30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਜਸਕਰਨ ਦਿਓਲ ਨੇ ਹਲਕਾ ਦਾਖਾ ਦਾ ਰਿਪੋਰਟ ਕਾਰਡ ਕੀਤਾ ਪੇਸ਼

ਮੁੱਲਾਂਪੁਰ-ਦਾਖਾ, 29 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਦਫ਼ਤਰ ਰਾਜ ਭਰ ’ਚ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਵਿਧਾਨ ਸਭਾ ਹਲਕਾ ਦਾਖਾ ਲਈ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਆਪਣੀ ਕਾਰਗੁਜ਼ਾਰੀ ਅਤੇ ਹਲਕੇ ਦੀ ਪੂਰੀ ਰਿਪੋਰਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਗਈ। ਜਸਕਰਨ ਸਿੰਘ ਦਿਓਲ ਵਲੋਂ ਹਲਕਾ ਦਾਖਾ ’ਚ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.

Ad Position 21
No active advertisement
ਅਜੀਤ ਡੈਸਕ 30-10-2026
ਮੁੱਲਾਂਪੁਰ-ਦਾਖਾ, 29 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਮੁੱਖ ਦਫ਼ਤਰ ਰਾਜ ਭਰ ’ਚ ਹਲਕਾ ਇੰਚਾਰਜਾਂ ਦੀ ਮੀਟਿੰਗ ਸਮੇਂ ਵਿਧਾਨ ਸਭਾ ਹਲਕਾ ਦਾਖਾ ਲਈ ਇੰਚਾਰਜ ਜਸਕਰਨ ਸਿੰਘ ਦਿਓਲ ਵਲੋਂ ਆਪਣੀ ਕਾਰਗੁਜ਼ਾਰੀ ਅਤੇ ਹਲਕੇ ਦੀ ਪੂਰੀ ਰਿਪੋਰਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਗਈ। ਜਸਕਰਨ ਸਿੰਘ ਦਿਓਲ ਵਲੋਂ ਹਲਕਾ ਦਾਖਾ ’ਚ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਐੱਸ.ਸੀ, ਬੀ.ਸੀ ਵਿੰਗ, ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ, ਵਪਾਰ ਵਿੰਗ ਸਮੇਤ ਸਮੁੱਚੀ ਕੋਰ ਕਮੇਟੀ ਦਾ ਪਾਰਟੀ ਦੇ ਪ੍ਰਚਾਰ, ਪਸਾਰ ਸਬੰਧੀ ਰਿਪੋਰਟ ਕਾਰਡ ਪੇਸ਼ ਕੀਤਾ ਗਿਆ। ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਤਿਉਹਾਰਾਂ ਦੇ ਦਿਨ ਅਤੇ ਮੰਡੀਆਂ ਵਿਚ ਕਿਸਾਨ-ਮਜ਼ਦੂਰਾਂ ਦੇ ਰੁਝੇਵਿਆਂ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਯਾਤਰਾ ਕੁਝ ਦਿਨ ਲੇਟ ਕਰਕੇ ਹੁਣ 15 ਨਵੰਬਰ ਤੋਂ ਸ਼ੁਰੂ ਹੋਵੇਗੀ। ਜਸਕਰਨ ਸਿੰਘ ਦਿਓਲ ਨੇ ਦੱਸਿਆ ਕਿ ਪੰਜਾਬ ਯਾਤਰਾ ਦਾ ਪ੍ਰੋਗਰਾਮ ਜਿਸ ਦਿਨ ਹਲਕਾ ਦਾਖਾ ਵਿਚ ਹੋਵੇਗਾ, ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜੇ ਹਰ ਵਰਗ ਦੇ ਆਗੂਆਂ, ਵਰਕਰਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਿਲਾਇਆ ਜਾਵੇਗਾ। ਜਸਕਰਨ ਸਿੰਘ ਦਿਓਲ ਵਲੋਂ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਮੌਤ ਅਤੇ ਨਸ਼ਾ ਤਸਕਰਾਂ ਦੇ ਵਧ ਰਹੇ ਹੌਂਸਲਿਆਂ ਕਰਕੇ ਪੰਜਾਬ ’ਚ ਵਿਗੜੀ ਅਮਨ ਕਾਨੂੰਨ ਵਿਵਸਥਾ ’ਤੇ ਮੁੱਖ ਮੰਤਰੀ ਨੂੰ ਸੱਤ੍ਹਾ ਤੋਂ ਲਾਂਭੇ ਹੋ ਜਾਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹੀਦ ਪਰਵਿੰਦਰ ਸਿੰਘ ਝੋਟਾ ਦਾ ਅਜੇ ਸੰਸਕਾਰ ਨਹੀਂ ਹੋਇਆ, ਜਦ ਨੂੰ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਭਖ ਉੱਠਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨਸ਼ਾ ਰੋਕਣ ਲਈ ਸੁਹਿਰਦ ਨਾ ਹੋਣ ਕਰਕੇ ਘੱਟ ਉਮਰ ਦੇ ਨੌਜਵਾਨ ਵੀ ਚਿੱਟੇ ਦੀ ਭੇਂਟ ਚੜ੍ਹਨ ਲੱਗ ਪਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵਧ ਰਹੀ ‘ਆਪ’ ਸਰਕਾਰ-ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਹੰਬੜਾਂ ਪੁਲਿਸ ਪਾਰਟੀ ਨੇ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ
Ad Position 24