ਖੁਸ਼ਵੀਰ ਸਿੰਘ ਦੇਹੜਕਾ ਸਰਕਲ ਮੱਲ੍ਹਾ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਿਯੁਕਤ
ਹਠੂਰ, 31 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕੇ ਦੇ ਨੌਜਵਾਨ ਆਗੂ ਖੁਸ਼ਵੀਰ ਸਿੰਘ ਦੇਹੜਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੱਲ੍ਹਾ ਦੇ ਆਈ. ਟੀ.
ਹਠੂਰ, 31 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਪਿੰਡ ਦੇਹੜਕੇ ਦੇ ਨੌਜਵਾਨ ਆਗੂ ਖੁਸ਼ਵੀਰ ਸਿੰਘ ਦੇਹੜਕਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੱਲ੍ਹਾ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਐੱਸ.ਆਰ. ਕਲੇਰ ਨੇ ਖੁਸ਼ਵੀਰ ਸਿੰਘ ਦੇਹੜਕਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੁਸ਼ਵੀਰ ਸਿੰਘ ਦੇਹੜਕਾ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਸਰਗਰਮੀਆਂ ਵਿੱਚ ਲਗਾਤਾਰ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਸ਼ਮੂਲੀਅਤ ਨਾਲ ਆਈ.ਟੀ. ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਵਿਵਸਥਿਤ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਖੁਸ਼ਵੀਰ ਸਿੰਘ ਦੇਹੜਕਾ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਇਸ ਮੌਕੇ ਸਰਪੰਚ ਜਸਵੀਰ ਸਿੰਘ ਦੇਹੜਕਾ, ਹਲਕਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਚੱਕਰ, ਸੀਨੀਅਰ ਯੂਥ ਆਗੂ ਸੰਦੀਪ ਸਿੰਘ ਮੱਲ੍ਹਾ, ਪ੍ਰੀਤਮ ਸਿੰਘ ਫੌਜੀ, ਅਵਤਾਰ ਸਿੰਘ ਸਿੱਧੂ, ਅਜਮੇਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਭੱਟੀ ਆਦਿ ਹਾਜ਼ਰ ਸਨ।