29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਸਿੱਧਵਾਂ ਬੇਟ, 29 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ -ਕਿਸ਼ਨਪੁਰਾ ਰੋਡ ਤੇ ਸਥਿਤ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ਼ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਸ.

Ad Position 21
No active advertisement
ਅਜੀਤ ਡੈਸਕ 30-10-2026
ਸਿੱਧਵਾਂ ਬੇਟ, 29 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ -ਕਿਸ਼ਨਪੁਰਾ ਰੋਡ ਤੇ ਸਥਿਤ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਅੰਦਰ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ‘ਹਿਊਜ਼ ਆਫ਼ ਸਪਰਿੰਗ’ ਨਾਮਕ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਚੇਅਰਮੈਨ ਸ. ਬਲਜੀਤ ਸਿੰਘ ਸਿੱਧੂ, ਐੱਮ.ਡੀ. ਸ. ਸਿਮਰਨਜੀਤ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਸ. ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਕੁਲਵੰਤ ਸਿੰਘ ਅਤੇ ਮਿਸ ਸੰਦੀਪ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਡਰਾਇੰਗ, ਪੇਂਟਿੰਗ, ਸੁੰਦਰ ਲਿਖਾਈ ਅਤੇ ਸੋਲੋ ਡਾਂਸ ਵਰਗੇ ਵੱਖ-ਵੱਖ ਮੁਕਾਬਲਿਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਕਵਿਤਾਵਾਂ ਸੁਣਾ ਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ, ਹੁਨਰ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡਾ. ਕੁਲਵੰਤ ਸਿੰਘ ਨੇ ਸਕੂਲ ਨੂੰ 1100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ। ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਦੇ ਇਸ ਨੇਕ ਉਪਰਾਲੇ ਅਤੇ ਹੌਸਲਾ-ਅਫ਼ਜ਼ਾਈ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਸਮਾਗਮ ਵਿੱਚ ਸਕੂਲ ਦੇ ਅਧਿਆਪਕ ਸ. ਸਤਨਾਮ ਸਿੰਘ, ਸ. ਕੁਲਦੀਪ ਸਿੰਘ, ਮਿਸ ਮਨਪ੍ਰੀਤ ਕੌਰ, ਮਿਸ ਅਨੂ ਕੁਮਾਰੀ ਅਤੇ ਮਿਸ ਸਿਮਰਨ ਕੌਰ ਵੀ ਮੌਜੂਦ ਸਨ। ਉਨ੍ਹਾਂ ਦੀ ਹਾਜ਼ਰੀ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾਇਆ। ਇਹ ਸਮਾਗਮ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਕਲਾ ਅਤੇ ਬਹੁਪੱਖੀ ਹੁਨਰਾਂ ਨੂੰ ਮੰਚ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਵਿਚ ਸਫ਼ਲ ਰਿਹਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਮੋਰਚੇ... ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਆਲੀਵਾਲ ਅਤੇ ਨੰਬਰਦਾਰ ਧਰਮ ਸਿੰਘ ਭਰੋਵਾਲ
Ad Position 24