ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਬੰਧੀ ਰਾਏਕੋਟ ਇਲਾਕੇ ’ਚ ਪ੍ਰਚਾਰ ਜ਼ੋਰਾਂ ’ਤੇ
ਧਾਰਮਿਕ ਸਮਾਗਮ ’ਚ ਹੁੰਮ-ਹੁਮਾ ਕੇ ਪੁੱਜਿਆ ਜਾਵੇ- ਭਾਈ ਦਰਸ਼ਨ ਸਿੰਘ ਜੱਟਪੁਰਾ
ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸਿੱਖ ਇਤਿਹਾਸ ਦੇ ਮਹਾਨ ਦਿਹਾੜੇ ‘ਬੰਦੀ ਛੋੜ ਦਿਵਸ’ ਸਬੰਧੀ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਮੋਗਾ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਲੌਕਿਕ ਸਮਾਗਮ ਮਿਤੀ 31 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਦਰਸ਼ਨ ਸਿੰਘ ਜੱਟਪੁਰਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਰਾਗੀ/ਢਾਡੀ, ਕਵੀਸ਼ਰ ਜੱਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਭ
ਭਾਈ ਦਰਸ਼ਨ ਸਿੰਘ ਜੱਟਪੁਰਾ ਦੀ ਤਸਵੀਰ
29-10-2026
ਰਾਏਕੋਟ, 28 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) ਸਿੱਖ ਇਤਿਹਾਸ ਦੇ ਮਹਾਨ ਦਿਹਾੜੇ ‘ਬੰਦੀ ਛੋੜ ਦਿਵਸ’ ਸਬੰਧੀ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਮੋਗਾ ਵਿਖੇ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਯਾਦ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਲੌਕਿਕ ਸਮਾਗਮ ਮਿਤੀ 31 ਅਕਤੂਬਰ, ਦਿਨ ਸ਼ਨੀਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਦਰਸ਼ਨ ਸਿੰਘ ਜੱਟਪੁਰਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਰਾਗੀ/ਢਾਡੀ, ਕਵੀਸ਼ਰ ਜੱਥੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਤੋਂ ਇਲਾਵਾ ਕਥਾ ਅਤੇ ਸਿਮਰਨ ਅਭਿਆਸ ਰਾਹੀਂ ਸੰਗਤਾਂ ਨੂੰ ਪ੍ਰਭ ਮਿਲਪ ਦਾ ਮਾਰਗ ਸਮਝਾਇਆ ਜਾਵੇਗਾ ਅਤੇ ਗੁਰੂ ਇਤਿਹਾਸ ਨਾਲ ਜੋੜ੍ਹਿਆ ਜਾਵੇਗਾ। ਭਾਈ ਦਰਸ਼ਨ ਸਿੰਘ ਜੱਟਪੁਰਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਪ੍ਰਭ ਮਿਲਣੈ ਕਾ ਚਾਉ ਦੇ ਸਿਖਿਆਰਥੀ ਅਤੇ ਸੇਵਾਦਾਰ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਸਿਖਿਆਰਥੀ ਗੁਰਮੁੱਖ ਰਾਏਕੋਟ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ ਸੰਗਤਾਂ ਨੂੰ ਇਸ ਮਹਾਨ ਦਿਹਾੜੇ ਦੇ ਸਮਾਗਮਾਂ ਵਿਚ ਪਹੁੰਚਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੰਦੀ ਛੋੜ ਦਿਵਸ ਦਾ ਦਿਹਾੜਾ ਸਾਨੂੰ ਜ਼ੁਲਮ ਖਿਲਾਫ਼ ਆਵਾਜ਼ ਚੁੱਕਣ ਅਤੇ ਮਜ਼ਲੂਮਾਂ ਦੀ ਰੱਖਿਆ ਕਰਨ ਦਾ ਸੁਨੇਹਾ ਦਿੰਦਾ ਹੈ।