29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਏ.ਡੀ.ਸੀ. ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ

ਜਗਰਾਉਂ, 28 ਅਕਤੂਬਰ (ਗੁਰਦੀਪ ਸਿੰਘ ਮਲਕ) ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ. ਡੀ.

Ad Position 21
No active advertisement
ਅਜੀਤ ਡੈਸਕ 29-10-2026
ਜਗਰਾਉਂ, 28 ਅਕਤੂਬਰ (ਗੁਰਦੀਪ ਸਿੰਘ ਮਲਕ) ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਵਿਨੀਤ ਕੁਮਾਰ ਵਲੋਂ ਵੱਖ-ਵੱਖ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਉੱਥੇ ਮੌਜੂਦ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਏ.ਡੀ.ਸੀ. ਵਿਨੀਤ ਕੁਮਾਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿਚ ਫ਼ਸਲ ਦੀ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਤੋਂ ਬਾਅਦ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਣੀ ਬੇਹੱਦ ਜ਼ਰੂਰੀ ਹੈ, ਤਾਂ ਜੋ ਮੰਡੀਆਂ ਵਿਚ ਫ਼ਸਲ ਦੇ ਢੇਰ ਨਾ ਲੱਗਣ ਅਤੇ ਅਗਲੀ ਫ਼ਸਲ ਲਿਆਉਣ ਵਾਲੇ ਕਿਸਾਨਾਂ ਨੂੰ ਵੀ ਆਪਣੀ ਉਪਜ ਰੱਖਣ ਲਈ ਲੋੜੀਂਦੀ ਜਗ੍ਹਾ ਮਿਲ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਮੰਡੀਆਂ ਵਿੱਚ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ ਨੂੰ ਫ਼ਸਲ ਦੀ ਵਿਕਰੀ ਸਮੇਂ ਬੇਲੋੜੀ ਦੇਰੀ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਤੋਂ ਲੈ ਕੇ ਚੁਕਾਈ ਤੱਕ ਦੇ ਕਾਰਜਾਂ ਵਿੱਚ ਆਪਸੀ ਤਾਲਮੇਲ ਬਣਾਈ ਰੱਖਿਆ ਜਾਵੇ। ਏ.ਡੀ.ਸੀ. ਨੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਕਿਸਾਨਾਂ ਨੂੰ ਸੁਵਿਧਾਜਨਕ ਮਾਹੌਲ ਮੁਹੱਈਆ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਬਾਦਲਦੀਨ, ਬਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਅਰਸ਼ਪ੍ਰੀਤ ਸਿੰਘ ਸਰਾਂ, ਪਰਵਿੰਦਰ ਸਿੰਘ ਸਰਪੰਚ ਬੱਸੂਵਾਲ, ਮੋਹਿਤ ਗਰਗ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਨਗ੍ਰੇਨ ਦੇ ਚੇਅਰਮੈਨ ਤੇਜਪਾਲ ਸਿੰਘ ਗਿੱਲ ਵਲੋਂ ਦਾਣਾ ਮੰਡੀ ਜੋਧਾਂ ਦਾ ਦੌਰਾ ਖ਼ਰੀਦ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਲ... ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਭ੍ਰਿਸਟਾਚਾਰ, ਰਿਸ਼ਵਤਖੋਰੀ ਅਤੇ ਨਸ਼ੇ ਨੂੰ ਖ਼ਤਮ ਕਰਨ ਲਈ ਪੁੱਟੇ ਕਦਮ ਸਫ਼ਲ ਹੋਏ ਹਨ- ਚੇਅਰ...
Ad Position 24