ਹਲਵਾਰਾ, 31 ਅਕਤੂਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕੀਤਾ ਜਾ ਰਿਹਾ ਸੰਘਰਸ਼ ਆਖਰਕਾਰ ਰੰਗ ਲਿਆਇਆ। ਪਿੰਡ ਵਾਸੀਆਂ ਦੇ ਲਗਾਤਾਰ ਯਤਨਾਂ ਸਦਕਾ ਸਕੂਲ ਵਿਚ ਨਵੀਂ ਅਧਿਆਪਕਾਂ ਮਨਜੀਤ ਕੌਰ ਨੇ ਆਪਣੀ ਡਿਊਟੀ ਸੰਭਾਲ ਲਈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸ਼ਨ ਬਲਜਿੰਦਰ ਕੌਰ ਨੇ ਨਵ-ਨਿਯੁਕਤ ਅਧਿਆਪਕਾਂ ਦਾ ਮੂੰਹ ਮਿੱਠਾ ਕਰਵਾ ਕੇ ਸਵਾਗਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਪਹਿਲਾਂ ਸਕੂਲ ਵਿਚੋਂ ਅਧਿਆਪਕਾਂ ਦੀਆਂ ਬਦਲੀਆਂ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਸਕੂਲ ਵਿਚ ਵੱਖ-ਵੱਖ ਜਮਾਤਾਂ ਦੇ 55 ਵਿਦਿਆਰਥੀਆਂ ਲਈ ਸਿਰਫ਼ ਇਕ ਅਧਿਆਪਕ ਹੀ ਰਹਿ ਗਿਆ ਸੀ। ਇਸ ਸਮੱਸਿਆ ਨੂੰ ਦੇਖਦਿਆਂ ਪਿੰਡ ਵਾਸੀਆਂ ਵਲੋਂ ਪੰਜਾਬ ਸਰਕਾਰ ਤੋਂ ਇਕ ਹੋਰ ਅਧਿਆਪਕ ਦੀ ਨਿਯੁਕਤੀ ਦੀ ਮੰਗ ਕੀਤੀ ਗਈ ਸੀ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਾਬਕਾ ਸਰਪੰਚ ਲਖਵੀਰ ਸਿੰਘ, ਰਛਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਅਧਿਆਪਕ ਦੁਪਿੰਦਰ ਸਿੰਘ, ਪਰਮਜੀਤ ਕੌਰ, ਕੁਲਦੀਪ ਸਿੰਘ, ਮੇਜਰ ਸਿੰਘ, ਇੰਦਰਜੀਤ ਕੌਰ, ਕਮਲਜੀਤ ਕੌਰ, ਕੁਲਵਿੰਦਰ ਸਿੰਘ, ਸ਼ੇਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਐਤੀਆਣਾ ਵਾਸੀਆਂ ਦਾ ਸੰਘਰਸ਼ ਰੰਗ ਲਿਆਇਆ ਪ੍ਰਾਇਮਰੀ ਸਕੂਲ ਵਿੱਚ ਨਵੀਂ ਅਧਿਆਪਕਾ ਨੇ ਸੰਭਾਲੀ ਡਿਊਟੀ
ਹਲਵਾਰਾ, 31 ਅਕਤੂਬਰ (ਮਨਦੀਪ ਸਿੰਘ ਉੱਭੀ) ਪਿੰਡ ਐਤੀਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕਰਵਾਉਣ ਲਈ ਪਿੰਡ ਵਾਸੀਆਂ ਵਲੋਂ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਕੀਤਾ ਜਾ ਰਿਹਾ ਸੰਘਰਸ਼ ਆਖਰਕਾਰ ਰੰਗ ਲਿਆਇਆ। ਪਿੰਡ ਵਾਸੀਆਂ ਦੇ ਲਗਾਤਾਰ ਯਤਨਾਂ ਸਦਕਾ ਸਕੂਲ ਵਿਚ ਨਵੀਂ ਅਧਿਆਪਕਾਂ ਮਨਜੀਤ ਕੌਰ ਨੇ ਆਪਣੀ ਡਿਊਟੀ ਸੰਭਾਲ ਲਈ।
ਅਜੀਤ ਡੈਸਕ
01-11-2026