29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਮੋਰਚੇ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਵਾਇਆ

ਜਗਰਾਉਂ, 29 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਪਿਛਲੇ ਦਿਨੀਂ ਪੰਜਾਬ ਵਿਚੋਂ ਨਸ਼ਿਆਂ ਦੀ ਖ਼ਿਲਾਫ਼ ਜੰਗ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਪਰਮਿੰਦਰ ਸਿੰਘ ਦੀ ਸ਼ਹਾਦਤ ਨੂੰ ਸਨਮਾਨ ਭੇਟ ਕਰਦਿਆਂ, ਉਨ੍ਹਾਂ ਦੇ ਪਰਿਵਾਰ ਦੀ ਦ੍ਰਿੜਤਾ ਅਤੇ ਚੜ੍ਹਦੀ ਕਲਾ ਲਈ ਅੱਜ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿਚ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ, ਉਨ੍ਹਾਂ ਵਲੋਂ ਸ਼ੁਰੂ ਕੀਤੇ ਨਸ਼ਾ ਵਿਰੋਧੀ ਕਾਰਜਾਂ ਦੀ ਪੂਰਤੀ ਅਤੇ ਨਿਆਂ ਦੀ ਪ੍ਰਾਪਤੀ ਲਈ ਅਰਦਾਸ ਦਿਵਸ ਮਨਾਉਣ ਦੇ ਸੱਦੇ ਤਹਿਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਇਲਾਕੇ ਦੀ ਸੰਗਤ ਵੱਲੋਂ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-10-2026
ਜਗਰਾਉਂ, 29 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ) ਪਿਛਲੇ ਦਿਨੀਂ ਪੰਜਾਬ ਵਿਚੋਂ ਨਸ਼ਿਆਂ ਦੀ ਖ਼ਿਲਾਫ਼ ਜੰਗ ਲੜਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਭਾਈ ਪਰਮਿੰਦਰ ਸਿੰਘ ਦੀ ਸ਼ਹਾਦਤ ਨੂੰ ਸਨਮਾਨ ਭੇਟ ਕਰਦਿਆਂ, ਉਨ੍ਹਾਂ ਦੇ ਪਰਿਵਾਰ ਦੀ ਦ੍ਰਿੜਤਾ ਅਤੇ ਚੜ੍ਹਦੀ ਕਲਾ ਲਈ ਅੱਜ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਦੇਸ਼-ਵਿਦੇਸ਼ ਦੇ ਗੁਰੂ ਘਰਾਂ ਵਿਚ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਪਰਿਵਾਰ ਦੀ ਚੜ੍ਹਦੀ ਕਲਾ, ਉਨ੍ਹਾਂ ਵਲੋਂ ਸ਼ੁਰੂ ਕੀਤੇ ਨਸ਼ਾ ਵਿਰੋਧੀ ਕਾਰਜਾਂ ਦੀ ਪੂਰਤੀ ਅਤੇ ਨਿਆਂ ਦੀ ਪ੍ਰਾਪਤੀ ਲਈ ਅਰਦਾਸ ਦਿਵਸ ਮਨਾਉਣ ਦੇ ਸੱਦੇ ਤਹਿਤ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਇਲਾਕੇ ਦੀ ਸੰਗਤ ਵੱਲੋਂ ਅਰਦਾਸ ਕੀਤੀ ਗਈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨਾਲ ਸਾਂਝੀ ਕੀਤੀ। ਅਰਦਾਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਦੇ ਕਿਰਦਾਰ, ਸਬਰ, ਜਜ਼ਬੇ ਅਤੇ ਗੁਰੂ ਵਲੋਂ ਬਖ਼ਸ਼ੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਮਿਸਾਲ ਦੇਖਣੀ ਹੋਵੇ ਤਾਂ ਸ਼ਹੀਦ ਭਾਈ ਪਰਮਿੰਦਰ ਸਿੰਘ ਦੇ ਪਰਿਵਾਰ ਤੋਂ ਵੱਡੀ ਮਿਸਾਲ ਹੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਸਤਿਕਾਰਯੋਗ ਪਿਤਾ ਭਾਈ ਭੀਮ ਸਿੰਘ, ਮਾਤਾ ਜੀ, ਧਰਮਪਤਨੀ ਅਤੇ ਬੱਚਿਆਂ ਨੇ ਜਿਸ ਦ੍ਰਿੜਤਾ ਅਤੇ ਸਬਰ ਨਾਲ ਇਸ ਦੁੱਖ ਦੀ ਘੜੀ ਦਾ ਸਾਹਮਣਾ ਕੀਤਾ ਹੈ, ਉਹ ਸਿੱਖ ਕੌਮ ਦੇ ਅਡੋਲ ਜਜ਼ਬੇ ਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਸੰਗਤ ਵਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ ਹੈ ਕਿ ਸ਼ਹੀਦ ਭਾਈ ਪਰਮਿੰਦਰ ਸਿੰਘ ਵਲੋਂ ਨਸ਼ਿਆਂ ਦੇ ਖ਼ਿਲਾਫ਼ ਸ਼ੁਰੂ ਕੀਤੇ ਕਾਰਜਾਂ ਨੂੰ ਸਫ਼ਲਤਾ ਮਿਲੇ, ਉਨ੍ਹਾਂ ਦੇ ਪਰਿਵਾਰ ਨੂੰ ਚੜ੍ਹਦੀ ਕਲਾ ਅਤੇ ਬਲ ਬਖ਼ਸ਼ਿਆ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਪ੍ਰਾਪਤ ਹੋਵੇ। ਭਾਈ ਗਰੇਵਾਲ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੇ ਮੋਰਚੇ ਨੂੰ ਵੀ ਗੁਰੂ ਸਾਹਿਬ ਚੜ੍ਹਦੀ ਕਲਾ ਬਖ਼ਸ਼ਣ ਅਤੇ ਇਹ ਸੰਘਰਸ਼ ਆਪਣੇ ਮਕਸਦ ਵਿਚ ਕਾਮਯਾਬ ਹੋਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਸਮੁੱਚੇ ਸਮਾਜ ਨੂੰ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਮੈਨੇਜਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸਰਪ੍ਰੀਤ ਸਿੰਘ ਕਾਉਂਕੇ, ਬਲਜਿੰਦਰ ਸਿੰਘ ਗੁਰੂਸਰ, ਗੁਰਚਰਨ ਸਿੰਘ ਗੁਰੂਸਰ, ਮਨਜਿੰਦਰ ਸਿੰਘ, ਜਗਜੀਤ ਸਿੰਘ ਡੱਲਾ, ਬਲਦੇਵ ਸਿੰਘ, ਪ੍ਰਧਾਨ ਕਰਮ ਸਿੰਘ, ਸੁਖਦੀਪ ਸਿੰਘ ਸਿੱਧਵਾਂ, ਮਹਿੰਦਰ ਸਿੰਘ, ਗ੍ਰੰਥੀ ਸਿੰਘ ਭੁਪਿੰਦਰ ਸਿੰਘ, ਗੁਰਮੀਤ ਸਿੰਘ, ਸੁਖਜੀਵਨ ਸਿੰਘ, ਗੁਰਪ੍ਰੀਤ ਸਿੰਘ ਸਰਾਂ, ਸਰਪੰਚ ਜਸਵੀਰ ਸਿੰਘ ਦੇੜਕਾ, ਗੁਰਿੰਦਰ ਸਿੰਘ, ਆਰਚ ਸਿੰਘ ਡੱਲਾ, ਗੁਰਚਰਨ ਸਿੰਘ ਮਿਲਵਾਲੇ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਪੂਰੀ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਠੱਪ ਹੋਣ ’ਤੇ ਕਿਸਾਨਾਂ ਨੇ ਘਨੌਰ-ਅੰਬਾਲਾ ਸੜਕ ਜਾਮ ਕਰ ਕੇ ਲਗਾਇਆ ਧਰਨਾ ਅਗਲੀ ਖ਼ਬਰ ਕਿੰਗਜ਼ਵੇ ਗਲੋਬਲ ਸਕੂਲ ਵਿਖੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24