29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

‘ ਲੋਕ ਮਿਲਣੀ’ ਨੂੰ ਲੈ ਕੇ ਡੀ.ਆਈ.ਜੀ. ਸੰਦੀਪ ਗੋਇਲ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) 29 ਅਕਤੂਬਰ ਨੂੰ ਪਿੰਡ ਕਮਾਲਪੁਰਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋ ਰਹੀ ‘ਲੋਕ ਮਿਲਣੀ’ ਨੂੰ ਲੈ ਕੇ ਡੀ. ਆਈ.

Ad Position 21
No active advertisement
‘ਲੋਕ ਮਿਲਣੀ’ ਸਮਾਗਮ ਸੰਬੰਧੀ ਡੀ.ਆਈ.ਜੀ ਸੰਦੀਪ ਗੋਇਲ ਪਿੰਡ ਕਮਾਲਪੁਰਾ ਵਿਖੇ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ। ਤਸਵੀਰ: ਬਲਵਿੰਦਰ ਸਿੰਘ ਲਿੱਤਰ 29-10-2026
ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) 29 ਅਕਤੂਬਰ ਨੂੰ ਪਿੰਡ ਕਮਾਲਪੁਰਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਹੋ ਰਹੀ ‘ਲੋਕ ਮਿਲਣੀ’ ਨੂੰ ਲੈ ਕੇ ਡੀ.ਆਈ.ਜੀ ਸੰਦੀਪ ਗੋਇਲ ਵਲੋਂ ਪਿੰਡ ਕਮਾਲਪੁਰਾ ਵਿਖੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਅਤੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੀ ਮੌਜੂਦ ਸਨ। ਇਸ ਮੌਕੇ ਸ਼੍ਰੀ ਸੰਦੀਪ ਗੋਇਲ ਵਲੋਂ ਲੋਕ ਮਿਲਣੀ ਵਾਲੀ ਥਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਵੱਖ-ਵੱਖ ਪਹਿਲੂਆਂ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਮੁੱਖ ਤੌਰ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਰੱਖਣ, ਲੋਕਾਂ ਦੇ ਬੈਠਣ ਤੇ ਵਾਹਨਾਂ ਦੀ ਪਾਰਕਿੰਗ ਸਬੰਧੀ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।ਇਸ ਮੌਕੇ ਸ਼੍ਰੀ ਗੋਇਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਮਿਲਣੀ ’ਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ ਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਜਗਰਾਉਂ ਅਤੇ ਰਾਏਕੋਟ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 29 ਅਕਤੂਬਰ ਨੂੰ ਦੁਪਹਿਰ 2 ਵਜੇ ਪਿੰਡ ਕਮਾਲਪੁਰਾ ਵਿਖੇ ਪਹੁੰਚ ਕੇ ਮੁੱਖ ਮੰਤਰੀ ਦੀ ਲੋਕ ਮਿਲਣੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਟੀਮ ਦੇ ਜ਼ਿਲ੍ਹਾ ਕੁਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਅਤੇ ਅਰਸ਼ਪ੍ਰੀਤ ਸਿੰਘ ਕਲੇਰ ਨੇ ਆਖਿਆ ਕਿ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੋਕ ਮਿਲਣੀ ਯਾਦਗਾਰੀ ਸਾਬਿਤ ਹੋਵੇਗੀ। ਇਸ ਮੌਕੇ ਏ.ਡੀ.ਸੀ ਵਿਨੀਤ ਕੁਮਾਰ, ਜਸਵੀਰ ਮੁਰਾਦ ਸਿੰਘ ਡੀ.ਐੱਸ.ਪੀ ਰਾਏਕੋਟ, ਐੱਸ.ਡੀ.ਐੱਮ ਬਾਦਲਦੀਨ, ਬਿਕਰਮਜੀਤ ਸਿੰਘ ਥਿੰਦ, ਧਰਮਿੰਦਰ ਸਿੰਘ ਧਾਲੀਵਾਲ, ਅਰਸ਼ਪ੍ਰੀਤ ਸਿੰਘ ਸਰਾਂ, ਪਰਵਿੰਦਰ ਸਿੰਘ ਸਰਪੰਚ ਬੱਸੂਵਾਲ, ਮੋਹਿਤ ਗਰਗ ਆਦਿ ਹਾਜ਼ਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਵਲੰਟੀਅਰਾਂ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਸਮੇਤ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀਟੀ ਯੂਨੀਵਰਸਿਟੀ ਚੌਂਕੀਮਾਨ ਵਿਖੇ ਲੇਖਕ ਭੁਪਿੰਦਰ ਸਿੰਘ ਚੌਂਕੀਮਾਨ ਦੀ ਪੁਸਤਕ ‘ਬਹੁ-ਰੰਗੀ ਸੰਸਾਰ’ ਲੋਕ ਅਰਪਣ ਅਗਲੀ ਖ਼ਬਰ ਸਨਮਤੀ ਸਰਕਾਰੀ ਕਾਲਜ ਜਗਰਾਉਂ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Ad Position 24