ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
ਰਾਏਕੋਟ, 31 ਅਕਤੂਬਰ (ਸੁਸ਼ੀਲ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਸ਼ਹਿਰੀ ਪ੍ਰਧਾਨ ਵਿਨੋਦ ਨਾਹਰ (ਗੋਲੀ) ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।
ਰਾਏਕੋਟ, 31 ਅਕਤੂਬਰ (ਸੁਸ਼ੀਲ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਸ਼ਹਿਰੀ ਪ੍ਰਧਾਨ ਵਿਨੋਦ ਨਾਹਰ (ਗੋਲੀ) ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਭਗਵਾਨ ਵਾਲਮੀਕਿ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ। ਸਮਾਗਮ ਵਿੱਚ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ. ਲਖਬੀਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ। ਇਸ ਮੌਕੇ ਕਾਮਿਲ ਅਮਰ ਸਿੰਘ ਨੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹਨ। ਉਨ੍ਹਾਂ ਵੱਲੋਂ ਦਰਸਾਇਆ ਗਿਆ ਮਾਰਗ ਸਾਨੂੰ ਸੱਚਾਈ, ਨੇਕੀ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਆਪਣੇ ਮਹਾਨ ਰਹਿਬਰਾਂ ਦੀਆਂ ਸਿੱਖਿਆਵਾਂ ਨਾਲ ਜੋੜਦੇ ਹਨ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਹੀ ਅਸੀਂ ਇੱਕ ਬਿਹਤਰ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਸਮਾਗਮ ਦੌਰਾਨ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਨਿਸ਼ਾਨੀਆਂ ਵੀ ਭੇਂਟ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ , ਡਾ. ਰਾਜ ਠਾਕੁਰ, ਵਿਸ਼ਾਲ ਭਾਰਦਵਾਜ, ਐੱਸ.ਐੱਚ.ਓ. ਸੁਰਜੀਤ ਸਿੰਘ, ਸੀਨੀਅਰ ਆਗੂ ਕਾਲਾ ਚੌਧਰੀ, ਲਾਲ ਚੰਦ ਗਿੱਲ, ਕੁਲਵੰਤ ਸਹੋਤਾ, ਬਲਵੀਰ ਨਾਹਰ, ਸੁੱਖਾ ਗਿੱਲ, ਰਾਜਿੰਦਰ ਨਾਹਰ ਮਿੱਡਾ, ਮੇਸ਼ੀ ਨਾਹਰ, ਧਰਮਵੀਰ ਨਾਹਰ, ਅਜੇ ਨਾਹਰ, ਆਰੀਅਨ ਨਾਹਰ, ਅਕਸ਼ੇ ਨਾਹਰ, ਦਾਨਵ ਨਾਹਰ, ਆਕਾਸ਼ ਘਾਰੂ, ਅਭੀ ਨਾਹਰ, ਬੂਟਾ ਗਿੱਲ, ਜਿੰਮੀ ਨਾਹਰ, ਨੀਰਜ ਨਾਹਰ, ਅੰਸ਼ ਨਾਹਰ, ਪੁਰਸਕਾਰ ਗਿੱਲ, ਰਿਹਾਨ ਗਿੱਲ, ਸੰਦੀਪ ਸਹੋਤਾ, ਯਤਨ ਨਾਹਰ, ਸੋਨੀ ਧਾਲੀਵਾਲ, ਪਦਮ ਧਾਲੀਵਾਲ, ਮਹੇਸ਼ ਧਾਲੀਵਾਲ, ਜਤਿੰਦਰ ਗਿੱਲ, ਦੀਪਕ ਸਹੋਤਾ, ਨੰਨਾ, ਸ਼ਿਵ ਕੁਮਾਰ, ਦੀਪਕੇ, ਜੱਸ ਨਾਹਰ, ਦੀਪਾ, ਮੰਨੂ, ਕੇ.ਕੇ. ਸ਼ਰਮਾ, ਪੂਰਨ ਸਪਰਾ, ਸਮੇਤ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।