28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਾਨਸਾ ਦੇ ਪਿੰਡ ਭੰਮੇ ਕਲਾਂ ’ਚ ਨਸ਼ੇ ਨਾਲ ਮਰੇ ਨੌਜਵਾਨ ਦੀ ਮ੍ਰਿਤਕ ਦੇਹ ਪੁਲਿਸ ਵਲੋਂ ਪਰਿਵਾਰ ਤੋਂ ਖੋਹਣ ਮੰਦਭਾਗਾ- ਮੇਜਰ ਸਿੰਘ ਭੈਣੀ ਪਿੰਡ ਗਗੜਾ ਵਿਖੇ ਗੁਰਦੁਆਰਾ ਸਾਹਿਬ ’ਤੇ ਹੋਈ ਫਾਇਰਿੰਗ ਦੀ ਸਖ਼ਤ ਸਬਦਾਂ ਵਿਚ ਕੀਤੀ ਨਿਖੇਧੀ

ਚੌਂਕੀਮਾਨ, 28 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਕਾਂਗਰਸ ਦੇ ਕਿਸਾਨ ਵਿੰਗ ਦੇ ਕੋਅਰਡੀਨੇਟਰ ਮੇਜਰ ਸਿੰਘ ਭੈਣੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਨਸ਼ੇ ਨਾਲ ਮੌਤ ਦੀ ਭੇਟ ਚੜ੍ਹੇ ਨੌਜਵਾਨ ਲਈ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਤੋਂ ਪੁਲਿਸ ਵਲੋਂ ਮ੍ਰਿਤਕ ਦੇਹ ਚੁੱਕ ਕੇ ਲਿਜਾਣ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਤੇ ਪੰਜਾਬ ਵਿਚ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਤੇ ਗੈਗਸਟਰ ਆਏ ਦਿਨ ਸ਼ਰੇ੍ਆਮ ਗੋਲੀਆਂ ਚਲਾ ਰਹੇ ਹਨ ਤੇ ਫਿਰੌਤੀ ਮੰਗ ਰਹੇ ਹਨ।

Ad Position 21
No active advertisement
ਮੇਜਰ ਸਿੰਘ ਭੈਣੀ ਦੀ ਤਸਵੀਰ। 29-10-2026
ਚੌਂਕੀਮਾਨ, 28 ਅਕਤੂਬਰ (ਤੇਜਿੰਦਰ ਸਿੰਘ ਚੱਢਾ) ਕਾਂਗਰਸ ਦੇ ਕਿਸਾਨ ਵਿੰਗ ਦੇ ਕੋਅਰਡੀਨੇਟਰ ਮੇਜਰ ਸਿੰਘ ਭੈਣੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਨਸ਼ੇ ਨਾਲ ਮੌਤ ਦੀ ਭੇਟ ਚੜ੍ਹੇ ਨੌਜਵਾਨ ਲਈ ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਤੋਂ ਪੁਲਿਸ ਵਲੋਂ ਮ੍ਰਿਤਕ ਦੇਹ ਚੁੱਕ ਕੇ ਲਿਜਾਣ ਦੀ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਤੇ ਪੰਜਾਬ ਵਿਚ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ ਤੇ ਗੈਗਸਟਰ ਆਏ ਦਿਨ ਸ਼ਰੇ੍ਆਮ ਗੋਲੀਆਂ ਚਲਾ ਰਹੇ ਹਨ ਤੇ ਫਿਰੌਤੀ ਮੰਗ ਰਹੇ ਹਨ। ਮੇਜਰ ਸਿੰਘ ਭੈਣੀ ਨੇ ਹਲਕਾ ਜਗਰਾਉਂ ਵਿਚ ਪੈਂਦੇ ਪਿੰਡ ਗਗੜਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੋਪਾਲਸਰ ਸਾਹਿਬ ਯਾਦਗਾਰ ਭਗਤ ਧੰਨਾ ਜੀ ਦੇ ਮੁੱਖ ਗੇਟ ’ਤੇ ਹੋਈ ਫਾਇੰਰਿੰਗ ਦੀ ਸਖਤ ਸਬਦਾ ਵਿਚ ਨਿਖੇਧੀ ਕੀਤੀ ਤੇ ਕਿਹਾ ਸਰਾਰਤੀ ਅਨਸਰ ਗੁਰੂ ਘਰਾਂ ’ਤੇ ਵੀ ਫਾਇਰਿੰਗ ਕਰਨ ਲੱਗਾ ਪਏ ਹਨ ਤੇ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸ਼ਾਂਤੀ ਬਹਾਲ ਰੱਖਣ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦੀ ਸਰਕਾਰ 2027 ਵਿਚ ਬਣਾਉਣੀ ਹੋਵੇਗੀ ਤਾਂ ਜੋ ਪੰਜਾਬ ਦੀ ਜਵਾਨੀ, ਕਿਸਾਨੀ ਤੇ ਪਾਣੀ ਨੂੰ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਅੱਗੇ ਰੋਸ ਧਰਨਾ ਲੋਕ ਮਸਲਿਆਂ ਦੀ ਆਵਾਜ਼ ਬੁਲੰਦ... ਅਗਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਬੰਧੀ ਰਾਏਕੋਟ ਇਲਾਕੇ ’ਚ ਪ੍ਰਚਾਰ ਜ਼ੋਰਾਂ ’ਤੇ ਧਾਰਮਿਕ ਸਮਾਗਮ ’ਚ ਹੁੰਮ-...
Ad Position 24