01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ’ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

ਰਾਏਕੋਟ, 31 ਅਕਤੂਬਰ (ਸੁਸ਼ੀਲ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਖੋਵਾਲ ਵਲੋ ਪਿੰਡ ਬਰਮੀ ਵਿਖੇ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ.

Ad Position 21
No active advertisement
ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕਰਦੇ ਹੋਏ ਐੱਸ.ਡੀ.ਐੱਮ. ਖੁਸ਼ਪ੍ਰੀਤ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ 01-11-2026
ਰਾਏਕੋਟ, 31 ਅਕਤੂਬਰ (ਸੁਸ਼ੀਲ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਖੋਵਾਲ ਵਲੋ ਪਿੰਡ ਬਰਮੀ ਵਿਖੇ ਡਾ. ਗੁਰਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਗਗਨਦੀਪ ਕੌਰ, ਬਲਾਕ ਖੇਤੀਬਾੜੀ ਅਫ਼ਸਰ, ਪੱਖੋਵਾਲ ਦੀ ਅਗਵਾਈ ਹੇਠ ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬਰਮੀ ਵੱਲੋਂ ਸੀ.ਆਰ.ਐੱਮ ਸਕੀਮ ਦੇ ਆਈ.ਈ.ਸੀ ਕੰਪੋਨੈਟ ਅਧੀਨ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਕੈਂਪ ਵਿਚ ਸਰਕਾਰ ਵਲੋਂ ਚਲਾਏ ਜਾ ਰਹੇ ਖੇਤ ਬਚਾਓ ਅਭਿਆਨ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਕੈਂਪ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਐੱਸ.ਡੀ.ਐੱਮ ਰਾਏਕੋਟ ਖੁਸ਼ਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਡਾ. ਗਗਨਦੀਪ ਕੌਰ, ਖੇਤੀਬਾੜੀ ਅਫ਼ਸਰ, ਪੱਖੋਵਾਲ ਵਲੋਂ ਕਿਸਾਨਾਂ ਨੂੰ ਹਾੜ੍ਹੀ ਸੀਜਨ ਦੀਆ ਫ਼ਸਲਾਂ ਖਾਸ ਕਰਕੇ ਸਰ੍ਹੋਂ ਦੀ ਫ਼ਸਲ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾ ਨੂੰ ਵਿਭਾਗ ਵਲੋ ਚਲਾਈਆਂ ਜਾ ਰਹੀਆ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਕੀਤਾ। ਇਸ ਕੈਂਪ ਵਿਚ ਅੰਮ੍ਰਿਤਪਾਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਬਰਮੀ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਡਾ. ਪ੍ਰੇਮਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਜੋਧਾਂ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀਆਂ ਕਿਸਮਾਂ, ਬੀਜ ਦੀ ਸੋਧ, ਫ਼ਸਲ ਵਿਚ ਕੀੜੇ ਮਕੌੜੇ ਅਤੇ ਬਿਮਾਰੀਆਂ, ਲਘੂ ਤੱਤਾਂ ਦੀ ਘਾਟ ਅਤੇ ਫ਼ਸਲ ਦੀ ਸਫ਼ਲ ਕਾਸ਼ਤ ਸੰਬਧੀ ਜਾਣਕਾਰੀ ਦਿੱਤੀ ਗਈ। ਡਾ. ਸੰਤੋਸ਼ ਕੁਮਾਰ, ਖੇਤੀਬਾੜੀ ਵਿਕਾਸ ਅਫ਼ਸਰ, ਕਾਲਖ ਨੇ ਮਿੱਟੀ ਦੀ ਸਿਹਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਅਤੇ ਕਿਸਾਨਾ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਦੱਸਦੇ ਹੋਏ ਮਿੱਟੀ ਅਤੇ ਪਾਣੀ ਦੇ ਸੈਪਲ ਲੈਣ ਦੇ ਤਰੀਕੇ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਭਗਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ, ਬੜੂੰਦੀ ਵਲੋ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਬੀਜ ਤੇ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਬਾਗਬਾਨੀ ਵਿਭਾਗ ਤੋਂ ਡਾ. ਸ਼ੈਲੀ ਸੰਧੂ, ਬਾਗਬਾਨੀ ਵਿਕਾਸ ਅਫ਼ਸਰ ਵੱਲੋਂ ਬਾਗਬਾਨੀ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੁਰਿੰਦਰ ਸਿੰਘ, ਕੋਆਪ੍ਰੇਟਿਵ ਇੰਸਪੈਕਟਰ, ਅਮਨਦੀਪ ਸਿੰਘ , ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਰਾਜੇਵਾਲ, ਹਰਨੇਕ ਸਿੰਘ ਸਰਪੰਚ ਬਰਮੀ, ਦਲਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ ਮੈਂਬਰ, ਤਰਲੋਚਨ ਸਿੰਘ ਸਾਬਕਾ ਪ੍ਰਧਾਨ, ਗੁਰਜੰਟ ਸਿੰਘ ਤੱਤਲਾ, ਗੁਰਵਿੰਦਰ ਸਿੰਘ ਸੈਕਟਰੀ, ਸੁਖਵਿੰਦਰ ਸਿੰਘ ਬਰਮੀ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਐਤੀਆਣਾ ਵਾਸੀਆਂ ਦਾ ਸੰਘਰਸ਼ ਰੰਗ ਲਿਆਇਆ ਪ੍ਰਾਇਮਰੀ ਸਕੂਲ ਵਿੱਚ ਨਵੀਂ ਅਧਿਆਪਕਾ ਨੇ ਸੰਭਾਲੀ ਡਿਊਟੀ
Ad Position 24