29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸਟੇਟ ਬੈਂਕ ਆਫ਼ ਇੰਡੀਆ ਵਲੋਂ ਘੁਮਾਣ ’ਚ ਗਾਹਕ ਮਿਲਣੀ ਸਕੀਮਾਂ ਸਮੇਤ ਆਨਲਾਈਨ ਠੱਗੀ ਤੋਂ ਬਚਣ ਦੀ ਦਿੱਤੀ ਜਾਣਕਾਰੀ

ਗੁਰੂਸਰ ਸੁਧਾਰ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਖੇਤਰ ਦੀ ਸਭ ਤੋਂ ਵੱਡੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਸੁਧਾਰ ਵਲੋਂ ਪਿੰਡ ਘੁਮਾਣ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗਾਹਕ ਮਿਲਣੀ ਸਮਾਗਮ ਕਰਵਾਇਆ ਗਿਆ। ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰਨਾਂ ਵਲੋਂ ਇਸ ਮੌਕੇ ਪਹੁੰਚੇ ਬੈਂਕ ਦੇ ਸਟਾਫ਼ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-10-2026
ਗੁਰੂਸਰ ਸੁਧਾਰ, 29 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸਰਕਾਰੀ ਖੇਤਰ ਦੀ ਸਭ ਤੋਂ ਵੱਡੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਸੁਧਾਰ ਵਲੋਂ ਪਿੰਡ ਘੁਮਾਣ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਗਾਹਕ ਮਿਲਣੀ ਸਮਾਗਮ ਕਰਵਾਇਆ ਗਿਆ। ਸਰਪੰਚ ਭੁਪਿੰਦਰ ਸਿੰਘ ਭਿੰਦਾ ਤੇ ਹੋਰਨਾਂ ਵਲੋਂ ਇਸ ਮੌਕੇ ਪਹੁੰਚੇ ਬੈਂਕ ਦੇ ਸਟਾਫ਼ ਦਾ ਸਵਾਗਤ ਤੇ ਸਨਮਾਨ ਕੀਤਾ ਗਿਆ। ਪਿੰਡ ਵਾਸੀਆਂ ਤੇ ਸਟੇਟ ਬੈਂਕ ਦੇ ਗਾਹਕਾਂ ਨੂੰ ਸੰਬੋਧਨ ਕਰਦਿਆਂ ਸੁਧਾਰ ਸ਼ਾਖਾ ਦੇ ਮੈਨੇਜਰ ਮੈਡਮ ਪੂਜਾ ਨੰਦਾ ਵਲੋਂ ਸਭਨਾਂ ਵਰਗਾਂ ਦੇ ਲੋਕਾਂ ਲਈ ਸਟੇਟ ਬੈਂਕ ਆਫ਼ ਇੰਡੀਆ ਵਲੋਂ ਚਲਾਈਆਂ ਜਾ ਰਹੀਆਂ ਜੀਵਨ ਜੋਤੀ ਯੋਜਨਾ, ਅਟਲ ਪੈਨਸ਼ਨ ਯੋਜਨਾ, ਬੀਮਾ ਯੋਜਨਾਵਾਂ, ਬੱਚਤ ਖਾਤਿਆਂ ਅਤੇ ਬੈਂਕ ਵਲੋਂ ਪ੍ਰਦਾਨ ਕੀਤੇ ਜਾਣ ਵਾਲੇ ਕਰਜ਼ਿਆ ਸਮੇਤ ਲੋਕ ਹਿਤ ਦੀਆਂ ਸਾਰੀਆਂ ਸਕੀਮਾਂ ਤੋਂ ਵਿਸਥਾਰ ਨਾਲ ਜਾਣੂੰ ਕਰਵਾਇਆ। ਉਨ੍ਹਾਂ ਆਧੁਨਿਕਤਾ ਦੇ ਇਸ ਯੁੱਗ ਵਿਚ ਠੱਗ ਪ੍ਰਵਿਰਤੀ ਦੇ ਲੋਕਾਂ ਵਲੋਂ ਆਨਲਾਈਨ ਕੀਤੀ ਜਾ ਰਹੀ ਧੋਖਾਧੜੀ ਦੇ ਤਰੀਕਿਆਂ ਤੋਂ ਵੀ ਸਾਵਧਾਨ ਕਰਦਿਆਂ ਇਸ ਤੋਂ ਬਚਣ ਦੇ ਨੁਕਤੇ ਸਾਂਝੇ ਕੀਤੇ। ਇਸ ਤੋਂ ਇਲਾਵਾ ਐੱਸ.ਬੀ.ਆਈ. ਸੁਰੱਖਿਆ ਅਤੇ ਜਨਰਲ ਬੈਂਕਿੰਗ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੈਨੇਜਰ ਪੂਜਾ ਨੰਦਾ, ਖ਼ਜ਼ਾਨਚੀ ਮਨਜੀਤ ਸਿੰਘ, ਸੁਖਦੇਵ ਸਿੰਘ ਬੁਢੇਲ ਆਦਿ ਤੋਂ ਬਿਨਾਂ ਸਰਪੰਚ ਭੁਪਿੰਦਰ ਸਿੰਘ ਭਿੰਦਾ, ਸੰਮਤੀ ਮੈਂਬਰ ਗੁਰਮੁਖ ਸਿੰਘ ਘੁਮਾਣ, ਰਵਿੰਦਰ ਸਿੰਘ , ਕੇਵਲ ਸਿੰਘ, ਸਵਰਨ ਸਿੰਘ ਮੋਹਣਾ, ਭੁਪਿੰਦਰਪਾਲ ਲਾਂਬਾ (ਸਾਰੇ ਪੰਚ), ਨੰਬਰਦਾਰ ਜਸਵਿੰਦਰ ਸਿੰਘ ਜੱਸਾ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵੇਂ ਬਣੇ ਬਲਾਕ ਮੁੱਲਾਂਪੁਰ ਲਈ ਅਜੇ ਨੋਟੀਫਿਕੇਸ਼ਨ ਜਾਰੀ ਨਾ ਹੋਣ ’ਤੇ ਤਨਖਾਹਾਂ ਤੋਂ ਵਾਂਝੇ ਮੁਲਾਜ਼ਮਾਂ ਦੀ ਕਲਮਛੋੜ ਹੜਤਾ... ਅਗਲੀ ਖ਼ਬਰ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਵਲੋਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ
Ad Position 24