ਗੁਰਮਤਿ ਸਮਾਗਮ ਦੌਰਾਨ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦਾ ਸਨਮਾਨ
ਰਾਏਕੋਟ, 1 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਰਵਿਦਾਸ ਜੀ ਕਾਂਸ਼ੀ ਬਨਾਰਸ ਲੰਗਰ ਕਮੇਟੀ ਹਲਕਾ ਰਾਏਕੋਟ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਅਤੇ ਸ਼ਰਧਾਪੂਰਵਕ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ।
ਰਾਏਕੋਟ, 1 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਰਵਿਦਾਸ ਜੀ ਕਾਂਸ਼ੀ ਬਨਾਰਸ ਲੰਗਰ ਕਮੇਟੀ ਹਲਕਾ ਰਾਏਕੋਟ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਅਤੇ ਸ਼ਰਧਾਪੂਰਵਕ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਰਾਏਕੋਟ ਤੋਂ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਵਲੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਕੀਰਤਨੀਏ ਜੱਥਿਆਂ ਤੇ ਪ੍ਰਚਾਰਕਾਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਤੇ ਗੁਰੂ ਮਹਾਰਾਜ ਜੀ ਦੀ ਮਹਿਮਾ ਦਾ ਸਰਵਣ ਕਰਦੇ ਹੋਏ ਆਤਮਿਕ ਆਨੰਦ ਮਾਣਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਕਾਂਸ਼ੀ ਬਨਾਰਸ ਲੰਗਰ ਕਮੇਟੀ ਦੇ ਮੁੱਖ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਸਮਾਗਮ ਵਿਚ ਪਹੁੰਚਣ ਅਤੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਹਲਕਾ ਇੰਚਾਰਜ ਜਗਰੂਪ ਸਿੰਘ ਖ਼ਾਲਸਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਆਹੁਦੇਦਾਰਾਂ ਵਲੋਂ ਜਗਰੂਪ ਸਿੰਘ ਖ਼ਾਲਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਮਤਿ ਸਮਾਗਮ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ, ਗੁਰੂਆਂ ਦੇ ਦਰਸਾਏ ਮਾਰਗ ਤੇ ਉੱਚੇ-ਸੁੱਚੇ ਇਖਲਾਕੀ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਜਗਦੇਵ ਸਿੰਘ ਝੋਰੜਾਂ, ਕੁਲਵਿੰਦਰ ਸਿੰਘ ਭੱਟੀ, ਭਵਦੀਪ ਸਿੰਘ ਘੁਮਾਣ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ। 01Jag09