30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਾਂਗਰਸ ਦੀ ਸੰਗਰੂਰ ਇਨਸਾਫ਼ ਰੈਲੀ ਸੂਬੇ ’ਚ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ

ਹੰਬੜਾਂ, 30 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਪਿੰਡ ਸਲੇਮਪੁਰ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਜੀਤ ਸਿੰਘ ਸਲੇਮਪੁਰ ਦੇ ਘਰ ਕਾਂਗਰਸੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਮੀਟਿੰਗ’ਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਇਨਸਾਫ਼ ਰੈਲੀ, ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ, ਸੂਬੇ ਵਿਚ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ।

Ad Position 21
No active advertisement
ਅਜੀਤ ਡੈਸਕ 31-10-2026
ਹੰਬੜਾਂ, 30 ਅਕਤੂਬਰ (ਮੇਜਰ ਹੰਬੜਾਂ)-ਕਾਂਗਰਸ ਦੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵਲੋਂ ਪਿੰਡ ਸਲੇਮਪੁਰ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਜੀਤ ਸਿੰਘ ਸਲੇਮਪੁਰ ਦੇ ਘਰ ਕਾਂਗਰਸੀ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ। ਮੀਟਿੰਗ’ਚ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਵਲੋਂ ਕੀਤੀ ਜਾ ਰਹੀ ਇਨਸਾਫ਼ ਰੈਲੀ, ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ, ਸੂਬੇ ਵਿਚ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮੁੱਢ ਬੰਨੇਗੀ। ਉਨ੍ਹਾਂ ਕਿਹਾ ਕਿ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦੇ ਪੂਰੇ ਕਰਨ ਵਿਚ ਅਸਫ਼ਲ ਰਹੀ ਹੈ, ਉਥੇ ਸੂਬੇ ’ਚ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਕਾਂਗਰਸ ਦੇ ਬਲਾਕ ਆਗੂ ਹਰਜੀਤ ਸਿੰਘ ਚੀਮਾ, ਗੁਰਜੀਤ ਸਿੰਘ ਧਾਂਦਰਾ, ਸਾਬਕਾ ਸਰਪੰਚ ਇੰਦਰਜੀਤ ਸਿੰਘ ਸਲੇਮਪੁਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਗਿੱਲ ਵਿਚੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਬੱਸਾਂ ਦੇ ਕਾਫ਼ਲਿਆਂ ਰਾਹੀਂ ਸੰਗਰੂਰ ਦੀ ਕਾਂਗਰਸ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸਾਬਕਾ ਸਰਪੰਚ ਸਖਦੇਵ ਸਿੰਘ ਗੌਂਸਪੁਰ, ਅਮੋਲਕ ਸਿੰਘ ਸੰਧੂ ਨੂਰਪੁਰ ਬੇਟ, ਮੁਖਤਿਆਰ ਸਿੰਘ ਸਾਬਕਾ ਪੰਚ, ਪਾਲੀ ਭੰਦੋਲ,ਅਮਰਜੀਤ ਜਰਖੜ, ਪੰਚ ਅਵਤਾਰ ਸਿੰਘ ਭੰਦੋਲ ਹੰਬੜਾਂ, ਹਰਜਿੰਦਰ ਸਿੰਘ, ਸ਼ੰਕਰ ਸਲੇਮਪੁਰ, ਕਸ਼ਮੀਰ ਸਿੰਘ ਸਲੇਮਪੁਰ, ਕਮਲਜੀਤ ਸਿੰਘ, ਜਸਵੰਤ ਸਿੰਘ, ਗੁਰਸੇਵਕ ਸਿੰਘ, ਗੁਰਜੀਤ ਸਿੰਘ ਗੱਗੀ, ਸੁਖਨਰਿੰਦਰ ਸਿੰਘ, ਪਰਮਿੰਦਰ ਸਿੰਘ ਧਾਂਦਰਾ, ਨਰਜੋਤ ਸਿੰਘ, ਗੁਰਪ੍ਰੀਤ ਸਿੰਘ ਪੀਤਾ, ਜਸਪਾਲ ਸਿੰਘ ਪਾਲਾ, ਹਰਪਾਲ ਸਿੰਘ ਹੰਬੜਾਂ, ਮਹਾਂ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਨੇ ਵਿਦਿਆਰਥੀਆਂ ਦਾ ਟੂਰ ਲਗਾਇਆ ਅਗਲੀ ਖ਼ਬਰ ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਦਾ ਭਾਰਤ ਦੌਰਾ ਪੰਜਾਬ ਦੇ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ-ਐਡਵੋਕੇਟ ਗਿੱਲ ਫਾਗਲਾ
Ad Position 24