02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਰਾਹੁਲ ਗਾਂਧੀ ਦੀ ਦਿੱਲੀ ਰੈਲੀ ਨਾਲ ਕਾਂਗਰਸ ਨੇ ਸਿੱਖਾਂ ਦੇ 1984 ਕਤਲੇਆਮ ਦੇ ਜ਼ਖ਼ਮ ਮੁੜ ਕੁਰੇਦੇ- ਡਾ. ਰਾਜਿੰਦਰ ਸ਼ਰਮਾ

ਜਗਰਾਉਂ, 1 ਨਵੰਬਰ (ਵਿਨੋਦ ਕੁਮਾਰ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ।

Ad Position 21
No active advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ 02-11-2026
ਜਗਰਾਉਂ, 1 ਨਵੰਬਰ (ਵਿਨੋਦ ਕੁਮਾਰ)- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਗਰਾਉਂ ਦੇ ਪ੍ਰਧਾਨ ਡਾ. ਰਾਜਿੰਦਰ ਸ਼ਰਮਾ ਨੇ 1984 ਦੇ ਸਿੱਖ ਕਤਲੇਆਮ ਦੀ ਬਰਸੀ ਮੌਕੇ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਲੋਂ ਕੀਤੀ ਗਈ ਸਿਆਸੀ ਰੈਲੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1 ਨਵੰਬਰ ਸਿੱਖ ਕੌਮ ਲਈ ਸੋਗ, ਦਰਦ ਤੇ ਇਤਿਹਾਸ ਦੇ ਸਭ ਤੋਂ ਦੁੱਖਦਾਈ ਚੈਪਟਰ ਾਂ ਵਿਚੋਂ ਇਕ ਹੈ। ਇਸ ਦਿਨ ਦਿੱਲੀ ਵਿੱਚ ਕਾਂਗਰਸ ਵਲੋਂ ਸਿਆਸੀ ਰੈਲੀ ਕਰਨਾ 42 ਸਾਲ ਪੁਰਾਣੇ ਜ਼ਖ਼ਮਾਂ ਨੂੰ ਮੁੜ ਕੁਰੇਦਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਹ ਰੈਲੀ ਪਾਰਟੀ ਦੀ ਉਸ ਮਾਨਸਿਕਤਾ ਦਾ ਹੀ ਪ੍ਰਗਟਾਵਾ ਹੈ ਜਿਸ ਤਹਿਤ ਸੋਝੀ ਸਮਝੀ ਸਾਜਿਸ਼ ਨਾਲ ਕਤਲੇਆਮ ਕਰਵਾਇਆ ਗਿਆ, ਉਸਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ, ਕੇਂਦਰੀ ਵਜ਼ੀਰ ਅਤੇ ਮੁੱਖ ਮੰਤਰੀ ਵਰਗੇ ਉੱਚੇ ਅਹੁਦੇ ਦੇ ਕੇ ਨਵਾਜ਼ਿਆ ਗਿਆ। ਉਨ੍ਹਾਂ ਕਿਹਾ ਕਿ 1984 ਵਿੱਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਜ਼ਾਰਾਂ ਬੇਕਸੂਰ ਸਿੱਖਾਂ ਦੇ ਕਤਲੇਆਮ ਦੇ ਜਖ਼ਮ ਅਜੇ ਵੀ ਅੱਲ੍ਹੇ ਹਨ, ਇਹ ਨਾ ਬਖ਼ਸ਼ਣਯੋਗ ਤੇ ਨਾ ਭੁੱਲਣਯੋਗ ਗੁਨਾਹ ਹੈ।
Ad Position 22
No active advertisement
ਪਿਛਲੀ ਖ਼ਬਰ ਡਾਕਟਰ ਹਰਪਾਲ ਸਿੰਘ ਦਾ ਸੇਵਾਮੁਕਤ ਹੋਣ ’ਤੇ ਸਨਮਾਨ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਸੋਹੀਆਂ ਵਿਖੇ ਖੇਡ ਮੇਲਾ ਕਰਵਾਇਆ
Ad Position 24