02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਜਪਾ ਜ਼ਿਲ੍ਹਾ ਜਗਰਾਉਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਜਗਰਾਉਂ, 1 ਨਵੰਬਰ (ਵਿਨੋਦ ਕੁਮਾਰ)-ਭਾਜਪਾ ਜ਼ਿਲ੍ਹਾ ਜਗਰਾਉਂ ਨੇ ਪਾਰਟੀ ਹਾਈਕਮਾਂਡ ਨੂੰ ਸੁਝਾਅ ਪੱਤਰ ਦਿੱਤਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਪੱਤਰ ਕੇਵਲ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਪੰਜਾਬ ਅਤੇ ਸ੍ਰੀਨਿਵਾਸਲੂ ਸੂਬਾ ਸੰਗਠਨ ਮੰਤਰੀ ਨੂੰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 02-11-2026
ਜਗਰਾਉਂ, 1 ਨਵੰਬਰ (ਵਿਨੋਦ ਕੁਮਾਰ)-ਭਾਜਪਾ ਜ਼ਿਲ੍ਹਾ ਜਗਰਾਉਂ ਨੇ ਪਾਰਟੀ ਹਾਈਕਮਾਂਡ ਨੂੰ ਸੁਝਾਅ ਪੱਤਰ ਦਿੱਤਾ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਪੱਤਰ ਕੇਵਲ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਪੰਜਾਬ ਅਤੇ ਸ੍ਰੀਨਿਵਾਸਲੂ ਸੂਬਾ ਸੰਗਠਨ ਮੰਤਰੀ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਭ ਤੋਂ ਛੋਟੀ ਉਮਰ ਵਿਚ ਸ਼ਹਾਦਤ ਦਾ ਜਾਮ ਪੀਣ ਵਾਲਾ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਜਪਾ ਜਗਰਾਉਂ ਦੇ ਇਤਿਹਾਸਕ ਪਿੰਡ ਸਰਾਭਾ ਦਾ ਵਸਨੀਕ ਸੀ। ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ। ਇਲਾਕੇ ਦੇ ਲੋਕਾਂ ਦੀ ਮੰਗ ਹੈ ਕਿ ਪਿੰਡ ਸਰਾਭਾ ਤੋਂ ਪੰਜ ਕਿੱਲੋਮੀਟਰ ਦੂਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਥਾਪਿਤ ਕੀਤੇ ਅੰਤਰਰਾਸ਼ਟਰੀ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ’ਤੇ ਰੱਖਣ ਤੋਂ ਇਲਾਵਾ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦ ਦਾ ਦਰਜਾ ਅਤੇ ਪਿੰਡ ਸਰਾਭਾ ਵਿੱਚ ਉੱਚ ਪੱਧਰੀ ਖੇਡ ਅਕੈਡਮੀ ਸਥਾਪਿਤ ਕਰਨ ਦੀ ਪੁਰਜ਼ੋਰ ਮੰਗ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜ਼ਿਲ੍ਹਾ ਜਗਰਾਉਂ ਨੂੰ ਪੂਰਨ ਉਮੀਦ ਹੈ ਉਕਤ ਮੰਗਾਂ ਨੂੰ ਭਾਜਪਾ ਆਪਣੇ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕਰੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਮਿਤ ਅਰੋੜਾ, ਰਾਜਨ ਅਰੋੜਾ, ਸ਼ਕਤੀ ਮਲਹੋਤਰਾ, ਮਨੀ ਅਰੋੜਾ, ਸੁਰੇਸ਼ ਰਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਕਿਯੂ ਲੱਖੋਵਾਲ ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੀ ਮੀਟਿੰਗ ਹੋਈ
Ad Position 24