ਜੀ. ਟੀ. ਬੀ. ਕਾਲਜ ਦਾਖਾ ਵਿਖੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ
ਮੁੱਲਾਂਪੁਰ-ਦਾਖਾ, 30 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਇਕ ‘ਨੈਤਿਕ ਸਿੱਖਿਆ ਪ੍ਰੀਖਿਆ’ ਕਰਵਾਈ ਗਈ।
ਮੁੱਲਾਂਪੁਰ-ਦਾਖਾ, 30 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ (ਲੁਧਿ:) ਵਿਖੇ ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਇਕ ‘ਨੈਤਿਕ ਸਿੱਖਿਆ ਪ੍ਰੀਖਿਆ’ ਕਰਵਾਈ ਗਈ। ਇਸ ਪ੍ਰੀਖਿਆ ਦਾ ਮੁੱਖ ਮਨੋਰਥ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਤੇ ਚੰਗੇ ਸੰਸਕਾਰਾਂ ਦਾ ਸੰਚਾਰ ਕਰਨਾ ਸੀ, ਜਿਸ ਵਿਚ ਕਾਲਜ ਦੇ 32 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਿੰਸੀਪਲ ਡਾ. ਸੰਦੀਪ ਕਟਾਰੀਆ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਉਚੇਚਾ ਪਹੁੰਚੇ ਸਤਨਾਮ ਸਿੰਘ ਦਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਕਟਾਰੀਆ ਨੇ ਅਜੋਕੇ ਯੁੱਗ ਵਿਚ ਨੈਤਿਕ ਸਿੱਖਿਆ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਜੀਵਨ ਵਿਚ ਉੱਚੇ ਇਖ਼ਲਾਕ ਤੇ ਨੈਤਿਕ ਕਦਰਾਂ-ਕੀਮਤਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਭਵਿੱਖ ਵਿਚ ਦੇਸ਼ ਦੇ ਜਿੰਮੇਵਾਰ ਅਤੇ ਚੰਗੇ ਨਾਗਰਿਕ ਬਣ ਸਕਣ। ਇਸ ਸ਼ਲਾਘਾਯੋਗ ਉਪਰਾਲੇ ਲਈ ਮੈਡਮ ਹਰਪ੍ਰੀਤ ਕੌਰ ਅਤੇ ਤੇਜਿੰਦਰਪਾਲ ਕੌਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਅਜਿਹੇ ਸਾਰਥਕ ਇਮਤਿਹਾਨ ਕਰਵਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਰਾਹ ਚੁਣਨ ਲਈ ਸੇਧ ਦਿੰਦੀਆਂ ਹਨ।