ਮਾਤਾ ਸਾਹਿਬ ਕੌਰੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 1 ਨਵੰਬਰ ਨੂੰ
ਜਗਰਾਉਂ, 29 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਖ਼ਾਲਸਾ ਪੰਥ ਦੀ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਇਕ ਨਵੰਬਰ 2026 ਨੂੰ ਸ਼ਾਮ 7 ਤੋਂ 9 ਵਜੇ ਤੱਕ ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਸਿਮਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ।
ਅਜੀਤ ਡੈਸਕ
30-10-2026