31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੀ. ਬੀ.

Ad Position 21
No active advertisement
ਬਲੌਜ਼ਮ ਕਾਨਵੈਂਟ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਸਮੇਂ ਸਹੁੰ ਚੁੱਕਦੇ ਹੋਏ ਵਿਦਿਆਰਥੀ। ਅਜੀਤ ਤਸਵੀਰ 01-11-2026
ਜਗਰਾਉਂ, 31 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸੀ.ਬੀ.ਐੱਸ.ਈ. ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਮਾਨਦਾਰੀ, ਸੱਚਾਈ, ਪਾਰਦਰਸ਼ਤਾ ਅਪਣਾਉਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਨਾਅਰਾ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨੇ ਆਪਣੇ ਪੋਸਟਰਾਂ ਅਤੇ ਨਾਅਰਿਆਂ ਰਾਹੀਂ ਇਮਾਨਦਾਰੀ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਸਕੂਲ ਵਿੱਚ ਵਿਸ਼ੇਸ਼ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਇਮਾਨਦਾਰੀ, ਸੱਚਾਈ ਅਤੇ ਪਾਰਦਰਸ਼ਤਾ ਨੂੰ ਅਪਣਾਉਣ ਅਤੇ ਭ੍ਰਿਸ਼ਟਾਚਾਰ ਵਿਰੁੱਧ ਖੜ੍ਹੇ ਹੋਣ ਦੀ ਸਹੁੰ ਚੁੱਕੀ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਨਵਨੀਤ ਕੌਰ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਇਮਾਨਦਾਰੀ, ਨੈਤਿਕਤਾ ਅਤੇ ਸਹੀ-ਗਲਤ ਦੀ ਪਛਾਣ ਵਰਗੇ ਗੁਣ ਵਿਕਸਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਪ੍ਰਾਪਤ ਕਰਨਾ ਹੀ ਕਾਫ਼ੀ ਨਹੀਂ, ਸਗੋਂ ਇੱਕ ਚੰਗਾ ਅਤੇ ਜ਼ਿੰਮੇਵਾਰ ਨਾਗਰਿਕ ਬਣਨਾ ਵੀ ਓਨਾ ਹੀ ਮਹੱਤਵਪੂਰਨ ਹੈ। ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਕਿਸੇ ਵੀ ਸਿਹਤਮੰਦ ਸਮਾਜ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ ਅਤੇ ਆਪਣੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖੰਨਾ ਵਿਚ ਟੋਭੇ ਵਿਚੋਂ 20 ਸਾਲਾ ਨੌਜਵਾਨ ਦੀ ਲਾਸ਼ ਮਿਲੀ, ਇਲਾਕੇ ਵਿਚ ਫੈਲੀ ਦਹਿਸ਼ਤ ਅਗਲੀ ਖ਼ਬਰ ਡਾਕ ਘਰ ਸਿੱਧਵਾਂ ਬੇਟ ਵਿਖੇ ‘ਡਾਕ ਚੋਪਾਲ’ ਪ੍ਰੋਗਰਾਮ ਕਰਵਾਇਆ
Ad Position 24