31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਲੇਖ ਲਿਖਣ ਮੁਕਾਬਲਾ ਕਰਵਾਇਆ

ਹਲਵਾਰਾ, 30 ਅਕਤੂਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਤੇ ‘ਲੋਹਪੁਰਸ਼’ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਅਖੰਡਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲੇਖ ਲਿਖਣ ਮੁਕਾਬਲਾ ਕਰਵਾਇਆ।

Ad Position 21
No active advertisement
ਅਜੀਤ ਡੈਸਕ 31-10-2026
ਹਲਵਾਰਾ, 30 ਅਕਤੂਬਰ (ਮਨਦੀਪ ਸਿੰਘ ਉੱਭੀ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਵਿਖੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਤੇ ‘ਲੋਹਪੁਰਸ਼’ ਵਜੋਂ ਜਾਣੇ ਜਾਂਦੇ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ‘ਰਾਸ਼ਟਰੀ ਏਕਤਾ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਰਾਸ਼ਟਰੀ ਏਕਤਾ ਅਤੇ ਅਖੰਡਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਲੇਖ ਲਿਖਣ ਮੁਕਾਬਲਾ ਕਰਵਾਇਆ। ਮੁਕਾਬਲੇ ਵਿਚ ਬੀ. ਸੀ. ਏ., ਬੀ. ਬੀ. ਏ. ਅਤੇ ਬੀ.ਐੱਡ. ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦਾ ਵਿਸ਼ਾ ‘ਏਕ ਭਾਰਤ ਸ੍ਰੇਸ਼ਠ ਭਾਰਤ’ ਰੱਖਿਆ ਗਿਆ। ਵਿਦਿਆਰਥੀਆਂ ਨੇ ਆਪਣੇ ਲੇਖਾਂ ਰਾਹੀਂ ਸਰਦਾਰ ਵੱਲਭਭਾਈ ਪਟੇਲ ਵੱਲੋਂ ਆਜ਼ਾਦੀ ਤੋਂ ਬਾਅਦ ਦੇਸ਼ ਦੀਆਂ ਵੱਖ-ਵੱਖ ਰਿਆਸਤਾਂ ਨੂੰ ਇਕਜੁੱਟ ਕਰਕੇ ਅਖੰਡ ਭਾਰਤ ਦੇ ਨਿਰਮਾਣ ਵਿਚ ਪਾਏ ਗਏ ਅਹਿਮ ਯੋਗਦਾਨ ਨੂੰ ਉਜਾਗਰ ਕੀਤਾ। ਮੁਕਾਬਲੇ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੇ ਚੇਅਰਮੈਨ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਸੀ ਭਾਈਚਾਰਾ, ਸਦਭਾਵਨਾ ਅਤੇ ਰਾਸ਼ਟਰੀ ਏਕਤਾ ਬੇਹੱਦ ਜ਼ਰੂਰੀ ਹਨ। ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤ ਕਰਨ ਵਾਲੀ ਉਸਾਰੂ ਸੋਚ ਅਪਣਾਉਣੀ ਚਾਹੀਦੀ ਹੈ। ਇਸ ਮੌਕੇ ਲੇਖ ਮੁਕਾਬਲੇ ਤੋਂ ਇਲਾਵਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਤੇ ਸੁਰੱਖਿਆ ਨੂੰ ਕਾਇਮ ਰੱਖਣ ਲਈ ‘ਏਕਤਾ ਦੀ ਸਹੁੰ’ ਵੀ ਚੁੱਕੀ ਗਈ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ ਦੇ ਰੋਸ ਮਗਰੋਂ ਪ੍ਰਬੰਧਕਾਂ ਨੂੰ ਯਾਦ ਆਇਆ ਸਤਿਕਾਰ ਅਗਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਵਿਖੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ
Ad Position 24