ਸਨਮਤੀ ਸਰਕਾਰੀ ਕਾਲਜ ਜਗਰਾਉਂ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ. ਸੁਮੀਤ ਬਰਾੜ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ।
ਸ
ਸਨਮਤੀ ਸਰਕਾਰੀ ਕਾਲਜ ਜਗਰਾਉਂ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਸਮੇਂ ਕਾਲਜ ਸਟਾਫ਼ ਤੇ ਵਿਦਿਆਰਥੀ। ਤਸਵੀਰ: ਭੁਪਿੰਦਰ ਸਿੰਘ ਮੁਰਲੀ
29-10-2026
ਜਗਰਾਉਂ, 28 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ) ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਕਾਲਜ ਡਾਇਰੈਕਟਰ ਡਾ. ਸੁਮੀਤ ਬਰਾੜ ਦੀ ਯੋਗ ਅਗਵਾਈ ਹੇਠ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਇਸ ਹਫ਼ਤੇ ਦਾ ਵਿਸ਼ਾ ‘ਸਮ੍ਰਿੱਧੀ ਲਈ ਸਦਾਚਾਰ’ ਸੀ, ਜਿਸ ਦਾ ਉਦੇਸ਼ ਸਮਾਜ ਵਿਚ ਇਮਾਨਦਾਰੀ, ਪਾਰਦਰਸ਼ਤਾ, ਨੈਤਿਕਤਾ ਅਤੇ ਜਵਾਬਦੇਹੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਇਸ ਮੌਕੇ ਐੱਮ.ਐੱਸ.ਸੀ. ਕੈਮਿਸਟਰੀ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਵਿਜੀਲੈਂਸ ਜਾਗਰੂਕਤਾ ਵਿਸ਼ੇ ’ਤੇ ਭਾਸ਼ਣ ਦਿੱਤਾ। ਉਨ੍ਹਾਂ ਨੇ ਆਪਣੇ ਭਾਸ਼ਣ ਰਾਹੀਂ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ, ਭ੍ਰਿਸ਼ਟਾਚਾਰ ਦੀ ਰੋਕਥਾਮ ਕਰਨ ਅਤੇ ਜਨਤਕ ਜੀਵਨ ਵਿਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਕੁਲਵਿੰਦਰ ਸਿੰਘ ਵਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਪ੍ਰੋਫ਼ੈਸਰ ਕੁਲਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਵਿਜੀਲੈਂਸ ਜਾਗਰੂਕਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੀ.ਐੱਸ.ਸੀ. ਭਾਗ ਤੀਜਾ (ਨਾਨ-ਮੈਡੀਕਲ) ਦੀ ਵਿਦਿਆਰਥਣ ਜਸਕੀਰਤ ਕੌਰ ਨੇ ਵਿਜੀਲੈਂਸ ਜਾਗਰੂਕਤਾ ਦੀ ਸਹੁੰ ਚੁਕਾਈ। ਇਸ ਸਹੁੰ ਰਾਹੀਂ ਸਾਰਿਆਂ ਨੂੰ ਆਪਣੇ ਨਿੱਜੀ ਅਤੇ ਪੇਸ਼ੇਵਰ ਜੀਵਨ ਵਿਚ ਇਮਾਨਦਾਰੀ, ਨੈਤਿਕਤਾ ਅਤੇ ਪਾਰਦਰਸ਼ਤਾ ਦੇ ਸਿਧਾਂਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਿਜੀਲੈਂਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿਚ ਯੋਗਦਾਨ ਪਾਉਣ ਵਾਲੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਇਮਾਨਦਾਰੀ, ਸਦਾਚਾਰ ਅਤੇ ਜਵਾਬਦੇਹੀ ਟਿਕਾਊ ਵਿਕਾਸ ਅਤੇ ਸਮਾਜ ਦੀ ਸਮੂਹਿਕ ਖ਼ੁਸ਼ਹਾਲੀ ਦੇ ਅਹਿਮ ਆਧਾਰ ਹਨ। ਇਸ ਮੌਕੇ ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ, ਡਾ. ਸਰਬਦੀਪ ਕੌਰ ਸਿੱਧੂ, ਪ੍ਰੋ. ਸੁਰਭੀ ਗੁਪਤਾ, ਪ੍ਰੋ. ਚਰਨਜੀਤ ਕੌਰ, ਪ੍ਰੋ. ਸਾਹਿਲ ਜਿੰਦਲ, ਪ੍ਰੋ. ਸੁਮਿਤ ਸੋਨੀ ਤੇ ਸਮੂਹ ਸਟਾਫ਼ ਹਾਜ਼ਰ ਸਨ।