29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲੋਕ ਮਿਲਣੀ ਤੋਂ ਪਹਿਲਾਂ ਮਜ਼ਦੂਰ, ਕਿਸਾਨ ਆਗੂਆਂ ਤੇ ਸਮਾਜ ਸੇਵੀਆਂ ਦੀ ਗ੍ਰਿਫਤਾਰੀ ਦੀ ਨਿੰਦਾ

ਜਗਰਾਉਂ, 29 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਕਮਾਲਪੁਰਾ ਦੀ ਲੋਕ ਮਿਲਣੀ ਫੇਰੀ ਤੋਂ ਪਹਿਲਾਂ ਪੁਲਿਸ ਵਲੋਂ ਕਿਸਾਨ, ਮਜ਼ਦੂਰ ਆਗੂਆਂ ਤੇ ਸਮਾਜ ਸੇਵੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਾਂ ਘਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਅਤੇ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਨੇ ਇਸ ਵਰਤਾਰੇ ਲਈ ‘ਆਪ’ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੂੰ ਹਠੂਰ ਪੁਲਿਸ ਨੇ ਘਰੋਂ ਉਠਾ ਲਿਆ।

Ad Position 21
No active advertisement
ਅਜੀਤ ਡੈਸਕ 30-10-2026
ਜਗਰਾਉਂ, 29 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਿੰਡ ਕਮਾਲਪੁਰਾ ਦੀ ਲੋਕ ਮਿਲਣੀ ਫੇਰੀ ਤੋਂ ਪਹਿਲਾਂ ਪੁਲਿਸ ਵਲੋਂ ਕਿਸਾਨ, ਮਜ਼ਦੂਰ ਆਗੂਆਂ ਤੇ ਸਮਾਜ ਸੇਵੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਾਂ ਘਰਾਂ ’ਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਇਨਕਲਾਬੀ ਕੇਂਦਰ ਪੰਜਾਬ ਦੇ ਜਰਨਲ ਸਕੱਤਰ ਕੰਵਲਜੀਤ ਖੰਨਾ ਅਤੇ ਇਲਾਕਾ ਪ੍ਰਧਾਨ ਧਰਮ ਸਿੰਘ ਸੂਜਾਪੁਰ ਨੇ ਇਸ ਵਰਤਾਰੇ ਲਈ ‘ਆਪ’ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੂੰ ਹਠੂਰ ਪੁਲਿਸ ਨੇ ਘਰੋਂ ਉਠਾ ਲਿਆ। ਇਸੇ ਤਰ੍ਹਾਂ ਹਠੂਰ ਪੁਲਿਸ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੂੰ ਵੀ ਉਨ੍ਹਾਂ ਦੇ ਘਰ ’ਚ ਬੰਦ ਕਰ ਲ਼ਿਆ ਗਿਆ। ਇਸੇ ਤਰ੍ਹਾਂ ਸਮਾਜ ਸੇਵੀ ਸੁੱਖ ਜਗਰਾਉਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਅਤੇ ਵਿਰੋਧੀ ਧਿਰਾਂ ਦੇ ਹੋਰ ਆਗੂ ਵੀ ਨਜ਼ਰਬੰਦ ਕੀਤੇ ਗਏ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਲੋਕ ਮਿਲਣੀ ਲੋਕਾਂ ਨੂੰ ਘਰਾਂ ’ਚ ਬੰਦ ਕਰਕੇ ਜਾਂ ਗ੍ਰਿਫਤਾਰ ਕਰਨ ਦਾ ਇਹ ਕਾਰਾ ਕਾਂਗਰਸ, ਅਕਾਲੀ ਸਰਕਾਰਾਂ ਨਾਲੋਂ ਕਿਸੇ ਵੀ ਤਰ੍ਹਾਂ ਵੱਖਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਨਸ਼ਿਆਂ ਨਾਲ ਮਰ ਰਹੇ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਖੋਹ ਕੇ ਲਾਵਾਰਿਸਾਂ ਵਾਂਗ ਸਸਕਾਰ ਕਰ ਦੇਣ ਦਾ ਨਵਾਂ ਕਾਲਾ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਮਾਨਸਾ ’ਚ ਬੀਤੇ ਕੱਲ੍ਹ ਆਮ ਲੋਕਾਂ ’ਤੇ ਢਾਹਿਆ ਪੁਲਿਸ ਜ਼ਬਰ , ਗ੍ਰਿਫ਼ਤਾਰੀਆਂ ਅਸਲ ’ਚ ਯੁੱਧ ਨਸ਼ਿਆਂ ਵਿਰੁੱਧ ਨਹੀਂ ਸਗੋਂ ਯੁੱਧ ਲੋਕਾਂ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਪਾਖੰਡ ਕਰਨ ਵਾਲੇ ਭਗਵੰਤ ਮਾਨ ਲਈ ਮਾਨਸਾ ਦੀਆਂ ਸੜਕਾਂ ’ ਤੇ ਪੰਦਰਾਂ ਦਿਨ ਤੋਂ ਇਨਸਾਫ਼ ਦੀ ਮੰਗ ਕਰ ਰਹੇ ਲੋਕ ਆਮ ਆਦਮੀ ਪਾਰਟੀ ਲਈ ਆਮ ਲੋਕ ਨਹੀਂ। ਉਨ੍ਹਾਂ ਕਿਹਾ ਕਿ ਵੋਟਾਂ ਨੇੜੇ ਆਉਣ ’ਤੇ ਲੋਕਾਂ ਦਾ ਆਇਆ ਚੇਤਾ ਮਹਿਜ਼ ਧੋਖਾ ਅਤੇ ਪਾਖੰਡ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦਾ ਕੋਹੜ ਖ਼ਤਮ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਅਗਲੀ ਖ਼ਬਰ ਮਾਤਾ ਸਾਹਿਬ ਕੌਰੋ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 1 ਨਵੰਬਰ ਨੂੰ
Ad Position 24