28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੰਬੜਾਂ ਪੁਲਿਸ ਪਾਰਟੀ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਮਹਿਲਾ ਕਾਬੂ

ਹੰਬੜਾਂ, 27 ਅਕਤੂਬਰ (ਮੇਜਰ ਹੰਬੜਾਂ) ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਪੁਲਿਸ ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਕੁਲਵਿੰਦਰ ਸਿੰਘ ਵਲੋਂ ਇੱਕ ਮਹਿਲਾ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਦੀਆਂ ਨਸ਼ਿਆਂ ਵਿਰੁੱਧ ਸਖ਼ਤ ਹਦਾਇਤਾਂ ਤਹਿਤ, ਏ.

Ad Position 21
No active advertisement
ਅਜੀਤ ਡੈਸਕ 28-10-2026
ਹੰਬੜਾਂ, 27 ਅਕਤੂਬਰ (ਮੇਜਰ ਹੰਬੜਾਂ) ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਪੁਲਿਸ ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੇ ਇੰਚਾਰਜ ਕੁਲਵਿੰਦਰ ਸਿੰਘ ਵਲੋਂ ਇੱਕ ਮਹਿਲਾ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ।ਚੌਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ ਦੀਆਂ ਨਸ਼ਿਆਂ ਵਿਰੁੱਧ ਸਖ਼ਤ ਹਦਾਇਤਾਂ ਤਹਿਤ, ਏ.ਸੀ.ਪੀ ਲੁਧਿਆਣਾ ਵੈਸਟ ਵਰਿੰਦਰਪਾਲ ਸਿੰਘ ਅਤੇ ਇੰਸ: ਸੁਖਵਿੰਦਰ ਸਿੰਘ ਐੱਸ.ਐੱਚ.ਓ ਥਾਣਾ ਲਾਡੋਵਾਲ ਦੀ ਅਗਵਾਈ ਹੇਠ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਵਿੱਡੀ ਮੁਹਿੰਮ ਤਹਿਤ ਇਕ ਮਹਿਲਾ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਲੈਣ ਤੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਕਤ ਔਰਤ ਦੀ ਪਛਾਣ ਮਨਜੀਤ ਕੌਰ ਪਤਨੀ ਅਮਰਜੀਤ ਸਿੰਘ, ਵਾਸੀ ਪਿੰਡ ਤਲਵੰਡੀ ਕਲਾਂ, ਥਾਣਾ ਲਾਡੋਵਾਲ ਵਜੋਂ ਹੋਈ ਹੈ। ਉਕਤ ਮਹਿਲਾ ਵਿਰੁੱਧ ਪੁਲਿਸ ਵਲੋਂ ਮੁਕੱਦਮਾ ਨੰਬਰ 187, ਧਾਰਾ 21/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਿਸ ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਕਈ ਨਸ਼ਾ ਤਸਕਰਾਂ ਵਿਰੁੱਧ ਪਰਚੇ ਦਰਜ ਕੀਤੇ ਗਏ ਹਨ ਤੇ ਹੋਰ ਨਸ਼ਾ ਵੇਚਣ ਵਾਲਿਆ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ’ਤੇ ਪੁਲਿਸ ਪਾਰਟੀ ਵਿਚ ਹੌਲਦਾਰ ਭੁਪਿੰਦਰ ਸਿੰਘ, ਹੌਲਦਾਰ ਜੀਤੂ ਕੁਮਾਰ, ਹੌਲਦਾਰ ਬਲਵਿੰਦਰ ਸਿੰਘ ਅਲੀਵਾਲ, ਮੁੱਖ ਮੁਨਸ਼ੀ ਸੁੱਖੀ ਲੀਹਾਂ, ਕਾਂਸਟੇਬਲ ਸੁਰਿੰਦਰ ਸਿੰਘ, ਮਹਿਲਾ ਪੁਲਿਸ ਕਰਮਚਾਰੀ ਜਸਵੀਰ ਕੌਰ ਸਮੇਤ ਹੋਰ ਪੁਲਿਸ ਕਰਮਚਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਇਲਾਕੇ ਅੰਦਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਜਗਰਾਉਂ ਦੀਆਂ ਮੰਡੀਆਂ ’ ਚ ਲਿਫਟਿੰਗ ਦਾ ਬੁਰਾ ਹਾਲ , 12 ਲੱਖ ਝੋਨੇ ਦੀਆਂ ਬੋਰੀਆਂ ਖੁੱਲ੍ਹੇ ਅਸਮਾਨ ਹੇਠ
Ad Position 24