ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੀ ਮੀਟਿੰਗ ਹੋਈ
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵਲੋਂ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਖੰਨਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਆਬਜ਼ਰਵਰ ਸ਼ਾਮ ਸੁੰਦਰ ਅਰੋੜਾ ਪਹੁੰਚੇ।
ਖੰਨਾ, 1 ਨਵੰਬਰ (ਹਰਜਿੰਦਰ ਸਿੰਘ ਲਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਵਲੋਂ ਸੰਗਰੂਰ ਵਿਖੇ ਹੋਣ ਵਾਲੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਖੰਨਾ ਵਿਖੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਆਬਜ਼ਰਵਰ ਸ਼ਾਮ ਸੁੰਦਰ ਅਰੋੜਾ ਪਹੁੰਚੇ। ਅਰੋੜਾ ਨੇ ਸੀਨੀਅਰ ਲੀਡਰਸ਼ਿਪ ਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਸ਼ਿਰਕਤ ਕੀਤੀ। ਆਗੂਆਂ ਨੇ ਆਬਜ਼ਰਵਰ ਸ਼ਾਮ ਸੁੰਦਰ ਅਰੋੜਾ ਨੂੰ ਵਿਸ਼ਵਾਸ ਦਿਵਾਇਆ ਕਿ ਖੰਨਾ ਜ਼ਿਲ੍ਹੇ ਤੋਂ ਵਰਕਰ ਅਤੇ ਸਮਰਥਕ ਸੰਗਰੂਰ ਰੈਲੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ ਤੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਕੇ ਰੈਲੀ ਨੂੰ ਇਤਿਹਾਸਕ ਬਣਾਉਣਗੇ। ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ, ਪਾਰਟੀ ਦੀ ਅਗਲੀ ਰਣਨੀਤੀ ਅਤੇ ਆਵਾਜਾਈ ਵਰਗੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਲੱਧੜ, ਬਲਾਕ ਪ੍ਰਧਾਨ ਹਰਜਿੰਦਰ ਇਕੋਲਾਹਾ, ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਵਿਕਾਸ ਮਹਿਤਾ, ਲਛਮਣ ਸਿੰਘ ਗਰੇਵਾਲ, ਅਨਿਲ ਸ਼ੁਕਲਾ, ਨਰਿੰਦਰ ਵਰਮਾ ਬੌਬੀ, ਰਾਜਬੀਰ ਸ਼ਰਮਾ, ਅਮਰੀਸ਼ ਕਾਲੀਆ, ਰਿੱਕੀ ਸ਼ਰਮਾ, ਗੁਰਜਸ਼ਨ ਸਿੰਘ, ਸਾਬਕਾ ਚੇਅਰਮੈਨ ਸਤਨਾਮ ਸੋਨੀ, ਬਲਬੀਰ ਭੱਟੀਆਂ, ਚੰਦਨ ਨੇਗੀ, ਤਜਿੰਦਰ ਸ਼ਰਮਾ, ਸੁਦਰਸ਼ਨ ਵਰਮਾ, ਸੁਧੀਰ ਜੋਸ਼ੀ, ਵਿਓਮ ਸ਼ਰਮਾ, ਸੁਖਵਿੰਦਰ ਸਿੰਘ ਸੁੱਖੀ, ਨਿਤਿਨ ਕੌਸ਼ਲ, ਹਰਜੀਤ ਕੌਰ ਰਾਣੋ, ਮਨਪ੍ਰੀਤ ਕੌਰਤੇ ਹੋਰ ਹਾਜ਼ਰ ਸਨ।