ ਮੰਡੀਆਂ ਵਿੱਚ ਬੁਰਾ ਹਾਲ ਹੈ, ਉਨ੍ਹਾਂ ਕਿਹਾ ਕਿ ਨਾ ਤਾਂ ਮੰਡੀਆਂ ਵਿੱਚ ਝੋਨੇ ਦੀ ਸੰਭਾਲ ਲਈ ਪੂਰੇ ਮਜ਼ਦੂਰ ਹਨ ਅਤੇ ਨਾ ਹੀ ਟਰਾਂਸਪੋਰਟ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀ ਫ਼ਸਲ ਇਸ ਵਾਰ ਬਹੁਤ ਵਧੀਆ ਹੈ, ਪਰ ਸਰਕਾਰੀ ਪ੍ਰਬੰਧਾਂ ਦੀ ਨਲਾਇਕੀ ਕਾਰਨ ਮੰਡੀਆਂ ਵਿੱਚੋਂ ਝੋਨੇ ਦੀ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਚੌਲਾਂ ਦੀ ਗੁਣਵੱਤਾ ਵਿੱਚ ਕਿਸੇ ਵੀ ਸਮੇਂ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਖੁੱਲ੍ਹੇ ਅਸਮਾਨ ਹੇਠ ਪਈਆਂ ਝੋਨੇ ਦੀਆਂ ਲੱਖਾਂ ਬੋਰੀਆਂ ’ਤੇ ਕੁਦਰਤ ਦੀ ਮੌਸਮ ਦੀ ਖਰਾਬੀ ਕਾਰਨ ਜੇਕਰ ਥੋੜ੍ਹੀ ਜਿਹੀ ਵੀ ਬਾਰਿਸ਼ ਹੋ ਗਈ ਤਾਂ ਸੋਨੇ ਵਰਗੀ ਝੋਨੇ ਦੀ ਫ਼ਸਲ ਬਦਰੰਗ ਹੋ ਸਕਦੀ ਹੈ। ਜਿਸ ਦਾ ਸਿੱਧਾ ਨੁਕਸਾਨ ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਨੂੰ ਹੋਵੇਗਾ। ਸਰਕਾਰ ਵੱਲੋਂ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅਸਲੀਅਤ ਵਿੱਚ ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ ਮੰਡੀ ਵਿੱਚ ਸਰਕਾਰ ਦੇ ਪ੍ਰਬੰਧਾਂ ਦੀ ਪੋਲ ਖੁੱਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸਮੇਂ ਸਿਰ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸ਼ੈੱਲਰਾਂ ਵਿੱਚ ਕਰਾਈ ਜਾਵੇ, ਪਰ ਸਰਕਾਰ ਦਾ ਇਸ ਵੱਲ ਇਸ ਪਾਸੇ ਵੱਲ ਰਤਾ ਭਰ ਵੀ ਧਿਆਨ ਨਹੀਂ ਹੈ। ਜਿਸ ਕਾਰਨ ਆੜ੍ਹਤੀਆਂ ਸ਼ੈੱਲਰ ਮਾਲਕਾਂ ਅਤੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੇ ਪ੍ਰਧਾਨ ਕਨ੍ਹੱਈਆ ਲਾਲ ਬਾਕਾ ਨੇ ਕਿਹਾ ਕਿ ਮੰਡੀਆਂ ਵਿੱਚ ਬਹੁਤ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਜਗਰਾਉਂ ਦੀ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਵੱਡੇ ਵੱਡੇ ਅੰਬਾਰ ਲੱਗੇ ਪਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾਂ ਸੁੱਟਣ ਲੲਈ ਜਗ੍ਹਾ ਦੀ ਭਾਰੀ ਕਮੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਲਿਫਟਿੰਗ ਨਾ ਹੋਣ ਕਾਰਨ ਬੋਰੀਆਂ ਵਿੱਚ ਪਿਆ ਝੋਨੇ ਦਾ ਵਜ਼ਨ ਘੱਟ ਰਿਹਾ, ਜਿਸ ਦਾ ਨੁਕਸਾਨ ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲਤ ਨੀਤੀਆਂ ਸਦਕਾ ਮੰਡੀਆਂ ਵਿੱਚ ਝੋਨੇ ਦੀ ਫਸਲ ਖ਼ਰਾਬ ਹੋ ਰਹੀ ਹੈ। ਪਰ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਦੀ ਸਮੱਸਿਆ ਦੇ ਹੱਲ ਦੀ ਬਜਾਏ ਇਸਨੂੰ ਹੋਰ ਮੁਸ਼ਕਿਲ ਵਿੱਚ ਪਾਇਆ ਜਾ ਰਿਹਾ ਹੈ। ਮਾਰਕੀਟ ਕਮੇਟੀ ਦੇ ਸੈਕਟਰੀ ਕੰਵਲਪ੍ਰੀਤ ਸਿੰਘ ਕਲਸੀ ਨਾਲ ਜਦੋਂ ਗੱਲ ਕੀਤੀ ਮਾਰਕੀਟ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਾਰੇ ਪ੍ਰਬੰਧ ਕੀਤੇ ਗਏ ਹਨ ਪਰ ਲਿਫ਼ਟਿੰਗ ਦੀ ਜ਼ਿੰਮੇਵਾਰੀ ਸਰਕਾਰੀ ਖ਼ਰੀਦ ਏਜੰਸੀਆਂ ਦੀ ਬਣਦੀ ਹੈ।