ਕਿੰਗਸਵੇ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼
ਸਿੱਧਵਾਂ ਬੇਟ, 30 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਮਾਰਗ ’ਤੇ ਸਥਿਤ ਵਿੱਦਿਅਕ ਸੰਸਥਾ ਕਿੰਗਸਵੇ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਆਈ.
ਸਿੱਧਵਾਂ ਬੇਟ, 30 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਸਿੱਧਵਾਂ ਬੇਟ-ਕਿਸ਼ਨਪੁਰਾ ਮਾਰਗ ’ਤੇ ਸਥਿਤ ਵਿੱਦਿਅਕ ਸੰਸਥਾ ਕਿੰਗਸਵੇ ਗਲੋਬਲ ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਆਈ. ਸੀ. ਐੱਸ. ਈ. ਦਿੱਲੀ ਬੋਰਡ ਤੋਂ ਮਾਨਤਾ ਪ੍ਰਾਪਤ ਇਸ ਸਕੂਲ ਨੇ ਆਪਣੇ ਪਹਿਲੇ ਹੀ ਅਕਾਦਮਿਕ ਸੈਸ਼ਨ ਦੌਰਾਨ ਸਿੱਖਿਆ, ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਖੇਤਰ ਵਿਚ ਵਿਲੱਖਣ ਪਛਾਣ ਬਣਾਈ ਹੈ। ਸਪੋਰਟਸ ਮੀਟ ਦਾ ਉਦਘਾਟਨ ਸਕੂਲ ਦੇ ਪ੍ਰਧਾਨ ਸ: ਸੁਰਜੀਤ ਸਿੰਘ ਸਿੱਧੂ, ਪਾਥਵੇਜ਼ ਗਲੋਬਲ ਸਕੂਲ ਦੇ ਪ੍ਰਿੰਸੀਪਲ ਅਸ਼ੀਸ਼ ਕੁਮਾਰ, ਕਿੰਗਸਵੇ ਗਲੋਬਲ ਸਕੂਲ ਦੇ ਪ੍ਰਿੰਸੀਪਲ ਗਗਨਦੀਪ ਸਿੰਘ, ਪ੍ਰਮੋਟਰ ਜਸਵਿੰਦਰ ਸਿੰਘ ਸਿੱਧੂ, ਮਹਿਕਦੀਪ ਸਿੰਘ, ਚੇਅਰਮੈਨ ਸ: ਬਲਜੀਤ ਸਿੰਘ ਸਿੱਧੂ, ਐੱਮ. ਡੀ. ਸਿਮਰਨਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸਿੱਧੂ, ਵਾਈਸ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਸਿੱਧੂ, ਸ: ਹਰਜਿੰਦਰ ਸਿੰਘ, ਆਰਕੀਟੈਕਚਰ ਗੁਰਬਖਸ਼ ਸਿੰਘ ਠੇਕੇਦਾਰ ਸਮੇਤ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਕੀਤਾ। ਸਪੋਰਟਸ ਮੀਟ ਦੌਰਾਨ ਇੰਟਰ-ਹਾਊਸ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਨ੍ਹਾਂ ’ਚ ਯੈਲੋ, ਰੈੱਡ, ਬਲੂ ਤੇ ਗ੍ਰੀਨ ਹਾਊਸ ਦੇ ਵਿਦਿਆਰਥੀ ਆਪਣੀ ਖੇਡ ਪ੍ਰਤਿਭਾ ਅਤੇ ਹੁਨਰ ਦਾ ਪ੍ਰਦਰਸ਼ਨ ਕਰ ਰਹੇ ਹਨ। ਦੋ ਦਿਨ ਚੱਲਣ ਵਾਲੀ ਇਸ ਸਪੋਰਟਸ ਮੀਟ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਸਮਾਗਮ ਦੌਰਾਨ ਪਾਥਵੇਜ਼ ਗਲੋਬਲ ਸਕੂਲ ਦੇ ਪ੍ਰਿੰਸੀਪਲ ਅਸ਼ੀਸ਼ ਕੁਮਾਰ ਵਲੋਂ ਸਕੂਲ ਪ੍ਰਬੰਧਕਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸ: ਸੁਰਜੀਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਪਹਿਲੇ ਹੀ ਸੈਸ਼ਨ ਵਿਚ ਮਾਪਿਆਂ ਵਲੋਂ ਸਕੂਲ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।