ਮਾਨਸਾ ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ਵਿਖੇ ਵਿਸ਼ੇਸ਼ ਨਾਕਾਬੰਦੀ
ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਸਬੰਧੀ ਲੱਗ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਦੇ ਮੁੱਖ ਚੌਕ ਵਿੱਚ ਗੁਰਦੁਆਰਾ ਕੇਂਦਰੀ ਸਾਹਿਬ ਨੇੜੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਡੀ.
ਹਲਵਾਰਾ, 28 ਅਕਤੂਬਰ (ਮਨਦੀਪ ਸਿੰਘ ਉੱਭੀ) ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਸਬੰਧੀ ਲੱਗ ਰਹੇ ਧਰਨੇ ਵਿਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਜਾਣ ਵਾਲੇ ਲੋਕਾਂ ਨੂੰ ਰੋਕਣ ਦੇ ਮੱਦੇਨਜ਼ਰ ਹਲਵਾਰਾ ਦੇ ਮੁੱਖ ਚੌਕ ਵਿੱਚ ਗੁਰਦੁਆਰਾ ਕੇਂਦਰੀ ਸਾਹਿਬ ਨੇੜੇ ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਡੀ.ਐੱਸ.ਪੀ. ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਵੱਲੋਂ ਨਾਕਾਬੰਦੀ ਦੌਰਾਨ ਵੱਖ-ਵੱਖ ਵਾਹਨਾਂ ਦੀ ਨਿਗਰਾਨੀ ਕੀਤੀ । ਪੁਲਿਸ ਵੱਲੋਂ ਵਾਹਨਾਂ ਦੀ ਨਿਗਰਾਨੀ ਕਰਨ ਉਪਰੰਤ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ ਜਾ ਰਿਹਾ ਸੀ। ਇਸ ਦੌਰਾਨ ਮੁੱਖ ਚੌਕ ਵਿੱਚ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋਈ ਅਤੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।