ਅਜੀਤ, ਜਲੰਧਰ
ਪੱਤਰਕਾਰਤਾ ਦੀ ਆਜ਼ਾਦੀ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਬਣਾਈ ਰੱਖਣ ਲਈ ਬੁਲਰਿਆਂ ਇੱਕਜੁਟਤਾ ਪ੍ਰਗਟਾਈ
ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦਾ ਸਥਾਪਨਾ ਦਿਵਸ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੀਤਾ ਸਮਰਪਿਤ
ਮੁੱਲਾਂਪੁਰ-ਦਾਖਾ, 1 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ 13ਵੇਂ ਸਥਾਪਨਾ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸੂਬਾਈ ਸਮਾਗਮ ਡਾਕਟਰ ਬੀ. ਆਰ.
ਮ
ਮੰਡੀ ਮੁੱਲਾਂਪੁਰ ਦਾਖਾ (ਲੁਧਿ:) ਵਿਖੇ ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸਥਾਪਨਾ ਦਿਵਸ ਮੌਕੇ ਸਮਾਰੋਹ ਨੂੰ ਸੰਬੋਧਨ ਸਮੇਂ ਬੁਲਾਰੇ। ਤਸਵੀਰ: ਕ੍ਰਿਪਾਲ ਹੰਬੜਾਂ
02-11-2026
ਮੁੱਲਾਂਪੁਰ-ਦਾਖਾ, 1 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ 13ਵੇਂ ਸਥਾਪਨਾ ਦਿਵਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸੂਬਾਈ ਸਮਾਗਮ ਡਾਕਟਰ ਬੀ. ਆਰ. ਅੰਬੇਦਕਰ ਭਵਨ ਮੰਡੀ ਮੁੱਲਾਂਪੁਰ ਦਾਖਾ (ਲੁਧਿਆਣਾ) ਵਿਚ ਕਰਵਾਇਆ ਗਿਆ। ਸਮਾਰੋਹ ਦੇ ਬੁਲਾਰਿਆਂ ਵਲੋਂ ਦੇਸ਼ ਭਰ ਵਿਚ ਪੱਤਰਕਾਰਾਂ ਵਿਰੁੱਧ ਵੱਧ ਰਹੀਆਂ ਦਮਨਕਾਰੀ ਕਾਰਵਾਈਆਂ, ਧਮਕੀਆਂ, ਝੂਠੇ ਕੇਸ ਬਣਾਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਪੱਤਰਕਾਰ ਭਾਈਚਾਰੇ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਸਮਾਰੋਹ ਸਮੇਂ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਾਨੀ ਟੀਮ ਸਮੇਤ ਹੋਰ ਅਹਿਮ ਸ਼ਖ਼ਸੀਅਤਾਂ ਦਾ ਲੁਧਿਆਣਾ ਦਿਹਾਤੀ ਜ਼ਿਲ੍ਹਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ ਕੀਤਾ ਗਿਆ। ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਸੂਚਨਾ ਤੰਤਰ ਉੱਤੇ ਕੰਟਰੋਲ ਕਰਨ ਲਈ ਬਣਾਏ ਜਾ ਰਹੇ ਕਾਨੂੰਨਾਂ ਅਤੇ ਨਿਯਮਾਂ ਉੱਤੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਡਿਜੀਟਲ ਨਿੱਜੀ ਡਾਟਾ ਸੁਰੱਖਿਆ ਐਕਟ ਦਾ ਹਵਾਲਾ ਦਿੰਦਿਆਂ ਚਿੰਤਾ ਜਤਾਈ ਕਿ ਨਵੀਂਆਂ ਸ਼ਰਤਾਂ ਲਾਗੂ ਹੋਣ ਨਾਲ ਖ਼ਬਰਾਂ ਦੇ ਪ੍ਰਕਾਸ਼ਨ ਅਤੇ ਪ੍ਰਸਾਰਨ ਵਿਚ ਗੰਭੀਰ ਰੁਕਾਵਟਾਂ ਪੈਦਾ ਹੋਣਗੀਆਂ ਤੇ ਨਿਊਜ਼ ਰੂਮ ਨੂੰ ਤਾਲੇ ਲੱਗਣ ਦੀ ਨੌਬਤ ਆ ਸਕਦੀ ਹੈ। ਉੱਘੇ ਚਿੰਤਕ ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਗਰਗ, ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ, ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਸਾਬਕਾ ਪ੍ਰਧਾਨ ਐੱਸ. ਐਨ. ਸਿਨਹਾ, ਸਕੱਤਰ ਜਨਰਲ ਡੀ. ਸੋਮਾ ਸੁੰਦਰ ਹੋਰਨਾਂ ਮੰਚ ਤੋਂ ਸੰਬੋਧਨ ਹੁੰਦਿਆਂ ਕਿਹਾ ਕਿ ਮੀਡੀਆ ਦੀ ਆਜ਼ਾਦੀ ਉੱਤੇ ਵੱਖ-ਵੱਖ ਢੰਗਾਂ ਨਾਲ ਹਮਲੇ ਕੀਤੇ ਜਾ ਰਹੇ ਹਨ। ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਬੀਰ ਜੰਡੂ, ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ ਨੇ 16 ਨਵੰਬਰ ਤੋਂ 23 ਨਵੰਬਰ ਤੱਕ ਕੌਮੀ ਪ੍ਰੈੱਸ ਦਿਵਸ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੇ ਸਰਗਰਮੀਆਂ ਪੰਜਾਬ ਭਰ ਵਿਚ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਲੁਧਿਆਣਾ (ਦਿਹਾਤੀ) ਜ਼ਿਲ੍ਹਾ ਇਕਾਈ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ ਵਲੋਂਮੰਚ ਤੇ ਸ਼ੋਸ਼ਭਿਤ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਡਾਲ ’ਚ ਪੱਤਰਕਾਰਾਂ ਦੀ ਇਕੱਤਰਤਾ ਨੂੰ ਜੀ ਆਇਆ ਕਿਹਾ। ਧਾਲੀਵਾਲ ਵਲੋਂ ਪੱਤਰਕਾਰਤਾ ਦਾ ਅਨਿੱਖੜਵਾਂ ਅੰਗ ‘ਗਦਰ ਅਖ਼ਬਾਰ’ ਦੇ ਸੰਪਾਦਕੀ ਮੈਂਬਰਾਂ ’ਚ ਇਕ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਸੂਬਾਈ ਸਮਾਗਮ ’ਚ ਯੂਨੀਅਨ ਦੇ ਖ਼ਜ਼ਾਨਚੀ ਬਿੰਦੂ ਸਿੰਘ, ਜਗਤਾਰ ਭੁੱਲਰ, ਜਗਤਾਰ ਸਿੱਧੂ, ਸੁਖਨੈਬ ਸਿੱਧੂ, ਜਗਸੀਰ ਸੰਧੂ, ਤੇਜਿੰਦਰ ਥਿੰਦ, ਸਤਨਾਮ ਸਿੰਘ ਬੜੈਚ, ਵਿਨੋਦ ਕਾਲੀਆ ਹੋਰ ਬੁਲਾਰਿਆ ਸੰਬੋਧਨ ਕੀਤਾ।