31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ

ਸਿੱਧਵਾਂ ਬੇਟ, 31 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਵੱਧ-ਚੜ੍ਹਕੇ ਹਿੱਸਾ ਲਿਆ। ਇਸ ਪ੍ਰੀਖਿਆ ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਨੁਮਾਇੰਦਿਆਂ ਨੇ ਸੁਚੱਜੇ ਢੰਗ ਨਾਲ ਡਿਊਟੀ ਨਿਭਾਉਂਦਿਆਂ ਨੇਪਰੇ ਚਾੜ੍ਹਿਆ।

Ad Position 21
No active advertisement
ਅਧਿਆਪਕਾਂ ਦੀ ਹਾਜ਼ਰੀ ਵਿਚ ਧਾਰਮਿਕ ਪ੍ਰੀਖਿਆ ਦਿੰਦੇ ਹੋਏ ਬੱਚੇ। ਤਸਵੀਰ: ਜਸਵੰਤ ਸਿੰਘ ਸਲੇਮਪੁਰੀ 01-11-2026
ਸਿੱਧਵਾਂ ਬੇਟ, 31 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਸਿੱਖ ਮਿਸ਼ਨਰੀ ਕਾਲਜ (ਰਜਿ:) ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ ਗਈ, ਜਿਸ ਵਿਚ ਬੱਚਿਆਂ ਨੇ ਵੱਧ-ਚੜ੍ਹਕੇ ਹਿੱਸਾ ਲਿਆ। ਇਸ ਪ੍ਰੀਖਿਆ ਨੂੰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਨੁਮਾਇੰਦਿਆਂ ਨੇ ਸੁਚੱਜੇ ਢੰਗ ਨਾਲ ਡਿਊਟੀ ਨਿਭਾਉਂਦਿਆਂ ਨੇਪਰੇ ਚਾੜ੍ਹਿਆ। ਇਸ ਪ੍ਰੀਖਿਆ ਵਿਚ ਬੱਚਿਆਂ ਨੂੰ ਸਿੱਖ ਧਰਮ ਅਤੇ ਸਿੱਖ ਇਤਿਹਾਸ ਸੰਬੰਧੀ ਪ੍ਰਸ਼ਨ ਪੁੱਛੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਮ ਕੰਚਨ ਰਾਣੀ ਨੇ ਦੱਸਿਆ ਕਿ ਸਕੂਲ ਦਾ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਧਰਮ ਬਾਰੇ ਜਾਣਕਾਰੀ ਮਿਲਦੀ ਹੈ ਤੇ ਅਧਿਆਤਮਿਕ ਅਤੇ ਨੈਤਿਕ ਵਿਕਾਸ ਹੁੰਦਾ ਹੈ। ਸਾਡਾ ਸਕੂਲ ਅੱਗੇ ਤੋਂ ਵੀ ਇਸ ਤਰ੍ਹਾਂ ਦੀਆਂ ਪ੍ਰੀਖਿਆਵਾਂ ਅਤੇ ਗਤੀਵਿਧੀਆਂ ਵਿੱਚ ਭਾਗ ਲੈਂਦਾ ਰਹੇਗਾ। ਇਸ ਮੌਕੇ ਚੇਅਰਮੈਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪ੍ਰਿੰਸੀਪਲ ਮੈਡਮ ਕਮਲੇਸ਼ ਗੁਪਤਾ ਨੇ ਧਾਰਮਿਕ ਪ੍ਰੀਖਿਆ ਲੇਣ ਪੁੱਜੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਤੇ ਚੇਅਰਮੈਨ ਡਾ. ਗਿੱਲ ਵਲੋਂ ਹੋਣਹਾਰ ਹਾਕੀ ਖਿਡਾਰੀਆਂ ਦਾ ਸਨਮਾਨ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24