02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਵਿਖੇ 21 ਰੋਜ਼ਾ ਸਮਾਗਮ ਸਮਾਪਤ

ਜਗਰਾਉਂ, 1 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ ਕਰਵਾਇਆ 21 ਰੋਜ਼ਾ ਸਮਾਗਮ ਸਮਾਪਤ ਹੋਇਆ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 02-11-2026
ਜਗਰਾਉਂ, 1 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨਾਨਕਸਰ ਗੁਲਾਬੀ ਬਾਗ ਦਿੱਲੀ ਵਿਖੇ ਕਰਵਾਇਆ 21 ਰੋਜ਼ਾ ਸਮਾਗਮ ਸਮਾਪਤ ਹੋਇਆ। ਇਹ ਸਮਾਗਮ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਕਰਵਾਇਆ। ਸਮਾਗਮ ਵਿਚ ਪਹੁੰਚਣ ਵਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਤੇ ਸਨਮਾਨਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਚਰਨ ਸਿੰਘ ਦਿੱਲੀ ਵਾਲਿਆਂ ਵਲੋਂ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹੋਏ ਸਨ। ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਕਿਹਾ ਕਿ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਦੀ ਜੋਤ ਤੇ ਹਾਜ਼ਰ -ਨਾਜਰ ਗੁਰੂ ਖੁਦ ਹੀ ਨਹੀਂ ਮੰਨਿਆ, ਬਲਕਿ ਇਸ ਦਾ ਘਰ ਘਰ ਪ੍ਰਚਾਰ ਵੀ ਕੀਤਾ। ਇਸ ਮੌਕੇ ਗਿਆਨੀ ਇਕਬਾਲ ਸਿੰਘ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਹਰਚਰਨ ਸਿੰਘ ਪਟਿਆਲਾ, ਬਾਬਾ ਸ਼ੇਰ ਸਿੰਘ ਸੁਨਾਮ,ਬਾਬਾ ਰਮਨ ਸਿੰਘ ਮੰਡੀਰਾਂ ਆਦਿ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਾਨਕਸਰ ਸੰਪਰਦਾਇ ਵਲੋਂ ਦੇਸ਼ ਵਿਦੇਸ਼ ਅੰਦਰ ਸਿੱਖੀ ਦੇ ਪ੍ਰਚਾਰ ਤੇ ਪਾਸਾਰ ਲਈ ਕੀਤੇ ਜਾ ਰਹੇ ਕਾਰਜਾਂ ਪ੍ਰਤੀ ਜਾਣੂ ਕਰਵਾਇਆ। ਸਮਾਗਮ ਵਿਚ ਮਨਜੀਤ ਸਿੰਘ ਜੀ.ਕੇ., ਪ੍ਰਮਜੀਤ ਸਿੰਘ ਸਰਨਾ, ਗੁਰਮੀਤ ਸਿੰਘ ਸ਼ੈਂਟੀ, ਜਸਪ੍ਰੀਤ ਸਿੰਘ ਕਰਮਸਰ, ਗੁਨਜੀਤ ਸਿੰਘ ਬਖ਼ਸ਼ੀ, ਇੰਦਰਜੀਤ ਸਿੰਘ ਅਮਰੀਕਾ, ਰਾਮਕਮਲਜੀਤ ਸਿੰਘ, ਜਗਪ੍ਰੀਤ ਸਿੰਘ, ਅਸ਼ੀਸ਼ ਸਿੰਘ, ਕਰਨ ਸਿੰਘ, ਸੁਮੀਤ ਸਿੰਘ, ਜਸਪਾਲ ਸਿੰਘ, ਸਤਵੰਤ ਸਿੰਘ, ਰਾਣਾ ਸਿੰਘ, ਕਮਲ ਸਿੰਘ, ਅਸ਼ੋਕ ਕੁਮਾਰ, ਪ੍ਰੇਮ ਸਿੰਘ, ਭਜਨ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੈਰੀ ਬੜਿੰਗ ਨੂੰ ਮੁੜ ਟਿਕਟ ਦੇਣ ਨਾਲ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਚੇਅਰਮੈਨ ਰਣਜੀਤ ਪਨਾਗ ਅਗਲੀ ਖ਼ਬਰ ਪੁਲਿਸ ਵਲੋਂ 45 ਪੇਟੀਆਂ ਸ਼ਰਾਬ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Ad Position 24