30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ’ਚ ਗੋਲੀ ਚੱਲਣ ਦੀ ਘਟਨਾ ਬਹੁਤ ਹੀ ਨਿੰਦਣਯੋਗ-ਜਥੇਦਾਰ ਤਲਵੰਡੀ

ਗੁਰੂਸਰ ਸੁਧਾਰ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਰਾਜੋਆਣਾ ਕਲਾਂ ਵਿਖੇ ਦੋ ਨਕਾਬਪੋਸ਼ ਵਿਅਕਤੀਆਂ ਵਲੋਂ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ’ਤੇ ਗੋਲੀ ਚਲਾਉਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਘਰ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਘਟੀਆ ਹਰਕਤ ਤੇ ਨਿੰਦਣਯੋਗ ਹੈ।

Ad Position 21
No active advertisement
ਅਜੀਤ ਡੈਸਕ 31-10-2026
ਗੁਰੂਸਰ ਸੁਧਾਰ, 30 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਰਾਜੋਆਣਾ ਕਲਾਂ ਵਿਖੇ ਦੋ ਨਕਾਬਪੋਸ਼ ਵਿਅਕਤੀਆਂ ਵਲੋਂ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ’ਤੇ ਗੋਲੀ ਚਲਾਉਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਗੁਰੂ ਘਰ ਨੂੰ ਨਿਸ਼ਾਨਾ ਬਣਾਉਣਾ ਬਹੁਤ ਹੀ ਘਟੀਆ ਹਰਕਤ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।। ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇਸ ਕੋਝੀ ਹਰਕਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਉਨ੍ਹਾਂ ਨੂੰ ਸਖਤ ਤੇ ਮਿਸਾਲੀ ਸਜ਼ਾਵਾਂ ਦਿਵਾਈਆਂ ਜਾਣ ਤੇ ਇਸ ਦੇ ਨਾਲ ਹੀ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਪਿਛਲੇ ਦੋ ਦਿਨਾਂ ਦੌਰਾਨ ਇਸ ਇਲਾਕੇ ਵਿਚ ਹੋਈਆਂ ਇਨ੍ਹਾਂ ਕਾਰਵਾਈਆਂ ਪਿੱਛੇ ਲੁਕੀ ਹੋਈ ਗਹਿਰੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਦਾ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ-ਐਡਵੋਕੇਟ ਗਿੱਲ ਫਾਗਲਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਮੌਕੇ ਅਕਾਲੀ ਆਗੂ ਚੰਦ ਸਿੰਘ ਡੱਲਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਚੀਮਾ ਨੂੰ ਕੀਤਾ ਨਜ਼ਰਬੰਦ
Ad Position 24