30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਹੰਬੜਾਂ ਪੁਲਿਸ ਪਾਰਟੀ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ

ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੀ ਪੁਲਿਸ ਪਾਰਟੀ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੰਬੜਾਂ ’ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਤੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਉਪਰੰਤ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ।

Ad Position 21
No active advertisement
ਅਜੀਤ ਡੈਸਕ 30-10-2026
ਹੰਬੜਾਂ, 29 ਅਕਤੂਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਥਾਣਾ ਲਾਡੋਵਾਲ ਅਧੀਨ ਪੈਂਦੀ ਪੁਲਿਸ ਚੌਂਕੀ ਹੰਬੜਾਂ ਦੀ ਪੁਲਿਸ ਪਾਰਟੀ ਵਲੋਂ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ। ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੰਬੜਾਂ ’ਚ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਤੇ ਉਨ੍ਹਾਂ ਤੋਂ ਸਖ਼ਤੀ ਨਾਲ ਕੀਤੀ ਪੁੱਛਗਿੱਛ ਉਪਰੰਤ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਭੀਮ ਪਾਸਵਾਨ ਪੁੱਤਰ ਰਾਮ ਜਨਮ ਪਾਸਵਾਨ ਅਤੇ ਕ੍ਰਿਸ਼ਨ ਮੋਹਨ ਪੁੱਤਰ ਸ਼ਿਵ ਸ਼ੰਕਰ ਵਾਸੀ ਪਿੰਡ ਹੰਬੜਾਂ ਪੁਲਿਸ ਥਾਣਾ ਲਾਡੋਵਾਲ ਵਜੋਂ ਹੋਈ ਹੈ। ਉਕਤ ਨੌਜਵਾਨਾਂ ਵਿਰੁੱਧ ਪੁਲਿਸ ਵੱਲੋਂ ਮੁਕੱਦਮਾ ਨੰਬਰ 189, ਧਾਰਾ 21/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।ਪੁਲਿਸ ਚੌਂਕੀ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਨਸ਼ਾ ਕਰਨ ਦੇ ਆਦੀ ਸਨ ਤੇ ਨਾਲ ਹੀ ਨਸ਼ਾ ਵੇਚਣ ਦਾ ਕੰਮ ਕਰਦੇ ਸਨ ਜੋ ਕਿ ਪੁਲਿਸ ਅੜਿੱਕੇ ਚੜ੍ਹ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ’ਚ ਹੀ ਐੱਸ.ਐੱਚ.ਓ ਸੁਖਵਿੰਦਰ ਸਿੰਘ ਕਾਹਲੋਂ ਦੀ ਅਗਵਾਈ ਹੇਠ ਹੰਬੜਾਂ ਪੁਲਿਸ ਪਾਰਟੀ ਨੇ 5 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਕੁੱਲ 34 ਗ੍ਰਾਮ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ ਤੇ ਉਨ੍ਹਾਂ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ। ਇਸ ਮੌਕੇ ਮੁੱਖ ਮੁਨਸ਼ੀ ਸੁੱਖੀ ਲੀਹਾਂ, ਹੌਲਦਾਰ ਭੁਪਿੰਦਰ ਸਿੰਘ, ਹੌਲਦਾਰ ਜੀਤੂ ਕੁਮਾਰ, ਹੌਲਦਾਰ ਬਲਵਿੰਦਰ ਸਿੰਘ ਆਲੀਵਾਲ, ਕਾਂਸਟੇਬਲ ਸੁਰਿੰਦਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਜਸਕਰਨ ਦਿਓਲ ਨੇ ਹਲਕਾ ਦਾਖਾ ਦਾ ਰਿਪੋਰਟ ਕਾਰਡ ਕੀਤਾ ਪੇਸ਼ ਅਗਲੀ ਖ਼ਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ‘ਆਪ’ ਸਰਕਾਰ-ਮੁੱਖ ਮੰਤਰੀ ਭਗਵੰਤ ਮਾਨ
Ad Position 24