ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਮੀਟਿੰਗ ’ਚ ਮਾਨਸਾ ਮੋਰਚੇ ’ਤੇ ਪੁਲਿਸ ਕਾਰਵਾਈ ਦੀ ਨਿੰਦਾ
ਮੁੱਲਾਂਪੁਰ-ਦਾਖਾ, 28 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ, ਮੀਟਿੰਗ ਸਮੇਂ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਜਸਵੰਤ ਸਿੰਘ ਮਾਨ, ਸੋਹਣ ਸਿੰਘ ਸਵੱਦੀ, ਨਿਰਭੈ ਸਿੰਘ ਤਲਵੰਡੀ ਹੋਰਨਾਂ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜਸਦੇਵ ਸਿੰਘ ਲਲਤੋਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਲਹਿਰ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਾਲ਼ ਸੰਬੰਧਿਤ ਇਨਸਾਫ਼ ਕਮੇਟੀ ਮਾਨਸਾ ਦੇ ਪੰਜਾਬ ਪੱਧਰੀ ਵਿਸ਼ਾਲ ਮੋਰਚੇ ਦੀਆਂ 9 ਨੁਕਾਤੀ ਮੰਗਾਂ ਨੂੰ ਮੰਨਣ ਦੀ ਬਜਾਏ, ਸ਼ੰਭੂ ਤੇ ਖਨੌਰੀ ਬਾਰਡਰਾਂ ਦੀ ਤਰਜ਼ ’ਤੇ ਮਾਨਸਾ ਮੋਰਚੇ ਉੱਪਰ ਵੀ ਪੁਲਿਸ ਰਾਹੀਂ ਧਾਵਾ ਬੋਲਣਾ ਆਰੰਭ ਦਿੱਤਾ ਹੈ।
ਮੁੱਲਾਂਪੁਰ-ਦਾਖਾ, 28 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ, ਮੀਟਿੰਗ ਸਮੇਂ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਜਸਵੰਤ ਸਿੰਘ ਮਾਨ, ਸੋਹਣ ਸਿੰਘ ਸਵੱਦੀ, ਨਿਰਭੈ ਸਿੰਘ ਤਲਵੰਡੀ ਹੋਰਨਾਂ ਸ਼ਮੂਲੀਅਤ ਕੀਤੀ। ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਜਸਦੇਵ ਸਿੰਘ ਲਲਤੋਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਾ ਵਿਰੋਧੀ ਲਹਿਰ ਦੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਾਲ਼ ਸੰਬੰਧਿਤ ਇਨਸਾਫ਼ ਕਮੇਟੀ ਮਾਨਸਾ ਦੇ ਪੰਜਾਬ ਪੱਧਰੀ ਵਿਸ਼ਾਲ ਮੋਰਚੇ ਦੀਆਂ 9 ਨੁਕਾਤੀ ਮੰਗਾਂ ਨੂੰ ਮੰਨਣ ਦੀ ਬਜਾਏ, ਸ਼ੰਭੂ ਤੇ ਖਨੌਰੀ ਬਾਰਡਰਾਂ ਦੀ ਤਰਜ਼ ’ਤੇ ਮਾਨਸਾ ਮੋਰਚੇ ਉੱਪਰ ਵੀ ਪੁਲਿਸ ਰਾਹੀਂ ਧਾਵਾ ਬੋਲਣਾ ਆਰੰਭ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਦੀ ਭੇਟ ਚੜ੍ਹੇ ਭਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ’ਤੇ ਜ਼ਬਰੀ ਕਬਜ਼ਾ ਕਰਨ, ਲੱਖਾ ਸਿਧਾਣਾ, ਭਾਨਾ ਸਿੱਧੂ ਤੇ ਅਰਵਿੰਦਰ ਕੌਰ ਸਮੇਤ ਦਰਜਨਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਮੋਰਚੇ ਨੂੰ ਉਖੇੜਨ ਲਈ ਪੁਲਸੀ ਦਹਿਸ਼ਤ ਦਾ ਮਾਹੌਲ਼ ਸਿਰਜਣਾ ਦੀ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਵਲੋਂ ਸਖ਼ਤ ਨਿੰਦਾ ਕਰਦਿਆਂ ਮਾਨਸਾ ਮੋਰਚੇ ਦੀ ਡਟਵੀਂ ਸੰਗਰਾਮੀ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ। ਯੂਨੀਅਨ ਵਲੋਂ ਦੂਸਰੇ ਮਤੇ ਰਾਹੀਂ ਪੰਜਾਬ/ ਕੇਂਦਰ ਸਰਕਾਰਾਂ ਪਾਸੋਂ ਮੰਗ ਕੀਤੀ ਗਈ ਕਿ ਉਹ ਪਰਾਲੀ ਪ੍ਰਬੰਧਨ ਲਈ ਕੌਮੀ ਗ੍ਰੀਨ ਟ੍ਰਿਬਿਊਨਲ ਦੇ 2022 ਦੇ ਆਦੇਸ਼ ਅਨੁਸਾਰ ਕਿਸਾਨਾਂ ’ਤੇ ਪੁਲਿਸ ਮੁਕੱਦਮਿਆਂ ਦੀ ਥਾਂ ਮਹਿੰਗਾਈ ਦੇ ਮੱਦੇਨਜ਼ਰ 6000 ਰੁ: ਪ੍ਰਤੀ ਏਕੜ ਪਰਾਲੀ ਪ੍ਰਬੰਧਨ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦਾ ਝੰਜਟ ਹੀ ਖ਼ਤਮ ਹੋ ਸਕੇ। ਅੱਜ ਦੀ ਮੀਟਿੰਗ ਸਮੇਂ ਗੁਰਦੇਵ ਸਿੰਘ ਢੱਟ, ਮੋਦਨ ਸਿੰਘ ਕੁਲਾਰ, ਲਛਮਣ ਸਿੰਘ ਸਿੱਧਵਾਂ, ਕੁਲਦੀਪ ਸਿੰਘ ਸਵੱਦੀ, ਹਰਪਾਲ ਸਿੰਘ ਸਵੱਦੀ, ਗੁਰਚਰਨ ਸਿੰਘ ਤਲਵੰਡੀ, ਨਛੱਤਰ ਸਿੰਘ ਤਲਵੰਡੀ, ਅਮਰਜੀਤ ਸਿੰਘ ਖੰਜਰਵਾਲ, ਗੁਰਚਰਨ ਸਿੰਘ ਮੰਡਿਆਣੀ, ਸਰਵਿੰਦਰ ਸਿੰਘ ਸੁਧਾਰ, ਹੋਰ ਮੌਜੂਦ ਸਨ।